ਕੋਰੋਨਾ ਵਾਇਰਸ ਦਾ ਕਹਿਰ, ਪੰਜਾਬ 'ਚ ਹੋਈ ਦੂਜੀ ਮੌਤ
Published : Mar 19, 2020, 5:29 pm IST
Updated : Mar 30, 2020, 11:06 am IST
SHARE ARTICLE
File photo
File photo

ਮ੍ਰਿਤਕ ਦੀ ਪਛਾਣ ਮੋਹਨ ਲਾਲ ਦੇ ਰੂਪ 'ਚ ਹੋਈ ਹੈ, ਜੋ ਕਿ ਪਟੇਲ ਨਗਰ ਫਗਵਾੜਾ ਦਾ ਰਹਿਣ ਵਾਲਾ ਸੀ

ਚੰਡੀਗੜ੍ਹ-  ਵਿਸ਼ਵ ਭਰ 'ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਵਾਇਰਸ ਦੇ ਨਾਲ ਹੁਣ ਪੰਜਾਬ 'ਚ ਵੀ ਮੌਤਾਂ ਹੋਣੀਆਂ ਸ਼ੁਰੂ ਹੋ ਗਈਆਂ ਹਨ। ਨਵਾਂਸ਼ਹਿਰ 'ਚ ਪਹਿਲੀ ਮੌਤ ਹੋਣ ਤੋਂ ਬਾਅਦ ਹੁਣ ਫਗਵਾੜਾ 'ਚ ਦੂਜੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮੋਹਨ ਲਾਲ ਦੇ ਰੂਪ 'ਚ ਹੋਈ ਹੈ, ਜੋ ਕਿ ਪਟੇਲ ਨਗਰ ਫਗਵਾੜਾ ਦਾ ਰਹਿਣ ਵਾਲਾ ਸੀ। ਮ੍ਰਿਤਕ ਇੰਗਲੈਂਡ ਤੋਂ ਯਾਤਰਾ ਕਰਕੇ ਵਾਪਸ ਆਇਆ ਸੀ, ਜੋ ਕਿ ਘਰ 'ਚ ਹੀ ਮੌਜੂਦ ਸੀ।

Corona VirusCorona Virus

ਇਸ ਦੀ ਪੁਸ਼ਟੀ ਐੱਸ. ਐੱਮ. ਓ. ਡਾ. ਐੱਸ. ਪੀ. ਸਿੰਘ ਫਗਵਾੜਾ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਮਰੀਜ਼ 'ਚ ਵੀ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਸਨ। ਪੰਜਾਬ 'ਚ ਦੂਜੀ ਮੌਤ ਹੋਣ ਤੋਂ ਬਾਅਦ ਫਗਵਾੜਾ 'ਚ ਵੀ ਇਸ ਇਲਾਕੇ ਨੂੰ ਸੀਲ ਕੀਤਾ ਗਿਆ ਹੈ। ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ 'ਚ ਡਰ ਦਾ ਮਾਹੌਲ ਵੱਧਦਾ ਜਾ ਰਿਹਾ ਹੈ। 

Corona VirusCorona Virus

ਦੱਸ ਦਈਏ ਕਿ ਭਾਰਤ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 131 ਤੱਕ ਪਹੁੰਚ ਗਈ ਹੈ। ਭਾਰਤ ਵਿਚ 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 13 ਮਰੀਜ਼ ਠੀਕ ਹੋ ਚੁੱਕੇ ਹਨ। ਦੁਨੀਆ ਭਰ 'ਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 7,175 ਤਕ ਪਹੁੰਚ ਗਈ ਹੈ ਅਤੇ 1 ਲੱਖ 83 ਹਜ਼ਾਰ ਲੋਕ ਵਾਇਰਸ ਦੀ ਲਪੇਟ 'ਚ ਹਨ। ਚੀਨ ਤੋਂ ਫੈਲਿਆ ਇਹ ਜਾਨਲੇਵਾ ਵਾਇਰਸ ਦੁਨੀਆ ਦੇ ਕਰੀਬ 160 ਦੇਸ਼ਾਂ 'ਚ ਆਪਣੇ ਪੈਰ ਪਸਾਰ ਚੁੱਕਾ ਹੈ।

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement