Punjab Vigilance: ਵਿਜੀਲੈਂਸ ਵਲੋਂ ਤਹਿਸੀਲਦਾਰ ਦੇ ਨਾਂ 'ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਿਅਕਤੀ ਗ੍ਰਿਫ਼ਤਾਰ

By : GAGANDEEP

Published : Feb 19, 2024, 5:44 pm IST
Updated : Feb 19, 2024, 5:44 pm IST
SHARE ARTICLE
VB arrests private person for demanding Rs one lakh bribe news in punjabi
VB arrests private person for demanding Rs one lakh bribe news in punjabi

Punjab Vigilance: ਪਰਦੀਪ ਕੁਮਾਰ ਵਜੋਂ ਹੋਈ ਮੁਲਜ਼ਮ ਦੀ ਪਹਿਚਾਣ

VB arrests private person for demanding Rs one lakh bribe news in punjabi: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ 'ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। 

ਇਹ ਵੀ ਪੜ੍ਹੋ: Hoshiarpur News: ਹੁਸ਼ਿਆਰਪੁਰ 'ਚ 8 ਸਾਲਾ ਬੱਚੇ ਦੀ ਮੌਤ, ਖੇਡਦੇ ਸਮੇਂ ਲੱਗੀ ਗੰਭੀਰ ਸੱਟ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁੱਕਦਮਾ ਤਹਿਸੀਲ ਫਗਵਾੜਾ ਦੇ ਪਿੰਡ ਮਾਧੋਪੁਰ ਦੇ ਵਸਨੀਕ ਮਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Lok Sabha State Icons News: ਗਾਇਕ ਤਰਸੇਮ ਜੱਸੜ ਤੇ ਕ੍ਰਿਕਟਰ ਸੁਭਮਨ ਗਿੱਲ ਬਣੇ ਲੋਕ ਸਭਾ ਚੋਣਾਂ 2024 ਲਈ 'ਸਟੇਟ ਆਈਕੋਨ’ 

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਦੀ ਪਤਨੀ ਨੇ ਜੱਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਸਬੰਧੀ ਇੱਕ ਦਰਖਾਸਤ ਤਹਿਸੀਲਦਾਰ ਨੂੰ ਦਿੱਤੀ ਹੈ ਜਿਸ ਨੇ ਉਹ ਅਰਜ਼ੀ ਸਬੰਧਤ ਪਟਵਾਰੀ ਨੂੰ ਭੇਜ ਦਿੱਤੀ ਹੈ ਪਰ ਉਪਰੋਕਤ ਮੁਲਜ਼ਮ ਇਸ ਕੇਸ ਵਿੱਚ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਕਿਉਂਕਿ ਉਸ ਨੇ ਸ਼ਿਕਾਇਤਕਰਤਾ ਨੂੰ ਕੰਮ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਕਿਹਾ ਹੈ ਕਿ ਇਸ ਸਬੰਧੀ ਤਹਿਸੀਲਦਾਰ ਅਤੇ ਫਰਦ ਕੇਂਦਰ ਦਾ ਮੈਨੇਜਰ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤਕਰਤਾ ਨੇ ਉਪਰੋਕਤ ਮੁਲਜ਼ਮ ਵੱਲੋਂ ਪੈਸਿਆਂ ਦੀ ਮੰਗ ਕਰਦੇ ਸਮੇਂ ਅਵਾਜ ਦੀ ਰਿਕਾਰਡਿੰਗ ਵੀ ਕਰ ਲਈ ਜੋ ਕਿ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਹੈ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more Punjabi news apart from VB arrests private person for demanding Rs one lakh bribe news in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM
Advertisement