Punjab News: ਪਿੰਡ ਪਪੜੌਦੀ ਦੀ ਪ੍ਰਭਜੋਤ ਕੌਰ ਨੇ ਜੱਜ ਬਣ ਕੇ ਚਮਕਾਇਆ ਮਾਪਿਆ ਦਾ ਨਾਂ 
Published : Feb 19, 2024, 3:07 pm IST
Updated : Feb 19, 2024, 3:07 pm IST
SHARE ARTICLE
Prabhjot Kaur
Prabhjot Kaur

ਜੱਜ ਬਣੀ ਪ੍ਰਭਜੋਤ ਕੌਰ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਪਿਤਾ ਜਸਵੰਤ ਸਿੰਘ ਨੂੰ ਦਿੱਤਾ।

Punjab News: ਖੰਨਾ : ਖੰਨਾ ਦੀ ਧੀ ਪ੍ਰਭਜੋਤ ਕੌਰ ਨੇ ਜੱਜ ਬਣ ਕੇ ਪੰਜਾਬ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਪੰਚਾਇਤੀ ਰਾਜ ਵਿਭਾਗ ਵਿਚ ਬਤੌਰ ਜੇ. ਈ. ਵਜੋਂ ਕੰਮ ਕਰਦੇ ਜਸਵੰਤ ਸਿੰਘ ਅਤੇ ਮਨਜੀਤ ਕੌਰ ਦੀ ਪੁੱਤਰੀ ਪ੍ਰਭਜੋਤ ਕੌਰ ਨੇ 2023 ਵਿਚ ਜੁਡੀਸ਼ਰੀ ਦਾ ਪੇਪਰ ਦਿੱਤਾ ਸੀ, ਜਿਸ ਨੂੰ ਉਸ ਨੇ ਪਾਸ ਕਰ ਲਿਆ ਹੈ ਅਤੇ ਜੱਜ ਬਣੀ ਪ੍ਰਭਜੋਤ ਕੌਰ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਪਿਤਾ ਜਸਵੰਤ ਸਿੰਘ ਨੂੰ ਦਿੱਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪ੍ਰਭਜੋਤ ਦਾ ਕਹਿਣਾ ਹੈ ਕਿ ਉਸ ਨੂੰ ਪਰਿਵਾਰ ਵੱਲੋਂ ਬਹੁਤ ਸਾਥ ਮਿਲਿਆ, ਜਿਸ ਦੀ ਬਦੌਲਤ ਉਹ ਅੱਜ ਜੱਜ ਬਣ ਸਕੀ ਹੈ। ਪ੍ਰਭਜੋਤ ਨੇ ਕਿਹਾ ਕਿ ਉਸ ਦਾ ਮਕਸਦ ਸਿਰਫ਼ ਇਨਸਾਫ਼ ਕਰਨਾ ਹੋਵੇਗਾ। ਪਿਤਾ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਧੀ ਦੀ ਕਾਮਯਾਬੀ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਧੀਆਂ ਨੂੰ ਕਦੇ ਵੀ ਘੱਟ ਨਹੀਂ ਸਮਝਣਾ ਚਾਹੀਦਾ। ਇਸ ਦੇ ਨਾਲ ਹੀ ਪ੍ਰਭਜੋਤ ਨੇ ਹੋਰਾਂ ਨੂੰ ਸੁਨੇਹਾ ਦਿੰਦਿਆ ਕਿਹਾ ਕਿ ਜ਼ਿੰਦਗੀ ਵਿਚ ਮਿੱਥਿਆ ਹੋਇਆ ਟੀਚਾ ਦੂਰ ਨਹੀਂ ਹੁੰਦਾ, ਉਸ ਟੀਚੇ ਨੂੰ ਹਾਸਲ ਕਰਨ ਲਈ ਮਿਹਨਤ ਅਤੇ ਲਗਨ ਜ਼ਰੂਰੀ ਹੈ। 

(For more Punjabi news apart from, Punjab News, Prabhjot Kaur Judge, stay tuned to Rozana Spokesman)

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement