ਸਿਹਤ ਮੰਤਰੀ ਦਾ ਬਿਆਨ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਕੋਰੋਨਾ ਪਰ ਅਕਾਲੀ ਦਲ ਨੇ ਕੀਤਾ ਦਾਅਵਾ ਖਾਰਿਜ
Published : Mar 19, 2021, 2:13 pm IST
Updated : Mar 19, 2021, 2:23 pm IST
SHARE ARTICLE
File Photo
File Photo

ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਵੀ ਆਈ ਸਾਹਮਣੇ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੋਰੋਨਾ ਰੀਵਿਊ ਦੀ ਬੈਠਕ ਕੀਤੀ ਜਿਸ ਵਿਚ ਸਿਹਤ ਮੰਤਰੀ ਬਲਬੀਰ ਸਿੱਧੂ ਵੀ ਮੌਜੂਦ ਸਨ। ਇਸ ਦੌਰਾਨ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਵੀ ਕੋਰੋਨਾ ਪਾਜ਼ੇਟਿਵ ਹਨ ਪਰ ਇਸ ਦੇ ਨਾਲ ਹੀ ਅਕਾਲੀ ਦਲ ਨੇ ਸਿਹਤ ਮੰਤਰੀ ਦੇ ਇਸ ਬਿਆਨ ਨੂੰ ਖਾਰਿਜ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪਾਜ਼ੇਟਿਵ ਨਹੀਂ ਹਨ। ਇਸ ਦੇ ਨਾਲ ਹੀ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਵੀ ਸਾਹਮਣੇ ਆਈ ਹੈ। 

Photo
 

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਹਨਾਂ ਦੇ ਪਰਿਵਾਰ ਦੇ ਤਿੰਨ ਕਰਮਚਾਰੀਆਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਸੀ। ਇਸ ਸਭ ਦੇ ਵਿਚਕਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਜਿਸ ਤੋਂ ਬਾਅਦ ਉਹ ਦਿੱਲੀ ਸ਼ਿਫ਼ਟ ਹੋ ਗਏ ਹਨ ਪਰ ਹੁਣ ਸਿਹਤ ਮੰਤਰੀ ਨੇ ਵੱਡਾ ਬਿਆਨ ਦਿੱਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਵੀ ਕੋਰੋਨਾ ਪਾਜ਼ੇਟਿਵ ਹਨ ਪਰ ਅਕਾਲੀ ਦਲ ਨੇ ਇਹ ਦਾਅਵਾ ਖਾਰਿਜ ਕਰ ਦਿੱਤਾ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement