ਗਿੱਲ ਕਮਿਸ਼ਨ ਦੇ ਹੁਕਮਾਂ ਮਗਰੋਂ 301 ਝੂਠੇ ਪਰਚੇ ਰੱਦ
Published : Mar 19, 2019, 3:05 pm IST
Updated : Mar 19, 2019, 3:05 pm IST
SHARE ARTICLE
Justice Mehtab Singh Gill Commission submits 14th interim report to Punjab CM
Justice Mehtab Singh Gill Commission submits 14th interim report to Punjab CM

ਗਿੱਲ ਕਮਿਸ਼ਨ ਨੇ 29 ਕੇਸਾਂ ਦੇ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਸਿਫ਼ਾਰਸ਼ ਕੀਤੀ

ਚੰਡੀਗੜ੍ਹ : ਸੂਬੇ 'ਚ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ 10 ਸਾਲਾਂ 'ਚ ਦਰਜ ਹੋਏ 301 ਝੂਠੇ ਪਰਚੇ ਜਸਟਿਸ ਮਹਿਤਾਬ ਗਿੱਲ ਕਮਿਸ਼ਨ ਦੀ ਸਿਫ਼ਾਰਸ਼ ’ਤੇ ਰੱਦ ਕਰ ਦਿੱਤੇ ਗਏ ਹਨ।

ਗਿੱਲ ਕਮਿਸ਼ਨ ਨੇ ਆਪਣੀ 14ਵੀਂ ਅੰਤਰਿਮ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ ਹੈ। ਇਸ ਰਿਪੋਰਟ 'ਚ ਪੁਲਿਸ ਕੋਲ ਦਰਜ ਹੋਈਆਂ ਸ਼ਿਕਾਇਤਾਂ ਅਤੇ ਉਨ੍ਹਾਂ ’ਤੇ ਕੀਤੀ ਗਈ ਕਾਰਵਾਈ ਬਾਰੇ ਜ਼ਿਕਰ ਕੀਤਾ ਗਿਆ ਹੈ। ਰਿਪੋਰਟ 'ਚ ਦੱਸਿਆ ਗਿਆ ਹੈ ਕਿ ਕਮਿਸ਼ਨ ਵੱਲੋਂ 2507 ਸ਼ਿਕਾਇਤਾਂ ਲਈਆਂ ਗਈਆਂ। ਇਨ੍ਹਾਂ 'ਚੋਂ 382 ਸ਼ਿਕਾਇਤਾਂ ਝੂਠੀਆਂ ਨਿਕਲੀਆਂ ਅਤੇ ਬਾਕੀ ਰੱਦ ਕਰ ਦਿੱਤੀਆਂ ਗਈਆਂ। 

ਇਸ ਤੋਂ ਬਾਅਦ ਪੁਲਿਸ ਨੇ ਕਥਿਤ ਤੌਰ ’ਤੇ ਝੂਠੇ ਕੇਸ ਦਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਨੇ ਦੱਸਿਆ ਕਿ ਪੁਲਿਸ ਨੇ 33 ਝੂਠੀਆਂ ਐਫ.ਆਈ.ਆਰਜ਼ 'ਚ ਨਾਗਰਿਕ ਸ਼ਿਕਾਇਤਕਰਤਾਵਾਂ ਵਿਰੁੱਧ ਧਾਰਾ 182 CrPc ਦੇ ਤਹਿਤ ਕਾਰਵਾਈ ਸ਼ੁਰੂ ਕੀਤੀ ਹੈ।

ਇਸ ਧਾਰਾ ਤਹਿਤ ਪੁਲਿਸ ਝੂਠੇ ਮਾਮਲੇ ਦਰਜ ਕਰਨ ਵਾਲਿਆਂ ਨੂੰ ਕਾਬੂ ਕਰ ਸਕਦੀ ਹੈ। ਕਮਿਸ਼ਨ ਦੀ ਰਿਪੋਰਟ 'ਚ 29 ਕੇਸਾਂ ਦੇ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਜਸਟਿਸ ਮਹਿਤਾਬ ਗਿੱਲ ਕਮਿਸ਼ਨ ਅਪ੍ਰੈਲ 2017 'ਚ ਕਾਂਗਰਸ ਦੀ ਸਰਕਾਰ ਬਣਨ ਮਗਰੋਂ ਸਥਾਪਤ ਕੀਤਾ ਗਿਆ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement