
ਪਹਿਲੀ ਮੌਤ ਪਿੰਡ ਪਠਲਾਵਾ ਦੇ ਬਲਦੇਵ ਸਿੰਘ ਦੀ ਹੋਈ ਹੈ
ਚੰਡੀਗੜ੍ਹ- ਪੰਜਾਬ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਪਹਿਲੀ ਮੌਤ ਹ ਗਈ ਹੈ। ਦੱਸ ਦਈਏ ਕਿ ਇਹ ਪਹਿਲੀ ਮੌਤ ਪਿੰਡ ਪਠਲਾਵਾ ਦੇ ਬਲਦੇਵ ਸਿੰਘ ਦੀ ਹੋਈ ਹੈ। ਜਾਂਚ ਵਿਚ ਬਲਦੇਵ ਸਿੰਘ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਜਰਮਨੀ ਤੋਂ ਪਰਤਿਆ ਸੀ ਪਠਲਾਵਾ ਦਾ ਬਲਦੇਵ ਸਿੰਘ। ਇਹਤਿਆਤ ਵਜੋਂ ਪੂਰੇ ਪਿੰਡ ਨੂੰ ਕੀਤਾ ਗਿਆ ਸੀਲ।
File Photo
ਦੱਸ ਦਈਏ ਕਿ ਭਾਰਤ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 131 ਤੱਕ ਪਹੁੰਚ ਗਈ ਹੈ। ਭਾਰਤ ਵਿਚ 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 13 ਮਰੀਜ਼ ਠੀਕ ਹੋ ਚੁੱਕੇ ਹਨ। ਦੁਨੀਆ ਭਰ 'ਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 7,175 ਤਕ ਪਹੁੰਚ ਗਈ ਹੈ ਅਤੇ 1 ਲੱਖ 83 ਹਜ਼ਾਰ ਲੋਕ ਵਾਇਰਸ ਦੀ ਲਪੇਟ 'ਚ ਹਨ। ਚੀਨ ਤੋਂ ਫੈਲਿਆ ਇਹ ਜਾਨਲੇਵਾ ਵਾਇਰਸ ਦੁਨੀਆ ਦੇ ਕਰੀਬ 160 ਦੇਸ਼ਾਂ 'ਚ ਆਪਣੇ ਪੈਰ ਪਸਾਰ ਚੁੱਕਾ ਹੈ।