
ਪਹਿਲਾਂ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ ਸੀ।
ਜਲੰਧਰ: ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਵਿਚ ਅੰਕੜੇ ਵੀ ਘੱਟ ਚਿੰਤਾਜਨਕ ਨਹੀਂ ਹਨ। ਪੰਜਾਬ ਵਿੱਚ ਸਿਹਤ ਵਿਭਾਗ ਮੁਤਾਬਕ ਵੀਰਵਾਰ ਨੂੰ ਕਰੋਨਾ ਦੇ 2,387 ਕੇਸ ਸਾਹਮਣੇ ਆਏ ਤੇ 32 ਵਿਅਕਤੀਆਂ ਦੀ ਮੌਤ ਹੋ ਗਈ। ਕੋਰੋਨਾ ਦੇ ਮਾਮਲੇ ਲਗਾਤਾਰ ਵਧਣ ਕਰਕੇ ਪੰਜਾਬ ਸਰਕਾਰ ਵੱਲੋਂ ਰਾਤ 9 ਵਜੇ ਤੋਂ ਸਵੇਰ ਦੇ 5 ਵਜੇ ਤਕ ਜੋ ਨਾਈਟ ਕਰਫਿਊ ਦਾ ਐਲਾਨ ਸਰਕਾਰ ਵੱਲੋਂ ਕੀਤਾ ਗਿਆ ਸੀ, ਉਹ ਹੁਕਮ ਮੈਡੀਕਲ ਸਟੋਰਾਂ ਅਤੇ ਹਸਪਤਾਲਾਂ 'ਤੇ ਲਾਗੂ ਨਹੀਂ ਹੋਣਗੇ।
Night curfew
ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਨਾਲ ਸਭ ਤੋਂ ਵੱਧ ਪ੍ਰਭਾਵਿਤ 9 ਜ਼ਿਲ੍ਹਿਆਂ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਉਣ ਫੈਸਲਾ ਕੀਤਾ ਸੀ ਪਰ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਨਵੇਂ ਆਦੇਸ਼ ਜਾਰੀ ਕੀਤੇ ਹਨ ਕਿ ਮੈਡੀਕਲ ਸਟੋਰਾਂ ਅਤੇ ਹਸਪਤਾਲਾਂ 'ਤੇ ਨਾਈਟ ਕਰਫਿਊ ਲਾਗੂ ਨਹੀਂ ਹੋਣਗੇ। ਪਹਿਲਾਂ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ ਸੀ।
jalandhar
ਗੌਰਤਲਬ ਹੈ ਕਿ ਪਿਛਲੇ ਇੱਕ ਦਿਨ ਦੌਰਾਨ ਕਰੋਨਾ ਕਾਰਨ ਹੁਸ਼ਿਆਰਪੁਰ ’ਚ 8, ਜਲੰਧਰ ’ਚ 6, ਅੰਮ੍ਰਿਤਸਰ ਤੇ ਲੁਧਿਆਣਾ ’ਚ 4-4, ਗੁਰਦਾਸਪੁਰ, ਰੋਪੜ ਤੇ ਨਵਾਂਸ਼ਹਿਰ ’ਚ 2-2, ਜਦਕਿ ਪਟਿਆਲਾ, ਸੰਗਰੂਰ, ਬਰਨਾਲਾ ਤੇ ਕਪੂਰਥਲਾ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ।