ਮੁੱਖ ਮੰਤਰੀ ਵਲੋਂ ਸ਼ਹੀਦ ਕਰਮਜੀਤ ਸਿੰਘ ਦੇ ਪਰਵਾਰ ਨੂੰ 12 ਲੱਖ ਦੀ ਵਿੱਤੀ ਮਦਦ ਦੇ ਆਦੇਸ਼
Published : Mar 19, 2019, 8:52 pm IST
Updated : Mar 19, 2019, 8:52 pm IST
SHARE ARTICLE
Karamjit Singh
Karamjit Singh

ਪਾਕਿਸਤਾਨੀ ਫ਼ੌਜ ਦੀ ਗੋਲੀਬਾਰੀ 'ਚ ਸ਼ਹੀਦ ਹੋਇਆ ਸੀ ਕਰਮਜੀਤ ਸਿੰਘ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜ਼ੋਰੀ ਜ਼ਿਲ੍ਹੇ ਵਿਚ ਪਾਕਿਸਤਾਨੀ ਫ਼ੌਜ ਵਲੋਂ ਅਸਲ ਕਬਜ਼ੇ ਵਾਲੀ ਕੰਟਰੋਲ ਰੇਖਾ ਦੀ ਉਲੰਘਣਾ ਕਰ ਕੇ ਕੀਤੀ ਗੋਲੀਬਾਰੀ ਕਾਰਨ ਸ਼ਹੀਦ ਹੋਏ ਸਿਪਾਹੀ ਕਰਮਜੀਤ ਸਿੰਘ ਦੇ ਪਰਵਾਰ ਨੂੰ 12 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੂੰ ਨਿਰਦੇਸ਼ ਦਿਤੇ ਹਨ। 

ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਰਾਹਤ ਵਿਚ 7 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ 5 ਲੱਖ ਰੁਪਏ ਜ਼ਮੀਨ ਦੇ ਬਦਲੇ ਦਿਤੇ ਗਏ ਹਨ ਜੋ ਕਿ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਸ਼ਹੀਦ ਦੇ ਵਾਰਸਾਂ ਨੂੰ ਦਿਤੇ ਜਾਂਦੇ ਹਨ। ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਦੇ ਕਾਰਨ ਮੋਗਾ ਦੇ ਕਰਮਜੀਤ ਸਿੰਘ ਦੀ ਹੋਈ ਮੌਤ 'ਤੇ ਮੁੱਖ ਮੰਤਰੀ ਨੇ ਪਿਛਲੀ ਰਾਤ ਇਕ ਟਵੀਟ ਕਰ ਕੇ ਡੂੰਘਾ  ਦੁੱਖ ਅਤੇ ਗੁੱਸਾ ਪ੍ਰਗਟ ਕੀਤਾ। ਉਨ੍ਹਾਂ ਲਿਖਿਆ ਹੈ ਕਿ ''ਪਾਕਿਸਤਾਨ ਵਾਰ-ਵਾਰ ਜੰਗਬੰਦੀ ਨੂੰ ਉਲੰਘਣਾ ਕਰ ਕੇ ਸਾਰੇ ਅੰਤਰਰਾਸ਼ਟਰੀ ਸਿਧਾਤਾਂ ਅਤੇ ਮਾਨਵੀ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ। ਪਾਕਿਸਤਾਨ ਦੀ ਗੋਲੀਬਾਰੀ ਕਾਰਨ ਪੰਜਾਬ ਨੇ ਮੋਗਾ ਦੇ ਇਕ ਹੋਰ ਨੌਜਵਾਨ ਫ਼ੌਜੀ ਨੂੰ ਗਵਾ ਦਿਤਾ ਹੈ। ਮੇਰੀ ਸੰਵੇਦਨਾ ਕਰਮਜੀਤ ਸਿੰਘ ਦੇ ਪਰਵਾਰ ਨਾਲ ਹੈ।''

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement