
ਉਨ੍ਹਾਂ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ ਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
ਮੋਗਾ: ਬੀਤੇ ਦਿਨੀ ਜ਼ਿਲ੍ਹਾ ਮੋਗਾ ਦੇ ਪਿੰਡ ਮਾਣੂੰਕੇ ਦੇ ਬੱਸ ਅੱਡੇ ‘ਤੇ ਗੋਲੀ ਚੱਲਣ ਨਾਲ ਲੜਕੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਪਰ ਅੱਜ ਦੋ ਲੜਕੀਆਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਕ ਆਲਟੋ ਸਵਾਰ ਨੇ ਆਪਣੀ ਹੀ ਗੱਡੀ ਦੇ ਵਿਚ ਨਾਲ ਜਾ ਰਹੀਆਂ ਦੋ ਲੜਕੀਆਂ ਨੂੰ ਗੋਲੀ ਮਾਰ ਦਿੱਤੀ ਅਤੇ ਬਿਲਕੁਲ ਸੜਕ ਦੇ ਵਿਚਕਾਰ ਸੁੱਟ ਕੇ ਫ਼ਰਾਰ ਹੋ ਗਏ। ਇਸ ਦੌਰਾਨ ਪਿੰਡ ਮਾਣੂੰਕੇ ਦੇ ਬੱਸ ਅੱਡੇ ਉੱਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਦੋ ਲੜਕੀਆਂ ਦੀ ਹੋਈ ਮੌਤ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਨੂੰ ਘਿਣਾਉਣਾ ਦੱਸਦੇ ਹੋਏ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੂੰ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ ਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
captain amarinder singh
ਦੱਸਣਯੋਗ ਹੈ ਕਿ ਬੀਤੇ ਦਿਨੀ ਮੋਗਾ ਵਿਖੇ ਨੌਜਵਾਨ ਵੱਲੋਂ ਗੋਲੀਆਂ ਚਲਾਉਣ ਕਾਰਨ ਦੋ ਲੜਕੀਆਂ ਦੀ ਮੌਤ ਹੋ ਗਈ ਸੀ। ਇਹ ਘਟਨਾ ਉਦੋਂ ਵਾਪਰੀ ਜਦੋਂ ਇਕ ਆਲਟੋ ਸਵਾਰ ਨੇ ਆਪਣੀ ਹੀ ਗੱਡੀ ਦੇ ਵਿਚ ਨਾਲ ਜਾ ਰਹੀਆਂ ਦੋ ਲੜਕੀਆਂ ਨੂੰ ਗੋਲੀ ਮਾਰ ਦਿੱਤੀ ਅਤੇ ਬਿਲਕੁਲ ਸੜਕ ਦੇ ਵਿਚਕਾਰ ਸੁੱਟ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਹੋਈਆਂ ਦੋਵਾਂ ਲੜਕੀਆਂ ਦੀਆਂ ਚੀਕਾਂ ਸੁਣ ਕੇ ਆਸ ਪਾਸ ਦੇ ਲੋਕ ਇਕੱਠੇ ਹੋਏ ਅਤੇ ਦੋਨੋਂ ਔਰਤਾਂ ਨੂੰ ਮੈਡੀਕਲ ਹਸਪਤਾਲ ਫ਼ਰੀਦਕੋਟ ਰੈਫ਼ਰ ਕੀਤਾ ਗਿਆ ਸੀ ਜਿੱਥੇ ਪਹੁੰਚਦਿਆਂ ਇਕ ਮ੍ਰਿਤਕ ਔਰਤ ਦੀ ਮੌਤ ਹੋ ਗਈ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਵਿਚ ਜੁੱਟ ਗਈ ਹੈ।
Two women
ਮੌਕੇ ਤੇ ਪਹੁੰਚੇ ਹੋਏ ਨਿਹਾਲ ਸਿੰਘ ਵਾਲਾ ਦੇ ਡੀਐੱਸਪੀ ਪਰਸ਼ਨ ਸਿੰਘ ਨੇ ਫੋਨ ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਇੱਥੇ ਗੋਲੀ ਚੱਲਣ ਦੀ ਵਾਰਦਾਤ ਸਾਹਮਣੇ ਆਈ ਹੈ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ ਜਲਦ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।