ਦੋ ਲੜਕੀਆਂ ਦੇ ਮੌਤ ਮਾਮਲੇ 'ਚ ਮਹਿਲਾ ਕਮਿਸ਼ਨ ਸਖ਼ਤ, 3 ਦਿਨ 'ਚ ਮੰਗੀ ਸਟੇਟਸ ਰਿਪੋਰਟ
Published : Mar 19, 2021, 5:36 pm IST
Updated : Mar 19, 2021, 5:40 pm IST
SHARE ARTICLE
File Photo
File Photo

ਤਿੰਨ ਦਿਨਾਂ ਦੇ ਅੰਦਰ-ਅੰਦਰ ਐਸ.ਐਸ.ਪੀ. ਮੋਗਾ ਨੂੰ ਸਟੇਟਸ ਰਿਪੋਰਟ ਭੇਜਣ ਦੇ ਹੁਕਮ ਦਿੱਤੇ ਗਏ ਹਨ।

ਮੋਗਾ:  ਬੀਤੇ ਦਿਨੀਂ ਜ਼ਿਲ੍ਹਾ ਮੋਗਾ ਦੇ ਪਿੰਡ ਮਾਣੂੰਕੇ ਦੇ ਬੱਸ ਅੱਡੇ ‘ਤੇ ਗੋਲੀ ਚੱਲਣ ਨਾਲ ਲੜਕੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਪਰ ਅੱਜ ਦੋ ਲੜਕੀਆਂ ਦੀ ਮੌਤ ਹੋ ਗਈ। ਦੱਸ ਦਈਏ ਕਿ ਇਕ ਆਲਟੋ ਸਵਾਰ ਨੇ ਆਪਣੀ ਹੀ ਗੱਡੀ ਦੇ ਵਿਚ ਨਾਲ ਜਾ ਰਹੀਆਂ ਦੋ ਲੜਕੀਆਂ ਨੂੰ ਗੋਲੀ ਮਾਰ ਦਿੱਤੀ ਅਤੇ ਬਿਲਕੁਲ ਸੜਕ ਦੇ ਵਿਚਕਾਰ ਸੁੱਟ ਕੇ ਫ਼ਰਾਰ ਹੋ ਗਏ।

Photo

Photo

ਇਸ ਦੌਰਾਨ ਪਿੰਡ ਮਾਣੂੰਕੇ ਦੇ ਬੱਸ ਅੱਡੇ ਉੱਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।  ਇਸ ਦੌਰਾਨ ਮੋਗਾ ਵਿਖੇ ਦੋ ਕੁੜੀਆਂ 'ਤੇ ਗੋਲੀਆਂ ਮਾਰਨ ਦੇ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੋ-ਮੋਟੋ ਲੈਂਦੇ ਹੋਏ ਇਸ ਵਿਸ਼ੇ 'ਤੇ ਕਿਸੇ ਸੀਨੀਅਰ ਅਧਿਕਾਰੀ ਤੋਂ ਪੜਤਾਲ ਕਰਵਾਉਣ ਅਤੇ ਉਪਰੋਕਤ ਕੇਸ 'ਚ ਕੀਤੀ ਕਾਰਵਾਈ ਸਬੰਧੀ ਤਿੰਨ ਦਿਨਾਂ ਦੇ ਅੰਦਰ-ਅੰਦਰ ਐਸ.ਐਸ.ਪੀ. ਮੋਗਾ ਨੂੰ ਸਟੇਟਸ ਰਿਪੋਰਟ ਭੇਜਣ ਦੇ ਹੁਕਮ ਦਿੱਤੇ ਗਏ ਹਨ।

captain amarinder singhCaptain Amarinder singh

ਦੱਸ ਦਈਏ ਕਿ  ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਨੂੰ ਘਿਣਾਉਣਾ ਦੱਸਦੇ ਹੋਏ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੂੰ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ ਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਹੈ।

Harsimrat Badal, Captain Amarinder Singh Harsimrat Badal, Captain Amarinder Singh

ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਲਈ ਔਰਤਾਂ ਦੀ ਸੁਰੱਖਿਆ ਕੋਈ ਤਰਜੀਹ ਵਾਲਾ ਵਿਸ਼ਾ ਨਹੀਂ ਹੈ। ਬੀਬੀ ਬਾਦਲ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਸ਼ਾਸਨ 'ਚ ਪੰਜਾਬ ਦੇ ਡਰਾਉਣੇ ਹਾਲਾਤ ! ਮੋਗਾ ਤੋਂ ਕਾਂਗਰਸ ਦੇ ਆਗੂ ਨੇ ਦਿਨ-ਦਿਹਾੜੇ ਦੋ ਕੁੜੀਆਂ ਦਾ ਕਤਲ ਕਰ ਦਿੱਤਾ। ਔਰਤਾਂ ਦੀ ਸੁਰੱਖਿਆ ਕਾਂਗਰਸ ਸਰਕਾਰ ਲਈ ਕੋਈ ਤਰਜੀਹ ਵਾਲਾ ਵਿਸ਼ਾ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement