ਬਜ਼ੁਰਗ ਵਿਅਕਤੀ ਦੀ ਮੌਕੇ 'ਤੇ ਹੀ ਹੋਈ ਮੌਤ
ਜਲੰਧਰ–ਜਲੰਧਰ 'ਚ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਸੰਜੇ ਗਾਂਧੀ ਨਗਰ ਫਲਾਈਓਵਰ ’ਤੇ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਈ-ਰਿਕਸ਼ਾ ’ਚ ਸਵਾਰ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਜਦਕਿ ਉਸ ਦੀ ਪਤਨੀ ਅਤੇ ਰਿਕਸ਼ਾ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਸਰਵਣ ਸਿੰਘ ਪੁੱਤਰ ਸਾਧੂ ਸਿੰਘ ਨਿਵਾਸੀ ਨੰਗਲ ਲੁਬਾਣਾ (ਕਪੂਰਥਲਾ) ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਜੇਕਰ ਤੁਹਾਨੂੰ ਬੇਚੈਨੀ ਅਤੇ ਘਬਰਾਹਟ ਹੋ ਰਹੀ ਹੈ, ਤਾਂ ਅਪਣਾਉ ਇਹ ਘਰੇਲੂ ਨੁਸਖ਼ੇ
ਚੌਕੀ ਫੋਕਲ ਪੁਆਇੰਟ ਦੇ ਇੰਚਾਰਜ ਨਰਿੰਦਰ ਮੋਹਨ ਨੇ ਦੱਸਿਆ ਕਿ ਏ. ਐੱਸ. ਆਈ. ਮਲਕੀਤ ਸਿੰਘ ਦੇ ਪਿਤਾ ਸਰਵਣ ਸਿੰਘ ਅਤੇ ਮਾਂ ਕਸ਼ਮੀਰ ਕੌਰ ਪਠਾਨਕੋਟ ਰੋਡ ’ਤੇ ਸਥਿਤ ਨਿੱਜੀ ਹਸਪਤਾਲ ਤੋਂ ਦਵਾਈ ਲੈ ਕੇ ਵਾਪਸ ਜਾ ਰਹੇ ਸਨ, ਜਦਕਿ ਮਲਕੀਤ ਸਿੰਘ ਸੀ. ਐੱਮ. ਡਿਊਟੀ ਖ਼ਤਮ ਕਰ ਕੇ ਰਿਕਸ਼ਾ ਦੇ ਪਿੱਛੇ ਬਾਈਕ ’ਤੇ ਆ ਰਹੇ ਸਨ। ਜਿਉਂ ਹੀ ਈ-ਰਿਕਸ਼ਾ ਸੰਜੇ ਗਾਂਧੀ ਨਗਰ ਫਲਾਈਓਵਰ ’ਤੇ ਪੁੱਜਾ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਸਰਵਣ ਸਿੰਘ ਦੀ ਮੌਤ ਹੋ ਗਈ ਤੇ ਉਹਨਾਂ ਦੀ ਪਤਨੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ।
ਇਹ ਵੀ ਪੜ੍ਹੋ : ਗਵਰਨਰ ਤੇ ਮੁੱਖ ਮੰਤਰੀ ਵਿਚਕਾਰ ਦੂਰੀਆਂ, ਪੰਜਾਬ ਲਈ ਨੁਕਸਾਨਦੇਹ