
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਂ ਹਰਮਿੰਦਰ ਕੌਰ ਬਾਦਲ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ
ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਂ ਹਰਮਿੰਦਰ ਕੌਰ ਬਾਦਲ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਹੋਵੇਗਾ। ਅੰਤਿਮ ਸਸਕਾਰ ਦੁਪਹਿਰ ਬਾਅਦ 3 ਵਜੇ ਕੀਤਾ ਜਾਵੇਗਾ।
File Photo
ਇਹ ਜਾਣਕਾਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਦ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਪੋਸਟ ਪਾ ਕੇ ਸਾਂਝੀ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਬਾਦਲ ਪਿੰਡ ਵਿਖੇ ਅਕਾਲ ਚਲਾਣਾ ਕਰ ਗਏ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮਿੰਦਰ ਕੌਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
File Photo
ਹਰਮਿੰਦਰ ਕੌਰ ਨੂੰ ਪਵਿੱਤਰ ਆਤਮਾ ਅਤੇ ਪਰਿਵਾਰ ਲਈ ਤਾਕਤ ਦਾ ਥੰਮ ਦੱਸਦਿਆਂ ਕੈਪਟਨ ਅਮਰਿੰਦਰ ਨੇ ਉਨ੍ਹਾਂ ਲਈ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ 'ਚ ਕਿਹਾ ਕਿ ਹਰਮਿੰਦਰ ਕੌਰ, ਜੋ ਆਪਣੇ ਪਿੱਛੇ ਬੇਟਾ, ਬੇਟੀ, ਪਤੀ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਨੂੰ ਛੱਡ ਗਏ ਹਨ, ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ।