
ਸਾਰੇ ਰਾਜ ਬੋਰਡਾਂ ਲਈ ਇਮਤਿਹਾਨਾਂ ਦਾ ਆਯੋਜਨ ਕਰਨਾ ਇਕ ਵੱਡੀ ਚੁਣੌਤੀ ਹੈ।
ਚੰਡੀਗੜ੍ਹ: ਦੇਸ਼ ਵਿਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਕਾਰ ਹੁਣ ਪੰਜਾਬ ਸਰਕਾਰ ਵੱਲੋਂ ਸਕੂਲ ਅਤੇ ਕਾਲਜ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਦੇ ਸਕੂਲ ਅਤੇ ਕਾਲਜ 31 ਮਾਰਚ ਤੱਕ ਬੰਦ ਰਹਿਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਅੱਜ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਬੈਠਕ ਦੌਰਾਨ ਫ਼ੈਸਲਾ ਲਿਆ ਗਿਆ ਹੈ।
School closed
ਇਸ ਦੌਰਾਨ ਸਿਰਫ਼ ਮੈਡੀਕਲ ਕਾਲਜ ਖੁੱਲ੍ਹੇ ਰਹਿਣਗੇ। ਇਸ ਦੇ ਨਾਲ ਹੀ ਸਰਕਾਰੀ ਸਕੂਲ ਕਾਲਜ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਵਾਉਣ ਦੀ ਵੀ ਤਿਆਰੀ ਕਰ ਰਹੀ ਹੈ।
tweet
ਦੇਸ਼ ਭਰ ਦੀਆਂ ਬੋਰਡ ਪ੍ਰੀਖਿਆਵਾਂ ਸਿਰਫ ਅਪ੍ਰੈਲ-ਮਈ ਵਿੱਚ ਹੀ ਸ਼ੁਰੂ ਹੋਣੀਆਂ ਹਨ, ਜੋ ਆਫ਼ਲਾਈਨ ਕਰਵਾਈਆਂ ਜਾਣਗੀਆਂ। ਵਧਦੀ ਤਬਦੀਲੀ ਕਾਰਨ, ਸਾਰੇ ਰਾਜ ਬੋਰਡਾਂ ਲਈ ਇਮਤਿਹਾਨਾਂ ਦਾ ਆਯੋਜਨ ਕਰਨਾ ਇਕ ਵੱਡੀ ਚੁਣੌਤੀ ਹੈ।