Amritsar News: ਅੰਮ੍ਰਿਤਸਰ ਪੁਲਿਸ ਨੇ ਫੜਿਆ ਨਸ਼ਾ ਤਸਕਰ, ਮੁਲਜ਼ਮ ਕੋਲੋਂ 3 ਕਰੋੜ ਦੀ ਹੈਰੋਇਨ ਵੀ ਕੀਤੀ ਬਰਾਮਦ
Published : Feb 19, 2024, 9:26 pm IST
Updated : Feb 19, 2024, 9:26 pm IST
SHARE ARTICLE
Drug smuggler arrested by Amritsar police news in punjabi
Drug smuggler arrested by Amritsar police news in punjabi

ਮੁਲਜ਼ਮ ਕੋਲੋਂ 30 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਹੋਈ ਬਰਾਮਦ

Drug smuggler arrested by Amritsar police news in punjabi : ਅੰਮ੍ਰਿਤਸਰ ਸੀਆਈਏ ਸਟਾਫ਼ ਨੇ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਕੋਲੋਂ 3 ਕਰੋੜ ਰੁਪਏ ਦੀ ਹੈਰੋਇਨ ਅਤੇ 30 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਛੇਹਰਟਾ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਅਦਾਲਤ 'ਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਪਾਲ ਸਿੰਘ ਉਰਫ਼ ਪ੍ਰਿੰਸ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Chandigarh News: ਦੁੱਧ ’ਚ ਰਸਾਇਣ ਮਾਮਲਾ : ਹਾਈ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਜਾਂਚ ਦੀ ਰੀਪੋਰਟ ਮੰਗੀ

ਸੀਆਈਏ ਸਟਾਫ਼ ਦੇ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਜਸਪਾਲ ਸਿੰਘ ਉਰਫ਼ ਪ੍ਰਿੰਸ ਵਜੋਂ ਹੋਈ ਹੈ। ਗਸ਼ਤ ਦੌਰਾਨ ਪੁਲਿਸ ਪਾਰਟੀ ਨੇ ਨਰਾਇਣਗੜ੍ਹ ਚੌਂਕ ਛੇਹਰਟਾ ਦੇ ਏਰੀਏ ਤੋਂ ਮਾਰੂਤੀ ਸਵਿਫਟ ਕਾਰ ਨੂੰ ਰੋਕ ਕੇ ਉਸ ਕੋਲੋਂ 32 ਬੋਰ ਦੇ 03 ਜਿੰਦਾ ਰੌਂਦ, 200 ਗ੍ਰਾਮ ਹੈਰੋਇਨ ਸਮੇਤ 30,500 ਰੁਪਏ ਬਰਾਮਦ ਕੀਤੇ।

ਇਹ ਵੀ ਪੜ੍ਹੋ: Farmer Protest: ਸੰਯੁਕਤ ਕਿਸਾਨ ਮੋਰਚਾ ਨੇ ਪੰਜ ਫਸਲਾਂ 'ਤੇ ਐੱਮਐੱਸਪੀ ਵਾਲੀ ਕੇਂਦਰ ਸਰਕਾਰ ਦੀ ਪੇਸ਼ਕਸ਼ ਕੀਤੀ ਰੱਦ  

ਮੁਲਜ਼ਮ ਨੇ ਦੱਸਿਆ ਕਿ ਉਹ ਆਪਣੇ ਇਲਾਕੇ ਦੇ ਨਰਾਇਣ ਗੜ੍ਹ ਦੇ ਰਹਿਣ ਵਾਲੇ ਲੱਖੇ ਤੋਂ ਨਸ਼ਾ ਖਰੀਦ ਕੇ ਅੱਗੇ ਸਪਲਾਈ ਕਰਦਾ ਸੀ। ਪੁਲਿਸ ਹੋਰ ਕੜੀਆਂ ਦੀ ਵੀ ਤਲਾਸ਼ ਕਰ ਰਹੀ ਹੈ। ਕਾਬੂ ਕੀਤੇ ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਡੂੰਘਾਈ ਨਾਲ ਪੁੱਛਗਿੱਛ ਕਰਨ ਤੋਂ ਬਾਅਦ ਉਸ ਦੇ ਅਗਾਂਹਵਧੂ ਸਬੰਧਾਂ ਦਾ ਪਤਾ ਲਗਾਇਆ ਜਾਵੇਗਾ | ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Drug smuggler arrested by Amritsar police news in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement