ਨਸ਼ਾ ਖਤਮ ਕਰਨ ਦੇ ਬਿਆਨ ਤੋਂ ਮੁਕਰੇ ਕੈਪਟਨ ਨੇ ਸਿੱਧ ਕੀਤਾ ਕਿ ਉਹ ਫੇਲ੍ਹ ਮੁੱਖ ਮੰਤਰੀ: ਮੀਤ ਹੇਅਰ
Published : Mar 19, 2021, 6:20 pm IST
Updated : Mar 19, 2021, 6:20 pm IST
SHARE ARTICLE
Meet Hayer
Meet Hayer

ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਮੁਕਰੇ ਕੈਪਟਨ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਪਹੁੰਚਾਈ ਠੇਸ...

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਾ ਖਤਮ ਕਰਨ ਦੀ ਨਹੀਂ ਲੱਕ ਤੋੜਨ ਵਾਲੇ ਦਿੱਤੇ ਬਿਆਨ ਉਤੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਨੇ ਆਪਣੇ ਹੀ ਨਸ਼ਾ ਖਤਮ ਕਰਨ ਵਾਲੇ ਕੀਤੇ ਵਾਅਦੇ ਤੋਂ ਮੁਕਰਦੇ ਹੋਏ ਸਿੱਧ ਕਰ ਦਿੱਤਾ ਹੈ ਕਿ ਉਹ ਨਸ਼ਾ ਖਤਮ ਕਰਨ ਦੀ ਸਮਰਥਾ ਨਹੀਂ ਰੱਖਦੇ ਅਤੇ ਫੇਲ੍ਹ ਮੁੱਖ ਮੰਤਰੀ ਹਨ।

Meet HayerMeet Hayer

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ 2017 'ਚ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਜੀ ਨੂੰ ਹੱਥ ਵਿੱਚ ਫੜ੍ਹਕੇ ਸਹੁੰ ਚੁੱਕੀ ਸੀ ਕਿ ਉਹ 4 ਹਫਤਿਆਂ ਵਿੱਚ ਨਸ਼ਾ ਖਤਮ ਕਰ ਦੇਣਗੇ, ਪ੍ਰੰਤੂ ਹੁਣ ਉਹ ਉਸ ਸਹੁੰ ਤੋਂ ਮੁਕਰ ਰਹੇ ਹਨ ਜਿਸ ਨਾਲ ਉਨ੍ਹਾਂ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਂ ਨੂੰ ਠੇਸ ਪਹੁੰਚਾਈ ਹੈ।

Captain Amrinder SinghCaptain Amrinder Singh

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੱਲ ਰਹੇ ਨਸ਼ੇ ਦੀ ਹਨ੍ਹੇਰੀ ਲੋਕਾਂ ਦੇ ਘਰਾਂ ਦੇ ਚਰਾਗ ਬੁਝਾ ਰਹੀ ਹੈ, ਨਸ਼ੇ ਕਾਰਨ ਮਾਵਾਂ ਆਪਣੇ ਪੁੱਤ ਗੁਆ ਰਹੀਆਂ ਹਨ, ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਏ ਕੈਪਟਨ ਅਮਰਿੰਦਰ ਹੁਣ ਆਪਣੇ ਵਾਅਦੇ ਤੋਂ ਮੁਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਪੰਜਾਬ ਵਿੱਚ ਫੜ੍ਹੇ ਨਸ਼ਾ ਸਮਗਲਰਾਂ ਦੀਆਂ ਤਾਰਾਂ ਮੁੱਖ ਮੰਤਰੀ ਦੇ ਦਫ਼ਤਰ ਨਾਲ ਜੁੜੀਆਂ ਸਨ, ਕੈਪਟਨ ਨੇ ਉਨ੍ਹਾਂ ਉਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਦਾ ਬਚਾਅ ਕੀਤਾ।

Meet HayerMeet Hayer

ਕੈਪਟਨ ਦੇ ਰਾਜ ਵਿੱਚ ਜਾਅਲੀ ਸ਼ਰਾਬ ਪੀਣ ਕਾਰਨ ਮਾਝੇ ਵਿੱਚ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ, ਪ੍ਰੰਤੂ ਕੈਪਟਨ ਨੇ ਦੋਸ਼ੀਆਂ ਨੂੰ ਫੜ੍ਹਨ ਦੀ ਬਜਾਏ ਉਨ੍ਹਾਂ ਦਾ ਬਚਾਅ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਤੋਂ ਹੀ ਇਹ ਦੋਸ਼ ਲਗਾਉਂਦੀ ਆਈ ਹੈ ਕਿ ਪੰਜਾਬ ਵਿੱਚ ਨਸ਼ੇ ਦਾ ਧੰਦਾ ਕਰਨ ਵਾਲਿਆਂ ਲਈ ਪੰਜਾਬ ਦੇ ਮੁੱਖ ਮੰਤਰੀ ਜਿਨ੍ਹਾਂ ਕੋਲ ਗ੍ਰਹਿ ਮੰਤਰੀ ਦਾ ਕੰਮਕਾਜ ਹੈ ਉਹ ਉਨ੍ਹਾਂ ਨੂੰ ਸੁਰੱਖਿਆ ਦੇ ਰਹੇ ਹਨ। ਹੁਣ ਮੁੱਖ ਮੰਤਰੀ ਨੇ ਖੁਦ ਮੰਨ ਲਿਆ ਹੈ ਕਿ ਉਹ ਨਸ਼ਾ ਖਤਮ ਨਹੀਂ ਕਰ ਸਕਦੇ, ਇਸ ਤੋਂ ਸਿੱਧ ਹੋ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਇਸ ਮਾਫੀਆ ਨੂੰ ਚਲਵਾ ਰਹੇ ਹਨ।

drugdrug

ਉਨ੍ਹਾਂ ਕਿਹਾ ਕਿ ਕੈਪਟਨ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਜੋ ਵਾਅਦਾ ਕੀਤਾ ਸੀ, ਹੁਣ ਉਸ ਤੋਂ ਵੀ ਮੁਕਰ ਗਏ ਕਿ ਨੌਕਰੀਆਂ ਨਹੀਂ ਦਿੱਤੀਆਂ ਜਾ ਸਕਦੀਆਂ, ਜਿਸ ਤੋਂ ਸਿੱਧ ਹੁੰਦਾ ਕਿ ਕੈਪਟਨ ਅਮਰਿੰਦਰ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨਾ ਚਾਹੁੰਦੇ ਹਨ। ਜੇਕਰ ਨੌਜਵਾਨਾਂ ਕੋਲ ਰੁਜ਼ਗਰ ਨਹੀਂ ਹੋਵੇਗਾ ਤਾਂ ਉਹ ਨਸ਼ੇ ਦੀ ਦਲਦਲ ਵਿੱਚ ਫਸਣਗੇ ਅਤੇ ਨਸ਼ਾ ਸਮਾਗਲਰਾਂ ਦਾ ਧੰਦਾ ਚਲਦਾ ਰਹੇਗਾ। ਉਨ੍ਹਾਂ ਕਿਹਾ ਕਿ ਨਸ਼ਾ ਖਤਮ ਕਰਨ, ਘਰ ਘਰ ਰੁਜ਼ਗਾਰ ਦੇਣ ਸਮੇਤ ਹਰ ਵਾਅਦੇ ਤੋਂ ਮੁਕਰਨ ਲਈ ਪੰਜਾਬ ਦੀ ਜਨਤਾ 2022 ਦੀਆਂ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਸਬਕ ਸਿਖਾਏਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement