ਪੰਜਾਬ ਸਕੂਲ ਸਿਖਿਆ ਬੋਰਡ : ਅੱਠਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਅੱਜ ਤੋਂ
Published : Feb 19, 2025, 9:54 am IST
Updated : Feb 19, 2025, 10:01 am IST
SHARE ARTICLE
Punjab School Education Board exams today News
Punjab School Education Board exams today News

5 ਲੱਖ 87 ਹਜ਼ਾਰ 657 ਵਿਦਿਆਰਥੀਆਂ ਲਈ 2579 ਪ੍ਰੀਖਿਆ ਕੇਂਦਰ ਬਣਾਏ

ਮੋਹਾਲੀ (ਸਤਵਿੰਦਰ ਸਿੰਘ ਧੜਾਕ) : ਪੰਜਾਬ ਸਕੂਲ ਸਿਖਿਆ ਬੋਰਡ ਨਾਲ ਸਬੰਧਤ ਅਕਾਦਮਿਕ ਸਾਲ 2024-25, ਅੱਠਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਬੁਧਵਾਰ (19 ਫ਼ਰਵਰੀ) ਤੋਂ ਸ਼ੁਰੂ ਹੋਣਗੀਆਂ। ਅੱਠਵੀਂ ਜਮਾਤ ਦੇ ਵਿਦਿਆਰਥੀ ‘ਅੰਗਰੇਜ਼ੀ’ ਜਦੋਂ ਕਿ ਬਾਰ੍ਹਵੀਂ ਜਮਾਤ ਦੀਆਂ ਸਾਰੀਆਂ ਸਟਰੀਮਜ਼ ਨਾਲ ਸਬੰਧਤ ਪ੍ਰੀਖਿਆਰਥੀ ‘ਹੋਮ ਸਾਇੰਸ’ ਵਿਸ਼ੇ ਦੀ ਪ੍ਰੀਖਿਆ ਦੇਣਗੇ।

ਦੋਹਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਲਈ 5 ਲੱਖ 87 ਹਜ਼ਾਰ 657 ਵਿਦਿਆਰਥੀ ਯੋਗ ਐਲਾਨੇ ਗਏ ਹਨ। ਇਨ੍ਹਾਂ ’ਚ ਬਾਰ੍ਹਵੀਂ ਜਮਾਤ ਦੇ 2 ਲੱਖ 72 ਹਜ਼ਾਰ 105 ਰੈਗੂਲਰ ਜਦੋਂ ਕਿ 13 ਹਜ਼ਾਰ 363 ਪ੍ਰੀਖਿਆਰਥੀ ਓਪਨ ਸਕੂਲ ਪ੍ਰਣਾਲੀ ਨਾਲ ਸਬੰਧਤ ਹਨ। ਪ੍ਰੀਖਿਆ ਸਵੇਰ ਦੇ ਸੈਸ਼ਨ ਵਿਚ  11 ਵਜੇ ਸਵੇਰੇ ਸ਼ੁਰੂ ਅਤੇ 2:15 ’ਤੇ ਸਮਾਪਤ ਹੋਵੇਗੀ। ਦੋਹਾਂ ਜਮਾਤਾਂ ਲਈ ਕੁੱਲ 2579 ਪ੍ਰੀਖਿਆ ਕੇਂਦਰ ਬਣਾਏ ਗਏ ਹਨ।

ਬਾਰ੍ਹਵੀਂ ਜਮਾਤ ਲਈ ਇਸ ਪ੍ਰੀਖਿਆ ਵਿਚ 1 ਲੱਖ 31 ਹਜ਼ਾਰ 520 ਕੁੜੀਆਂ ਤੇ 1 ਲੱਖ 53 ਹਜ਼ਾਰ 935 ਮੁੰਡੇ ਪੇਪਰ ਦੇਣਗੇ। ਨਕਲ ਰਹਿਤ ਪ੍ਰੀਖਿਆ ਕਰਵਾਉਣ ਦੇ ਮੰਤਵ ਨਾਲ ਬੋਰਡ ਨੇ ਇਸ ਸਾਲ 278 ਉਡਣ ਦਸਤੇ ਬਣਾਏ ਹਨ। ਇਸੇ ਤਰ੍ਹਾਂ ਪ੍ਰੀਖਿਆ ਕੇਂਦਰਾਂ ’ਚ ਨਿਗਰਾਨੀ ਵਾਸਤੇ 2579 ਸੁਪਰਡੰਟ ਅਤੇ 3269 ਡਿਪਟੀ ਸੁਪਰਡੰਟ ਤਾਇਨਾਤ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ ਸਰੀਰ ਪੱਖੋਂ ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਦੇ ਪ੍ਰਸ਼ਨ-ਪੱਤਰ ਅਲੱਗ ਬਣਾਏ ਗਏ ਹਨ। ਜਾਣਕਾਰੀ ਮਿਲੀ ਹੈ ਕਿ ਬਾਰ੍ਹਵੀਂ ਜਮਾਤ ਦੇ ਪ੍ਰਸ਼ਨ-ਪੱਤਰ ਬੈਂਕਾਂ ਜਦੋਂ ਕਿ ਅੱਠਵੀਂ ਜਮਾਤ ਦੇ ਪ੍ਰਸ਼ਨ-ਪੱਤਰ ਪ੍ਰੀਖਿਆ ਕੇਂਦਰਾਂ ਵਿਚ ਸੁਰੱਖਿਅਤ ਰੱਖੇ ਗਏ ਹਨ। ਅੱਠਵੀਂ ਜਮਾਤ ਦੇ ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ ਸਕੂਲ ਆਪਣੇ ਪੱਧਰ ’ਤੇ ਸਕੂਲਾਂ ਵਿਚ ਹੀ ਲੈਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement