ਬਰਨਾਲਾ ਪੁਲਿਸ ਵਲੋਂ ਅਸਲੇ ਸਮੇਤ ਗੈਂਗਸਟਰ ਕਾਬੂ
Published : Mar 19, 2019, 8:59 pm IST
Updated : Mar 19, 2019, 8:59 pm IST
SHARE ARTICLE
Barnala police arrested gangster
Barnala police arrested gangster

2 ਪਿਸਤੌਲ ਤੇ 8 ਕਾਰਤੂਸ ਬਰਾਮਦ

ਬਰਨਾਲਾ : 19 ਮਈ ਨੂੰ ਸੂਬੇ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਜ਼ਿਲ੍ਹਾ ਬਰਨਾਲਾ 'ਚ ਸ਼ਾਂਤੀਪੂਰਵਕ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਪ੍ਰਸ਼ਾਸਨ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦਸਿਆ ਕਿ ਹਾਲ ਹੀ ਵਿਚ ਜ਼ਿਲ੍ਹਾ ਪੁਲਿਸ ਵਲੋਂ ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਕੋਲੋਂ ਇਕ ਦੇਸੀ ਪਿਸਤੌਲ.32 ਬੋਰ ਸਮੇਤ 6 ਜਿੰਦਾ ਕਾਰਤੂਸ ਤੇ ਇਕ ਦੇਸੀ ਪਿਸਤੌਲ 9 ਐਮ.ਐਮ. ਸਮੇਤ 2 ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। 

ਇਸ ਸਬੰਧੀ ਐਸ.ਐਸ.ਪੀ. ਹਰਜੀਤ ਸਿੰਘ ਨੇ ਦਸਿਆ ਕਿ ਫੜਿਆ ਗਿਆ ਹਰਦੀਪ ਸਿੰਘ ਦੀਪਾ ਵਿਰੁਧ ਵੱਖ-ਵੱਖ ਜ਼ਿਲ੍ਹਿਆਂ 'ਚ 19 ਮਾਮਲੇ ਦਰਜ ਹਨ। ਉਨ੍ਹਾਂ ਦਸਿਆ ਕਿ ਗੈਂਗਸਟਰ ਜਸਪ੍ਰੀਤ ਸਿੰਘ ਜੱਸਾ ਦੇ ਬਿਲਾਸਪੁਰ ਗੈਂਗ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਕ ਪਿਸਤੌਲ ਉਸਨੂੰ ਫੜਨ ਮੌਕੇ ਤੇ ਦੂਸਰਾ ਤਫ਼ਤੀਸ਼ ਦੌਰਾਨ ਬਰਾਮਦ ਕੀਤਾ ਗਿਆ ਹੈ। ਐਸ.ਐਸ.ਪੀ. ਨੇ ਦਸਿਆ ਕਿ ਦੀਪਾ ਹਾਲ ਹੀ ਵਿੱਚ ਜੇਲ 'ਚੋਂ ਬਾਹਰ ਆਇਆ ਸੀ।

ਉਨ੍ਹਾਂ ਇਹ ਵੀ ਦਸਿਆ ਕਿ ਦੀਪੇ ਦਾ ਇਕ ਹੋਰ ਸਾਥੀ ਬੂਟਾ ਸਿੰਘ ਕੋਲੋਂ ਵੀ 16 ਫ਼ਰਵਰੀ ਨੂੰ 2 ਅਣਅਧਿਕਾਰਤ ਅਸਲੇ ਬਰਾਮਦ ਕੀਤੇ ਸਨ। ਇਕ ਹੋਰ ਸਾਥੀ ਗੁਰਦੀਪ ਸਿੰਘ ਮਾਨਾ ਵੀ ਗੈਂਗਸਟਰ ਵਾਰਦਾਤਾਂ 'ਚ ਸ਼ਾਮਲ ਰਿਹਾ ਹੈ ਤੇ ਇਸ ਵੇਲੇ ਨਾਭਾ ਜੇਲ 'ਚ ਬੰਦ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਹੀ ਦੁੱਗ, ਐਸ.ਪੀ. ਸੁਖਦੇਵ ਸਿੰਘ ਵਿਰਕ, ਡੀ.ਐਸ.ਪੀ. ਰਵਿੰਦਰ ਸਿੰਘ, ਡੀ.ਐਸ.ਪੀ. ਰਾਜੇਸ਼ ਛਿੱਬੜ, ਇੰਸਪੈਕਟਰ ਰਾਹੁਲ ਕੌਸਲ, ਐਸ.ਆਈ. ਜਸਵੰਤ ਸਿੰਘ ਤੇ ਏ.ਐਸ.ਆਈ. ਸ਼ਰੀਫ਼ ਖਾਨ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement