Punjab News: ਮੁਹਾਲੀ 'ਚ ਹਾਦਸੇ ਦੌਰਾਨ 2 ਲੋਕਾਂ ਦੀ ਮੌਤ; ਸਕਾਰਪੀਓ ਅਤੇ ਇਨੋਵਾ ਦੀ ਟੱਕਰ 'ਚ 2 ਜ਼ਖਮੀ
Published : Feb 19, 2024, 10:42 am IST
Updated : Feb 19, 2024, 10:42 am IST
SHARE ARTICLE
Mohali Accident
Mohali Accident

ਸੈਕਟਰ 78-79 ਦੇ ਲਾਈਟ ਪੁਆਇੰਟ ਉਤੇ ਵਾਪਰਿਆ ਹਾਦਸਾ

Punjab News: ਮੁਹਾਲੀ ਦੇ ਸੈਕਟਰ 78-79 ਦੇ ਲਾਈਟ ਪੁਆਇੰਟ ’ਤੇ ਬੀਤੀ ਦੇਰ ਰਾਤ 2 ਗੱਡੀਆਂ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਇਨੋਵਾ ਚਾਲਕ ਮੁਹੰਮਦ ਅਸਲਮ, ਕਾਰ ਡੀਲਰ ਵਾਸੀ ਜੰਮੂ ਕਸ਼ਮੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਸਕਾਰਪੀਓ 'ਚ ਸਵਾਰ ਡੀ.ਏ.ਵੀ. ਕਾਲਜ ਚੰਡੀਗੜ੍ਹ ਸੈਕਟਰ 10 ਦੇ ਵਿਦਿਆਰਥੀ ਆਰਿਆ ਸ਼ਰਮਾ (21) ਦੀ ਇਲਾਜ ਦੌਰਾਨ ਮੌਤ ਹੋ ਗਈ |

ਇਸ ਹਾਦਸੇ ਵਿਚ ਸਕਾਰਪੀਓ ਚਾਲਕ ਅਰਜੁਨ ਅਤੇ ਉਸ ਦਾ ਦੋਸਤ ਵੀ ਜ਼ਖ਼ਮੀ ਹੋ ਗਿਆ ਹੈ। ਤਫ਼ਤੀਸ਼ ਦੇ ਆਧਾਰ ’ਤੇ ਥਾਣਾ ਸੋਹਾਣਾ ਪੁਲਿਸ ਨੇ ਸਕਾਰਪੀਓ ਚਾਲਕ ਅਰਜੁਨ ਖ਼ਿਲਾਫ਼ ਅਪਰਾਧਿਕ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਐਤਵਾਰ ਨੂੰ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ। ਮ੍ਰਿਤਕ ਆਰਿਆ ਸ਼ਰਮਾ ਮਾਪਿਆਂ ਦਾ ਇਕਲੌਤਾ ਪੁੱਤ ਸੀ।

ਇਸ ਮਾਮਲੇ ਦੇ ਜਾਂਚ ਅਧਿਕਾਰੀ ਰਾਜਕੁਮਾਰ ਅਨੁਸਾਰ ਚੰਡੀਗੜ੍ਹ ਦੇ ਰਹਿਣ ਵਾਲੇ ਅਰਜੁਨ ਅਤੇ ਆਰਿਆ ਸ਼ਰਮਾ ਚੰਡੀਗੜ੍ਹ ਸੈਕਟਰ-10 ਸਥਿਤ ਡੀ.ਏ.ਵੀ. ਕਾਲਜ ਦੇ ਵਿਦਿਆਰਥੀ ਹਨ। ਹਾਦਸੇ ਸਮੇਂ ਉਹ ਲਾਂਡਰਾ ਦੇ ਇਕ ਢਾਬੇ 'ਤੇ ਰਾਤ ਦਾ ਖਾਣਾ ਖਾਣ ਤੋਂ ਬਾਅਦ ਅਪਣੇ ਘਰ ਵੱਲ ਪਰਤ ਰਹੇ ਸਨ। ਉਨ੍ਹਾਂ ਦੀ ਕਾਰ ਦੀ ਰਫਤਾਰ ਕੁੱਝ ਜ਼ਿਆਦਾ ਸੀ। ਇਸ ਦੌਰਾਨ ਦੂਜੇ ਪਾਸੇ ਤੋਂ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਵਿਅਕਤੀ ਇਨੋਵਾ ਕਾਰ ਵਿਚ ਆ ਰਿਹਾ ਸੀ। ਜਿਵੇਂ ਹੀ ਦੋਵੇਂ ਸੈਕਟਰ 78-79 ਦੇ ਲਾਈਟ ਪੁਆਇੰਟ 'ਤੇ ਪਹੁੰਚੇ ਤਾਂ ਦੋਵਾਂ ਵਾਹਨਾਂ ਦੀ ਜ਼ਬਰਦਸਤ ਟੱਕਰ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਹਾਦਸੇ 'ਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਹਾਦਸੇ 'ਚ ਜ਼ਖਮੀ ਹੋਏ ਤਿੰਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਮੌਕੇ 'ਤੇ ਪਹੁੰਚੇ ਡਾਕਟਰ ਨੇ ਇਨੋਵਾ ਚਾਲਕ ਨੂੰ ਮ੍ਰਿਤਕ ਐਲਾਨ ਦਿਤਾ। ਜਦਕਿ ਸਕਾਰਪੀਓ ਕਾਰ 'ਚ ਕੰਡਕਟਰ ਸੀਟ 'ਤੇ ਬੈਠੇ ਆਰਿਆ ਸ਼ਰਮਾ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਹਾਦਸੇ 'ਚ ਸਕਾਰਪੀਓ ਚਾਲਕ ਅਰਜੁਨ ਵੀ ਜ਼ਖਮੀ ਹੋ ਗਿਆ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸੋਹਾਣਾ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ, ਜਿਸ ਨੇ ਮੌਕੇ 'ਤੇ ਪਹੁੰਚ ਕੇ ਬਾਰੀਕੀ ਨਾਲ ਜਾਂਚ ਕੀਤੀ ਅਤੇ ਲੋਕਾਂ ਤੋਂ ਪੁੱਛਗਿੱਛ ਕਰਨ 'ਤੇ ਪਤਾ ਲੱਗਿਆ ਕਿ ਅਰਜੁਨ ਦੀ ਕਾਰ ਤੇਜ਼ ਰਫਤਾਰ 'ਤੇ ਸੀ, ਜਦਕਿ ਇਨੋਵਾ ਚਾਲਕ ਆਮ ਰਫਤਾਰ 'ਤੇ ਆ ਰਿਹਾ ਸੀ। ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਨੋਵਾ ਚਾਲਕ ਮੂਲ ਰੂਪ ਵਿਚ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ ਅਤੇ ਕਾਰ ਡੀਲਰ ਵਜੋਂ ਕੰਮ ਕਰਦਾ ਸੀ। ਉਹ ਗੁਜਰਾਤ ਤੋਂ ਸੈਕੰਡ ਹੈਂਡ ਕਾਰਾਂ ਲਿਆ ਕੇ ਜੰਮੂ-ਕਸ਼ਮੀਰ ਸਥਿਤ ਅਪਣੇ ਘਰ ਲੈ ਜਾਂਦਾ ਸੀ ਅਤੇ ਅੱਗੇ ਵੇਚਦਾ ਸੀ।

(For more Punjabi news apart from Punjab News 2 died in mohali accident, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement