ਮੋਗਾ ਵਾਰਦਾਤ ’ਤੇ ਹਰਸਿਮਰਤ ਬਾਦਲ ਦਾ ਬਿਆਨ, ਸਰਕਾਰ ਲਈ ਔਰਤਾਂ ਦੀ ਸੁਰੱਖਿਆ ਤਰਜੀਹ ਵਾਲਾ ਵਿਸ਼ਾ ਨਹੀਂ
Published : Mar 19, 2021, 4:06 pm IST
Updated : Mar 19, 2021, 4:06 pm IST
SHARE ARTICLE
Harsimrat Badal Reaction on Moga Incident
Harsimrat Badal Reaction on Moga Incident

ਬੀਬੀ ਬਾਦਲ ਨੇ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ

ਮੋਗਾ:  ਬੀਤੇ ਦਿਨੀਂ ਜ਼ਿਲ੍ਹਾ ਮੋਗਾ ਦੇ ਪਿੰਡ ਮਾਣੂੰਕੇ ਦੇ ਬੱਸ ਅੱਡੇ ‘ਤੇ ਦੋ ਲੜਕੀਆਂ ਦੇ ਕਤਲ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ। ਇਸ ਘਟਨਾ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਲਈ ਔਰਤਾਂ ਦੀ ਸੁਰੱਖਿਆ ਕੋਈ ਤਰਜੀਹ ਵਾਲਾ ਵਿਸ਼ਾ ਨਹੀਂ ਹੈ।

harsimrat kaur BadalHarsimrat kaur Badal

ਬੀਬੀ ਬਾਦਲ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਸ਼ਾਸਨ 'ਚ ਪੰਜਾਬ ਦੇ ਡਰਾਉਣੇ ਹਾਲਾਤ ! ਮੋਗਾ ਤੋਂ ਕਾਂਗਰਸ ਦੇ ਆਗੂ ਨੇ ਦਿਨ-ਦਿਹਾੜੇ ਦੋ ਕੁੜੀਆਂ ਦਾ ਕਤਲ ਕਰ ਦਿੱਤਾ। ਔਰਤਾਂ ਦੀ ਸੁਰੱਖਿਆ ਕਾਂਗਰਸ ਸਰਕਾਰ ਲਈ ਕੋਈ ਤਰਜੀਹ ਵਾਲਾ ਵਿਸ਼ਾ ਨਹੀਂ ਹੈ।

Captain Amarinder SinghCaptain Amarinder Singh

ਹਰਸਿਮਰਤ ਬਾਦਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਨੂੰ ਦੁਰਦਸ਼ਾ ਦੀ ਖੂਹੀ ਵਿਚ ਸੁੱਟ ਦਿੱਤਾ ਹੈ। ਪੰਜਾਬ ਨੂੰ ਬਚਾਉਣ ਲਈ, ਇਸ ਸਰਕਾਰ ਨੂੰ ਤੋਰਨਾ ਹੋਵੇਗਾ! ਦੱਸ ਦਈਏ ਕਿ ਦੋ ਲੜਕੀਆਂ ਦੀ ਮੌਤ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਨੂੰ ਘਿਣਾਉਣਾ ਦੱਸਦੇ ਹੋਏ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੂੰ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

Two women shot dead...Moga Incident 

ਉਹਨਾਂ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ ਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਮੋਗਾ ਵਿਖੇ ਨੌਜਵਾਨ ਵੱਲੋਂ ਗੋਲੀਆਂ ਚਲਾਉਣ ਕਾਰਨ ਦੋ ਲੜਕੀਆਂ ਦੀ ਮੌਤ ਹੋ ਗਈ ਸੀ। ਇਹ ਘਟਨਾ ਉਦੋਂ ਵਾਪਰੀ ਜਦੋਂ ਇਕ ਆਲਟੋ ਸਵਾਰ ਨੇ ਆਪਣੀ ਹੀ ਗੱਡੀ ਦੇ ਵਿਚ ਨਾਲ ਜਾ ਰਹੀਆਂ ਦੋ ਲੜਕੀਆਂ ਨੂੰ ਗੋਲੀ ਮਾਰ ਦਿੱਤੀ ਅਤੇ ਬਿਲਕੁਲ ਸੜਕ ਦੇ ਵਿਚਕਾਰ ਸੁੱਟ ਕੇ ਫ਼ਰਾਰ ਹੋ ਗਿਆ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement