ਹੋਲਾ ਮਹੱਲਾ ਮੌਕੇ ਸੰਗਤ ਲਈ ਕੋਰੋਨਾ ਟੈਸਟ ਲਾਜ਼ਮੀ ਕਰਨਾ ਮੰਦਭਾਗਾ : ਬੀਬੀ ਜਗੀਰ ਕੌਰ
Published : Mar 19, 2021, 10:16 am IST
Updated : Mar 19, 2021, 10:16 am IST
SHARE ARTICLE
Bibi Jagir Kaur
Bibi Jagir Kaur

ਜੇਕਰ ਪੰਜਾਬ ਦੀ ਕਾਂਗਰਸ ਸਰਕਾਰ ਸੰਗਤਾਂ ਨੂੰ ਸਿੱਧੇ ਤੌਰ ’ਤੇ ਰੋਕਣਾ ਚਾਹੁੰਦੀ ਹੈ ਤਾਂ ਉਹ ਖ਼ੁਦ ਐਲਾਨ ਕਰੇ।

ਅੰਮ੍ਰਿਤਸਰ  (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮੌਕੇ ਪੁੱਜਣ ਵਾਲੀਆਂ ਸੰਗਤਾਂ ਲਈ ਰੂਪਨਗਰ ਦੀ ਡਿਪਟੀ ਕਮਿਸ਼ਨਰ ਵਲੋਂ 72 ਘੰਟੇ ਪਹਿਲਾਂ ਕੋਰੋਨਾ ਦੀ ਰੀਪੋਰਟ ਲੈ ਕੇ ਆਉਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਨੂੰ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ।

Bibi Jagir KaurBibi Jagir Kaur

ਇਹ ਲੱਖਾਂ ਦੀ ਗਿਣਤੀ ਵਿਚ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪੁੱਜਣ ਵਾਲੀਆਂ ਸੰਗਤਾਂ ਨੂੰ ਰੋਕਣ ਦੀ ਕੋਝੀ ਚਾਲ ਹੈ। ਇਹ ਸੰਭਵ ਹੀ ਨਹੀਂ ਹੋ ਸਕਦਾ ਕਿ 72 ਘੰਟੇ ਪਹਿਲਾਂ ਏਨੀ ਵੱਡੀ ਗਿਣਤੀ ਵਿਚ ਸੰਗਤਾਂ ਟੈਸਟ ਕਰਵਾ ਸਕਣ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਪੰਜਾਬ ਦੀ ਕਾਂਗਰਸ ਸਰਕਾਰ ਸੰਗਤਾਂ ਨੂੰ ਸਿੱਧੇ ਤੌਰ ’ਤੇ ਰੋਕਣਾ ਚਾਹੁੰਦੀ ਹੈ ਤਾਂ ਉਹ ਖ਼ੁਦ ਐਲਾਨ ਕਰੇ।

ANANDPUR SAHIB ANANDPUR SAHIB

ਪ੍ਰਸ਼ਾਸਨ ਨੂੰ ਮੋਹਰਾਂ ਬਣਾਉਣਾ ਜਾਇਜ਼ ਨਹੀਂ। ਸ਼ਰਧਾ ਭੇਟ ਕਰਨਾ ਸੰਗਤ ਦਾ ਅਧਿਕਾਰ ਹੈ ਅਤੇ ਸਰਕਾਰ ਨੂੰ ਅਜਿਹੇ ਫ਼ੈਸਲੇ ਨਹੀਂ ਦਿਵਾਉਣੇ ਚਾਹੀਦੇ। ਉਨ੍ਹਾਂ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement