ਪੰਜਾਬ ਪੁਲਿਸ ਨੇ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਗੁੱਥੀ ਸੁਲਝਾਈ, ਵਿਦੇਸ਼ ਬੈਠੇ ਲੋਕਾਂ ਦੇ ਇਸ਼ਾਰੇ 'ਤੇ ਹੋਇਆ ਕਤਲ
Published : Mar 19, 2022, 6:38 pm IST
Updated : Mar 19, 2022, 6:38 pm IST
SHARE ARTICLE
Sandeep Nangal Ambian
Sandeep Nangal Ambian

ਪੰਜਾਬ ਪੁਲਿਸ ਨੇ ਕੌਮਾਂਤਰੀ ਕਬੱਡੀ ਖਿਡਾਰੀ ਦੇ ਕਤਲ ਤੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਅੰਦਰ, ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇਸ ਦੀ ਗੁੱਥੀ ਨੂੰ ਸੁਲਝਾ ਲਿਆ ਹੈ

 

ਚੰਡੀਗੜ੍ਹ:  ਪੰਜਾਬ ਪੁਲਿਸ ਨੇ ਕੌਮਾਂਤਰੀ ਕਬੱਡੀ ਖਿਡਾਰੀ ਦੇ ਕਤਲ ਤੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਅੰਦਰ, ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇਸ ਵੱਡੇ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਤਿੰਨ ਮੁੱਖ ਸਾਜਿਸ਼ਕਰਤਾਵਾਂ ਨੂੰ ਵੀ ਨਾਮਜ਼ਦ ਕੀਤਾ ਹੈ ਜਿਨ੍ਹਾਂ ਦੀ ਪਛਾਣ ਸਨੋਵਰ ਢਿੱਲੋਂ, ਜੋ ਅੰਮ੍ਰਿਤਸਰ ਦਾ ਵਸਨੀਕ ਹੈ ਅਤੇ ਅੱਜ-ਕੱਲ੍ਹ ਬਰੈਂਪਟਨ, ਓਨਟਾਰੀਓ, ਕੈਨੇਡਾ ਵਿਚ ਰਹਿੰਦਾ ਹੈ ਅਤੇ ਕੈਨੇਡੀਅਨ ਸੱਥ ਟੀਵੀ ਅਤੇ ਰੇਡੀਓ ਸ਼ੋਅ ਦਾ ਨਿਰਮਾਤਾ ਅਤੇ ਨਿਰਦੇਸ਼ਕ ਹੈ, ਸੁਖਵਿੰਦਰ ਸਿੰਘ ਉਰਫ ਸੁੱਖਾ ਦੁੱਨੇਕੇ ਉਰਫ ਸੁੱਖ ਸਿੰਘ ਵਾਸੀ ਪਿੰਡ ਦੁੱਨੇਕੇ,ਵਾਸੀ ਮੋਗਾ ਅਤੇ ਜੋ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ `ਚ ਰਹਿ ਰਿਹਾ ਹੈ, ਜਗਜੀਤ ਸਿੰਘ ਉਰਫ ਗਾਂਧੀ ਵਾਸੀ ਡੇਹਲੋਂ, ਲੁਧਿਆਣਾ ਜੋ ਮੌਜੂਦਾ ਸਮੇਂ ਵਿੱਚ ਮਲੇਸ਼ੀਆ ਵਿੱਚ ਰਹਿ ਰਿਹਾ ਹੈ,ਵਜੋਂ ਕੀਤੀ ਗਈ ਹੈ।

Sandeep Nangal Ambian (File Photo)Sandeep Nangal Ambian

ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਉਰਫ ਯੁਵਰਾਜ ਵਾਸੀ ਸੰਗਰੂਰ , ਕੌਸ਼ਲ ਚੌਧਰੀ ਵਾਸੀ ਨਾਹਰਪੁਰ ਰੂਪਾ ,ਗੁਰੂਗ੍ਰਾਮ, ਹਰਿਆਣਾ, ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਾਂ ਦੇ ਅਮਿਤ ਡਾਗਰ; ਸਿਮਰਨਜੀਤ ਸਿੰਘ ਉਰਫ ਜੁਝਾਰ ਸਿੰਘ ਉਰਫ ਗੈਂਗਸਟਰ ਵਾਸੀ ਪਿੰਡ ਮਾਧੋਪੁਰ ਪੀਲੀਭੀਤ, ਯੂ.ਪੀ. ਵਜੋਂ ਹੋਈ ਹੈ। ਇਹ ਚਾਰੇ  ਅਪਰਾਧੀ, ਜੋ ਹਿਸਟਰੀਸ਼ੀਟਰ ਹਨ ਅਤੇ 20 ਤੋਂ ਵੱਧ ਅਪਰਾਧਿਕ ਮਾਮਲਿਆਂ ਜਿਨ੍ਹਾਂ ਵਿੱਚ ਜਿ਼ਆਦਾਤਰ ਕਤਲ ਅਤੇ ਇਰਾਦਾ ਕ਼ਤਲ ਦੇ ਕੇਸ ਹਨ, `ਚ ਲੋੜੀਂਦੇ ਹਨ,  ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਗਿਆ ਸੀ।

ArrestedArrested

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.)  ਪੰਜਾਬ ਵੀ.ਕੇ ਭਾਵਰਾ ਨੇ ਸ਼ਨਿਚਵਾਰ ਨੂੰ ਦੱਸਿਆ ਕਿ ਪੂਰੀ ਬਾਰੀਕਬੀਨੀ ਜਾਂਚ ਅਤੇ ਇਤਲਾਹ ਦੇ ਅਧਾਰ `ਤੇ, ਜਲੰਧਰ ਦਿਹਾਤੀ ਪੁਲਿਸ ਨੇ ਫਤਹਿ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਸੀ।  ਡੀ.ਜੀ.ਪੀ. ਨੇ ਦੱਸਿਆ ਕਿ ਪੁੱਛ-ਗਿੱਛ ਦੌਰਾਨ ਫਤਹਿ ਸਿੰਘ ਨੇ ਖੁਲਾਸਾ ਕੀਤਾ ਕਿ ਸਨੋਵਰ ਢਿੱਲੋਂ ਨੇ “ਨੈਸ਼ਨਲ ਕਬੱਡੀ ਫੈਡਰੇਸ਼ਨ ਆਫ ਓਨਟਾਰੀਓ” ਬਣਾਈ ਸੀ ਅਤੇ ਵੱਖ-ਵੱਖ ਖਿਡਾਰੀਆਂ ਨੂੰ ਆਪਣੀ ਫੈਡਰੇਸ਼ਨ ਵਿੱਚ ਸ਼ਾਮਲ ਕਰਨ ਲਈ  ਕੋਸਿ਼ਸ਼ ਕਰ ਰਿਹਾ ਸੀ। ਫਤਿਹ ਨੇ ਦੱਸਿਆ ਕਿ  ਜਿ਼ਆਦਾਤਰ ਨਾਮਵਰ ਖਿਡਾਰੀ ਮ੍ਰਿਤਕ ਸੰਦੀਪ ਵੱਲੋਂ ਚਲਾਏ ਜਾ ਰਹੇ "ਮੇਜਰ ਲੀਗ ਕਬੱਡੀ" ਨਾਲ ਜੁੜੇ ਹੋਏ ਸਨ, ਜੋ ਕਿ ਸਨੋਵਰ ਦੀ ਫੈਡਰੇਸ਼ਨ ਲਈ ਅਸਫਲਤਾ ਸਾਬਿਤ ਹੋ ਰਹੀ ਸੀ।ਫਤਹਿ ਨੇ ਕਬੂਲਿਆ ਕਿ ਉਸਨੇ ਵੀ ਕੁਝ ਖਿਡਾਰੀਆਂ `ਤੇ ਸਨੋਵਰ ਫੈਡਰੇਸ਼ਨ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਇਆ ਸੀ।

ArrestArrest

ਹੋਰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਜਲੰਧਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਤਹਿ ਨੇ ਕਬੂਲਿਆ ਹੈ  ਕਿ ਸਨੋਵਰ ਦੀਆਂ ਹਦਾਇਤਾਂ `ਤੇ ਉਸ ਨੇ ਅਮਿਤ ਡਾਗਰ, ਕੌਸ਼ਲ ਚੌਧਰੀ, ਜਗਜੀਤ ਸਿੰਘ, ਲੱਕੀ ਪਟਿਆਲ ਅਤੇ ਸੁੱਖਾ ਦੁੱਨੇਕੇ ਨਾਲ ਮਿਲ ਕੇ ਸੰਦੀਪ ਨੂੰ ਮੌਤ ਦੇ ਘਾਟ ਉਤਾਰਨ ਲਈ ਸ਼ੂਟਰਾਂ ਦਾ ਪ੍ਰਬੰਧ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸੁਖ ਦੁੱਨੇਕੇ ਦੇ ਨਿਰਦੇਸ਼ਾਂ `ਤੇ ਸਿਮਰਨਜੀਤ ਉਰਫ਼ ਜੁਝਾਰ ਨੇ ਅੰਮਿ੍ਤਸਰ ਦੇ ਪ੍ਰੀਤਮ ਐਨਕਲੇਵ ਵਿਖੇ ਆਪਣੇ ਰਿਸ਼ਤੇਦਾਰ ਸਵਰਨ ਸਿੰਘ ਦੇ ਘਰ ਸ਼ੂਟਰਾਂ ਨੂੰ ਛੁਪਣਗਾਹ ਮੁਹੱਈਆ ਕਰਵਾਈ ਸੀ ।

Punjab Police Punjab Police

ਪੁਲਿਸ ਨੇ ਸਵਰਨ ਦੇ ਘਰੋਂ 18 ਜਿੰਦਾ ਕਾਰਤੂਸ ਅਤੇ 12 ਬੋਰ ਰਾਈਫਲ ਬਰਾਮਦ ਕੀਤੇ ਹਨ ਅਤੇ ਫਰਾਰ ਹੋਏ ਸਵਰਨ ਸਿੰਘ ਨੂੰ ਵੀ ਕੇਸ ਵਿੱਚ ਨਾਮਜ਼ਦ ਕਰ ਲਿਆ ਹੈ। ਐਸ.ਐਸ.ਪੀ. ਨੇ ਕਿਹਾ ਕਿ ਗੋਲੀ ਚਲਾਉਣ ਵਾਲਿਆਂ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਦੱਸਣਯੋਗ ਹੈ ਕਿ 14 ਮਾਰਚ, 2022 ਨੂੰ ਸ਼ਾਮ 6 ਵਜੇ ਦੇ ਕਰੀਬ ਜਲੰਧਰ ਦੇ ਪਿੰਡ ਮੱਲ੍ਹੀਆਂ ਵਿੱਚ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਨੇ ਨਾਮਵਰ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ਼ ਸੰਦੀਪ ਨੰਗਲ ਅੰਬੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement