
Moga News: ਤਰਨਤਾਰਨ ਦੇ ਰਹਿਣ ਵਾਲੇ ਹਨ ਦੋਵੋਂ ਪਿਓ-ਪੁੱਤ
Father and son arrested with heroin in Moga News in punjabi : ਮੋਗਾ ਪੁਲਿਸ ਲਗਾਤਾਰ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸ ਰਹੀ ਹੈ। ਅਜੀਤਵਾਲ ਦੀ ਦਾਣਾ ਮੰਡੀ ਵਿੱਚ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਦੀ ਚੈਕਿੰਗ ਦੌਰਾਨ ਪਿਓ-ਪੁੱਤ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਤਰਨਤਾਰਨ ਦੇ ਰਹਿਣ ਵਾਲੇ ਹਨ। ਥਾਣਾ ਅਜੀਤਵਾਲ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Haryana News: ਜੇਲ 'ਚ ਕੈਦੀ ਨੇ ਕੀਤੀ ਖ਼ੁਦਕੁਸ਼ੀ, 2 ਦਿਨ ਪਹਿਲਾਂ ਹੀ ਬਲਾਤਕਾਰ ਕੇਸ 'ਚ ਕੀਤਾ ਗਿਆ ਸੀ ਗ੍ਰਿਫਤਾਰ
ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਰਮਨ ਕੁਮਾਰ ਨੇ ਦੱਸਿਆ ਕਿ ਲਗਾਤਾਰ ਨਾਕਾਬੰਦੀ ਕਰਕੇ ਨਸ਼ਾ ਤਸਕਰਾਂ ਖਿਲਾਫ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸ ਦੇ ਸਿਲਸਿਲੇ ਵਿਚ ਅਜੀਤਵਾਲ ਦਾਣਾ ਮੰਡੀ ਵਿਚ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਬਿਨਾਂ ਨੰਬਰੀ ਮੋਟਰ ਸਾਈਕਲ ਨੂੰ ਰੋਕਿਆ ਗਿਆ।
ਇਹ ਵੀ ਪੜ੍ਹੋ: Punjab Vigilance: ਵਿਜੀਲੈਂਸ ਵਲੋਂ ਤਹਿਸੀਲਦਾਰ ਦੇ ਨਾਂ 'ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਿਅਕਤੀ ਗ੍ਰਿਫ਼ਤਾਰ
ਆਕਾਸ਼ ਦੀਪ ਸਿੰਘ ਪੁੱਤਰ ਬਾਜ ਸਿੰਘ ਅਤੇ ਬਾਜ ਸਿੰਘ ਪੁੱਤਰ ਵਾਪਾਰ ਸਿੰਘ ਪਿੰਡ ਪੰਡੋਰੀ ਜ਼ਿਲ੍ਹਾ ਤਰਨਤਾਰਨ ਦੀ ਤਲਾਸ਼ੀ ਲਈ ਗਈ। ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਅਜੀਤਵਾਲ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Father and son arrested with heroin in Moga News in punjabi , stay tuned to Rozana Spokesman)