
ਵਿਦਿਆਰਥੀਆਂ ਨੂੰ ਘਰਾਂ 'ਚ ਹੀ ਮਿੱਡ-ਡੇਅ ਮੀਲ ਦੇਣ ਜਾਂ ਇਸ ਦੇ ਬਦਲ ਵਜੋਂ ਉਨ੍ਹਾਂ ਦੇ ਖਾਤਿਆਂ ਵਿਚ ਪੈਸੇ ਦੇਣ ਬਾਰੇ ਵਿਚਾਰਾਂ ਜਾਰੀ
ਚੰਡੀਗੜ੍ਹ- ਸੂਬਾ ਸਰਕਾਰ ਵਲੋਂ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕਰਨ ਸਬੰਧੀ ਕੱਲ ਤੋਂ ਵਿੱਢੀ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਮਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ-19 ਦੀ ਰੋਕਥਾਮ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਵਿਚ ਸਾਥ ਦੇਣ ਲਈ ਸਮੂਹ ਧਾਰਮਿਕ ਸੰਸਥਾਵਾਂ ਅਤੇ ਡੇਰਾ ਮੁਖੀਆਂ ਨੂੰ ਆਪਣੇ ਸਮਾਗਮਾਂ ਵਿੱਚ 50 ਵਿਅਕਤੀਆਂ ਤੋਂ ਘੱਟ ਇਕੱਠ ਕਰਨ ਦੀ ਅਪੀਲ ਕੀਤੀ ਗਈ ਹੈ।
File
ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਲੜੀਵਾਰ ਸਮੀਖਿਆ ਮੀਟਿੰਗਾਂ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਇਕੋ ਇਕ ਪੁਸ਼ਟੀ ਕੀਤੇ ਮਾਮਲੇ ਨਾਲ ਪੰਜਾਬ ਹੁਣ ਤਕ ਸੁਰੱਖਿਅਤ ਹੈ, ਪਰ ਵਿਸ਼ਵ ਪੱਧਰ 'ਤੇ ਫੈਲ ਰਹੀ ਇਸ ਮਹਾਂਮਾਰੀ ਨੂੰ ਦੇਖਦਿਆਂ ਕੋਈ ਵੀ ਢਿੱਲ-ਮੱਠ ਨਹੀਂ ਵਰਤੀ ਜਾ ਸਕਦੀ।
File
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਛੋਟੇ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਗਏ ਲੋਕਾਂ ਨੂੰ ਜ਼ਮਾਨਤ ਦੇਣ ਅਤੇ ਜੇਲ ਵਿਚ ਕਾਫੀ ਸਮਾਂ ਬਿਤਾਉਣ ਵਾਲੇ ਦੋਸ਼ੀਆਂ ਨੂੰ ਪੈਰੋਲ ਦੇਣ 'ਤੇ ਵੀ ਵਿਚਾਰ ਕਰ ਰਹੀ ਹੈ। ਉਨ੍ਹਾਂ ਅੱਗੇ ਦਸਿਆ ਕਿ ਸੁਪਰੀਮ ਕੋਰਟ ਨੇ ਜੇਲਾਂ ਵਿਚ ਕੈਦੀਆਂ ਦੀ ਗਿਣਤੀ ਘਟਾਉਣ ਬਾਰੇ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਤਮ ਫੈਸਲਾ ਅਦਾਲਤਾਂ 'ਤੇ ਨਿਰਭਰ ਹੈ
File
ਅਤੇ ਸੂਬੇ ਦੇ ਐਡਵੋਕੇਟ ਜਨਰਲ ਸ੍ਰੀ ਅਤੁਲ ਨੰਦਾ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕੋਲ ਉਠਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਦਿਆਰਥੀਆਂ ਨੂੰ ਘਰਾਂ ਵਿੱਚ ਹੀ ਮਿੱਡ-ਡੇਅ ਮੀਲ ਮੁਹੱਈਆ ਕਰਵਾਉਣ ਜਾਂ ਇਸ ਦੇ ਬਦਲ ਵਜੋਂ ਉਨ੍ਹਾਂ ਦੇ ਖਾਤਿਆਂ ਵਿਚ ਪੈਸੇ ਪਾਉਣ ਨੂੰ ਵੀ ਵਿਚਾਰ ਰਹੀ ਹੈ ਭਾਵੇਂ ਹੁਣ ਤਕ ਅਜਿਹੀ ਕੋਈ ਬੇਨਤੀ ਪ੍ਰਾਪਤ ਨਹੀਂ ਹੋਈ।
File
ਇਸ ਸਮੱਸਿਆ ਨਾਲ ਨਜਿੱਠਣ ਵਿਚ ਲੱਗੇ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਕੋਲ ਹਾਲਾਤ ਨਾਲ ਨਜਿੱਠਣ ਲਈ ਢੁਕਵੇਂ ਸਾਧਨ ਅਤੇ ਦਵਾਈਆਂ ਉਪਲਬਧ ਹਨ। ਉਹਨਾਂ ਦੱਸਿਆ ਕਿ ਕੋਵਿਡ-19 ਦੇ ਮਰੀਜ਼ਾਂ ਨੂੰ ਅਲੱਗ ਰੱਖਣ ਲਈ ਗਿਆਨ ਸਾਗਰ ਮੈਡੀਕਲ ਕਾਲਜ, ਰਾਜਪੁਰਾ ਦੇ ਸਾਰੇ ਹੋਸਟਲ ਵਿੱਚ ਕੁੱਲ 1700 ਬੈੱਡ ਉਪਲਬਧ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।