
ਜਦੋਂ ਉਸ ਨੂੰ ਪੁਲਿਸ ਪਾਰਟੀ ਪੇਸ਼ੀ ਭੁਗਤਣ ਲਈ ਅਦਾਲਤ ਲਿਆਈ ਤਾਂ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।
ਤਰਨ ਤਾਰਨ: ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਜ਼ਿਲ੍ਹਾ ਤਰਨ ਤਾਰਨ ਦੀ ਪੱਟੀ ਅਦਾਲਤ ਵਿਚ ਪੇਸ਼ੀ ਭੁਗਤਣ ਆਇਆ ਕੈਦੀ ਪੁਲਿਸ ਦੀ ਮੌਜੂਦਗੀ ਵਿਚ ਫਰਾਰ ਹੋ ਗਿਆ। ਫਿਲਹਾਲ ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਪੁਲਿਸ ਨੇ ਪੇਸ਼ੀ ਸਮੇਂ ਆਏ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਕੋਲੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ।
The absconding prisoners in the presence of the police
ਹਾਸਲ ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ ਨਿਵਾਸੀ ਸੁਰ ਸਿੰਘ ਥਾਣਾ ਭਿੱਖੀਵਿੰਡ ਲੜਕੀ ਨੂੰ ਅਗਵਾ ਕਰਨ ਦੇ ਕੇਸ 'ਚ ਪਿਛਲੇ ਇੱਕ ਸਾਲ ਤੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਸੀ। ਜਦੋਂ ਉਸ ਨੂੰ ਪੁਲਿਸ ਪਾਰਟੀ ਪੇਸ਼ੀ ਭੁਗਤਣ ਲਈ ਅਦਾਲਤ ਲਿਆਈ ਤਾਂ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।
ਜ਼ਿਕਰਯੋਗ ਹੈ ਕਿ ਹਵਾਲਾਤੀ ਬਿਕਰਮਜੀਤ ਸਿੰਘ ਖਿਲਾਫ ਲੜਕੀ ਅਗਵਾ ਕਰਨ ਸਬੰਧੀ ਥਾਣਾ ਭਿੱਖੀਵਿੰਡ ਵਿਚ ਮੁਕੱਦਮਾ ਨੰਬਰ: 46, ਧਾਰਾ:363/366, ਮਿਤੀ: 29-3-18 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।