ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਲੁੱਟ ਦਾ ਹੱਲ ਲੱਭਣ ਲਈ ਪੰਜਾਬ ਵਿਧਾਨ ਸਭਾ 'ਚ ਅਹਿਮ ਵਿਚਾਰ-ਵਟਾਂਦਰਾ 21 ਫ਼ਰਵਰੀ ਨੂੰ
Published : Feb 19, 2023, 4:03 pm IST
Updated : Feb 19, 2023, 4:03 pm IST
SHARE ARTICLE
photo
photo

ਵਿਧਾਨ ਸਭਾ ਸਪੀਕਰ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ ਮੰਤਰੀ, ਵਿਧਾਇਕ, ਮਾਹਰ ਅਤੇ ਸਮਾਜਕ ਸੰਸਥਾਵਾਂ ਦੇ ਨੁਮਾਇੰਦੇ

 

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੋ ਰਹੀ ਲੁੱਟ-ਖਸੁੱਟ ਦਾ ਸਥਾਈ ਹੱਲ ਲੱਭਣ ਲਈ ਪੰਜਾਬ ਵਿਧਾਨ ਸਭਾ 'ਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਮਾਹਰਾਂ ਦੀ ਅਹਿਮ ਮੀਟਿੰਗ 21 ਫ਼ਰਵਰੀ ਨੂੰ ਸੱਦੀ ਗਈ ਹੈ।

ਉਨ੍ਹਾਂ ਦੱਸਿਆ ਕਿ ਜਨਤਾ ਨੂੰ ਦਰਪੇਸ਼ ਵੱਖ-ਵੱਖ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰੇ ਦੀ ਲੜੀ ਤਹਿਤ ਇਸ ਭਖਦੇ ਮਸਲੇ ਬਾਰੇ ਇਹ ਵਿਚਾਰ ਚਰਚਾ ਉਲੀਕੀ ਗਈ ਹੈ ਕਿਉਂਕਿ ਇਹ ਆਮ ਧਾਰਣਾ ਹੈ ਕਿ ਦਵਾਈਆਂ ਦੀ ਉੱਚ ਐਮ.ਆਰ.ਪੀ. ਉਤੇ ਵਿਕਰੀ ਕਾਰਨ ਜਨਤਾ ਦੀ ਲੁੱਟ-ਖਸੁੱਟ ਹੋ ਰਹੀ ਹੈ ਅਤੇ ਦਵਾਈਆਂ ਗ਼ਰੀਬਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ, ਇਸ ਲਈ ਲੋਕ ਹਿੱਤ ਨਾਲ ਜੁੜੀ ਇਸ ਸਮੱਸਿਆ ਦਾ ਹੱਲ ਲੱਭਣਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਕਿਹਾ ਕਿ ਜਨਤਾ ਅਤੇ ਸਰਕਾਰ ਦਰਮਿਆਨ ਕੜੀ ਵਜੋਂ ਕੰਮ ਕਰਦੇ ਵਿਧਾਇਕ ਸਾਹਿਬਾਨ ਨੂੰ ਇਸ ਮਾਮਲੇ ਸਬੰਧੀ ਜਾਗਰੂਕ ਕਰਨ ਅਤੇ ਇਸ ਦੇ ਪੁਖ਼ਤਾ ਹੱਲ ਲਈ ਯੋਗ ਕਦਮ ਚੁੱਕਣ ਦੇ ਮੱਦੇਨਜ਼ਰ ਇਹ ਮੀਟਿੰਗ ਉਲੀਕੀ ਗਈ ਹੈ ਤਾਂ ਜੋ ਵਿਧਾਇਕ ਇਸ ਲੋਕ ਹਿੱਤ ਦੇ ਮੁੱਦੇ 'ਤੇ ਸਦਨ ਅੰਦਰ ਸਾਰਥਕ ਬਹਿਸ ਕਰ ਸਕਣ ਅਤੇ ਜਨਤਾ ਨੂੰ ਸਹੀ ਸੇਧ ਦੇ ਸਕਣ।

ਮੀਟਿੰਗ ਵਿੱਚ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਤੋਂ ਇਲਾਵਾ ਸਿਹਤ ਮਾਹਰ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ।

SHARE ARTICLE

ਏਜੰਸੀ

Advertisement

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM
Advertisement