Farmer Death News: ਕਿਸਾਨ ਅੰਦੋਲਨ ਦੌਰਾਨ ਤੀਜੇ ਕਿਸਾਨ ਦੀ ਮੌਤ 
Published : Feb 19, 2024, 1:26 pm IST
Updated : Feb 19, 2024, 1:26 pm IST
SHARE ARTICLE
Narinderpal Singh
Narinderpal Singh

ਉਕਤ ਕਿਸਾਨ ਦੀ ਕੱਲ ਸ਼ਾਮ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਘਰ ਅੱਗੇ ਲੱਗੇ ਮੋਰਚੇ ਤੋਂ ਘਰ ਵਾਪਸ ਪਰਤਦਿਆਂ ਅਚਾਨਕ ਸਿਹਤ ਵਿਗੜ ਗਈ ਸੀ

Farmer Death News: ਪਟਿਆਲਾ - ਕਿਸਾਨ ਅੰਦੋਲਨ ਦੌਰਾਨ ਤੀਜੇ ਕਿਸਾਨ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡ ਬਠੋਈ ਕਲਾਂ ਦੇ ਕਿਸਾਨ ਨਰਿੰਦਰ ਪਾਲ ਦੀ ਮੌਤ ਹੋ ਗਈ ਹੈ। ਉਕਤ ਕਿਸਾਨ ਦੀ ਕੱਲ ਸ਼ਾਮ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਘਰ ਅੱਗੇ ਲੱਗੇ ਮੋਰਚੇ ਤੋਂ ਘਰ ਵਾਪਸ ਪਰਤਦਿਆਂ ਅਚਾਨਕ ਸਿਹਤ ਵਿਗੜ ਗਈ ਸੀ, ਉਸ ਤੋਂ ਬਾਅਦ ਇਲਾਜ ਲਈ ਜਦੋਂ ਉਸ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਲਿਆਂਦਾ ਗਿਆ ਤਾਂ ਰਾਤ ਨੂੰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਨਰਿੰਦਰਪਾਲ ਦੀ ਲਾਸ਼ ਲੈਣ ਪਹੁੰਚੇ ਸੋਨੂੰ ਨੇ ਦੱਸਿਆ ਕਿ ਕਿਸਾਨ ਯੂਨੀਅਨ ਦੇ ਆਗੂ ਪਹੁੰਚ ਰਹੇ ਹਨ, ਜਿਨ੍ਹਾਂ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਨਰਿੰਦਰਪਾਲ ਪਟਿਆਲਾ ਨੇੜਲੇ ਪਿੰਡ ਬਠੋਈ ਦਾ ਰਹਿਣ ਵਾਲਾ ਸੀ, ਜਿਸ ਕੋਲ ਪੰਜ ਕਿੱਲੇ ਜ਼ਮੀਨ ਸੀ। ਪਰਿਵਾਰ ਵਿਚ ਉਸ ਦੇ ਤਿੰਨ ਬੱਚੇ ਹਨ, ਦੋ ਧੀਆਂ ਅਤੇ ਇੱਕ ਪੁੱਤਰ। ਵੱਡੀ ਧੀ ਦਾ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ ਜਦਕਿ ਛੋਟੀ ਧੀ ਦੀ ਉਮਰ ਵੀਹ ਸਾਲ ਹੈ, ਪੁੱਤਰ 17 ਸਾਲ ਦਾ ਹੈ। ਇਹ ਦੋਵੇਂ ਬੱਚੇ ਇਸ ਸਮੇਂ ਪੜ੍ਹਾਈ ਕਰ ਰਹੇ ਹਨ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ਨਰਿੰਦਰ ਪਾਲ ਸਿੰਘ ਵੀ 2 ਦਿਨਾਂ ਤੋਂ ਸ਼ਾਮਲ ਸੀ। ਐਤਵਾਰ ਰਾਤ ਕਰੀਬ 9 ਵਜੇ ਉਸ ਨੇ ਆਪਣੇ ਦੋਸਤਾਂ ਨੂੰ ਦੱਸਿਆ ਕਿ ਉਸ ਦੀ ਤਬੀਅਤ ਠੀਕ ਨਹੀਂ ਹੈ ਅਤੇ ਇਸ ਲਈ ਉਹ ਘਰ ਜਾ ਰਿਹਾ ਹੈ। ਜਿਸ ਤੋਂ ਬਾਅਦ ਉਸ ਦੇ ਦੋਸਤ ਨਰਿੰਦਰਪਾਲ ਨੂੰ ਘਰ ਛੱਡਣ ਜਾ ਰਹੇ ਸਨ ਪਰ ਰਸਤੇ ਵਿਚ ਉਲਟੀਆਂ ਆਉਣ ਕਾਰਨ ਨਰਿੰਦਰਪਾਲ ਨੂੰ ਪਟਿਆਲਾ ਰਜਿੰਦਰਾ ਹਸਪਤਾਲ ਲਿਜਾਣਾ ਪਿਆ। ਜਿੱਥੇ ਉਸ ਦੀ ਮੌਤ ਹੋ ਗਈ। ਕਿਸਾਨ ਦੀ ਮੌਤ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।  

(For more Punjabi news apart from Farmer Death News, stay tuned to Rozana Spokesman)

SHARE ARTICLE

ਏਜੰਸੀ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement