ਦੋ ਲੜਕੀਆਂ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਹਤਿਆਰਾ 24 ਘੰਟਿਆਂ ਵਿਚ ਚੜ੍ਹਿਆ ਪੁਲਿਸ ਅੜਿੱਕੇ
Published : Mar 19, 2021, 6:34 pm IST
Updated : Mar 19, 2021, 6:35 pm IST
SHARE ARTICLE
File Photo
File Photo

- ਮੋਗਾ ਪੁਲਿਸ ਦੀ ਤੁਰੰਤ ਮੁਸਤੈਦੀ ਨਾਲ ਮਿਲੀ ਸਫਲਤਾ

ਚੰਡੀਗੜ : ਬੀਤੇ ਦਿਨੀਂ ਪਿੰਡ ਮਾਣੂਕੇ ਵਿਖੇ ਦੋ ਨੌਜਵਾਨ ਲੜਕੀਆਂ ਨੂੰ ਗੋਲੀ ਮਾਰ ਕੇ ਮਾਰ ਦੇਣ ਦੀ ਖੌਫਨਾਕ ਘਟਨਾ ਨੂੰ ਜਿਲਾ ਮੋਗਾ ਪੁਲਿਸ ਨੇ 24 ਘੰਟੇ ਵਿੱਚ ਸੁਲਝਾ ਲਿਆ ਹੈ। ਇਸ ਘਟਨਾ ਦੇ ਮੁੱਖ ਮੁਲਜਮ ਨੂੰ ਘਟਨਾ ਮੌਕੇ ਵਰਤੇ ਹਥਿਆਰ ਅਤੇ ਵਾਹਨ ਸਮੇਤ ਗਿ੍ਰਫਤਾਰ ਕਰ ਲਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁਖੀ ਸ੍ਰ ਹਰਮਨ ਬੀਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੇ ਦਿਨੀਂ ਦੋ ਨੌਜਵਾਨ ਲੜਕੀਆਂ ਨੂੰ ਲਗਭਗ 35 ਸਾਲ ਦੀ ਉਮਰ ਦੇ ਇਕ ਨੌਜਵਾਨ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।

ਮੋਗਾ ਪੁਲਿਸ ਘਿਨਾਉਣੇ ਹਰਕਤ ਦੀ ਸੂਚਨਾ ਮਿਲਣ ‘ਤੇ ਤੁਰੰਤ ਹਰਕਤ ਵਿਚ ਆ ਗਈ। ਉਹਨਾਂ ਦੱਸਿਆ ਕਿ ਪਿੰਡ ਸ਼ੇਖਾ ਪੁਲਿਸ ਥਾਣਾ ਸਮਾਲਸਰ, ਮੋਗਾ ਦੀਆਂ ਰਹਿਣ ਵਾਲੀਆਂ ਪੀੜਤ ਲੜਕੀਆਂ ਅਮਨਦੀਪ ਕੌਰ ਦੀ ਉਮਰ 23 ਸਾਲ ਅਤੇ ਕਮਲਪ੍ਰੀਤ ਕੌਰ ਦੀ 24 ਸਾਲ ਸੀ ਅਤੇ ਦੋਵੇਂ ਭੈਣਾਂ ਸਨ। ਲੜਕੀ ਅਮਨਦੀਪ ਕੌਰ ਦਸਮੇਸ਼ ਕਾਲਜ ਡਗਰੂ ਵਿਖੇ ਇਮਤਿਹਾਨ ਦੇਣ ਗਈ ਸੀ ਅਤੇ ਉਸਦੀ ਭੈਣ ਕਮਲਪ੍ਰੀਤ ਕੌਰ ਉਸ ਨਾਲ ਕਾਲਜ ਗਈ ਹੋਈ ਸੀ, ਜਦੋਂ ਪ੍ਰੀਖਿਆ ਪੂਰੀ ਹੋਣ ਤੋਂ ਬਾਅਦ ਦੋਵੇਂ ਲੜਕੀਆਂ ਆਪਣੇ ਪਿੰਡ ਜਾ ਰਹੀਆਂ ਸਨ ਤਾਂ ਮੁਲਜ਼ਮ ਗੁਰਵੀਰ ਸਿੰਘ ਪੁੱਤਰ ਜਗਦੇਵ ਸਿੰਘ ਸਰਪੰਚ ਪਿੰਡ ਸ਼ੇਖਾ ਉਹਨਾਂ ਨੂੰ ਮਿਲਿਆ ਅਤੇ ਜਬਰਦਸਤੀ ਉਨਾਂ ਨੂੰ ਆਪਣੀ ਕਾਰ (ਰਜਿਸਟ੍ਰੇਸਨ ਨੰਬਰ ਪੀਬੀ -03-ਵਾਈ- 3450) ਵਿਚ ਅਗਵਾ ਕਰ ਲਿਆ ਅਤੇ ਅਗਵਾ ਕਰਨ ਤੋਂ ਬਾਅਦ ਮੁਲਜ਼ਮ ਕਾਰ ਨੂੰ ਬਾਘਾਪੁਰਾਣਾ ਖੇਤਰ ਵੱਲ ਲੈ ਗਿਆ। 

ਰਸਤੇ ਵਿੱਚ ਕਿਸੇ ਗੱਲ ਉੱਤੇ ਆਪਸੀ ਬਹਿਸ ਹੋਣ ਉਪਰੰਤ ਨਹਾਲ ਸਿੰਘ ਵਾਲਾ ਨੇੜੇ ਪਿੰਡ ਮਾਣੂੰਕੇ ਪਹੁੰਚਣ ‘ਤੇ ਮੁਲਜ਼ਮ ਨੇ ਲੜਕੀਆਂ ‘ਤੇ 5 ਗੋਲੀਆਂ ਚਲਾਈਆਂ, ਜੌ ਕਿ ਉਹਨਾਂ ਦੇ ਗਰਦਨ ਅਤੇ ਸਿਰਾਂ ‘ਤੇ ਵੱਜੀਆਂ, ਜਿਸ ਕਾਰਨ ਇਕ ਪੀੜਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੂਜੀ ਹਸਪਤਾਲ ਲਿਜਾਂਦੇ ਸਮੇਂ ਪੂਰੀ ਹੋ ਗਈ। 
 

ਇਸ ਘਟਨਾ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਿਆਂ ਮੋਗਾ ਪੁਲਿਸ ਨੇ ਸਾਰੀ ਰਾਤ ਪੂਰੀ ਕੋਸ਼ਿਸ਼ ਕੀਤੀ ਅਤੇ ਅਖੀਰ ਵਿੱਚ ਮੁਲਜ਼ਮ ਨੂੰ 24 ਘੰਟਿਆਂ ਵਿੱਚ ਆਲਟੋ ਕਾਰ ਅਤੇ 32 ਬੋਰ ਰਿਵਾਲਵਰ ਸਮੇਤ ਗਿ੍ਰਫਤਾਰ ਕਰ ਲਿਆ। ਦੱਸਣਯੋਗ ਹੈ ਕਿ ਮੁਲਜ਼ਮ ਦਾ ਪਿਤਾ ਪਿੰਡ ਸ਼ੇਖਾ ਦਾ ਸਰਪੰਚ ਹੈ। ਇਸ ਮਾਮਲੇ ਸਬੰਧੀ ਐਫਆਈਆਰ ਨੰ.  40 ਮਿਤੀ 18-03-2013 ਯੂ / ਐਸ 302, 307 ਆਈਪੀਸੀ 25, 27-54 / 59 ਆਰਮਜ ਐਕਟ ਪੁਲਿਸ ਥਾਣਾ ਨਿਹਾਲ ਸਿੰਘ ਵਾਲਾ ਜ਼ਿਲਾ ਮੋਗਾ ਵਿਖੇ ਦਰਜ ਕੀਤੀ ਗਈ ਹੈ। ਦੋਸ਼ੀ ਤੋਂ ਹੋਰ ਪੁੱਛ ਗਿੱਛ ਕੀਤੀ ਜਾ ਰਹੀ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement