ਲੁਧਿਆਣਾ ਜ਼ਿਲ੍ਹੇ ਤੋਂ ਇੱਕ ਵੀ ਕੈਬਨਿਟ ਮੰਤਰੀ ਨਾ ਬਣਾਉਣ 'ਤੇ ਰਵਨੀਤ ਬਿੱਟੂ ਦੀ ਪ੍ਰਤੀਕਿਰਿਆ ਆਈ ਸਾਹਮਣੇ
Published : Mar 19, 2022, 4:00 pm IST
Updated : Mar 19, 2022, 4:00 pm IST
SHARE ARTICLE
Ravneet Bittu
Ravneet Bittu

ਨਵੇਂ ਮੰਤਰੀਆਂ ਨੇ ਅੱਜ ਚੁੱਕੀ ਸਹੁੰ

 

ਲੁਧਿਆਣਾ : ਪੰਜਾਬ 'ਚ ਸ਼ਨੀਵਾਰ ਨੂੰ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਨਾਲ ਹੀ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ ਪਰ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਵੀ ਕੈਬਨਿਟ ਮੰਤਰੀ ਨਾ ਬਣਾਉਣ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ।

 

ਉਨ੍ਹਾਂ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਅੱਜ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣੀ ਹੈ, ਇਸ ਦੇ ਨਾਲ ਹੀ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਵੀ ਹੋਇਆ ਹੈ। ਪੰਜਾਬ ਦਾ ਸਭ ਤੋਂ ਵੱਡਾ ਜ਼ਿਲ੍ਹਾ ਲੁਧਿਆਣਾ ਹੈ ਅਤੇ ਜ਼ਿਲ੍ਹੇ ਦੀ 14 ਵਿਧਾਨ ਸਭਾ ਸੀਟਾਂ ਵਿਚੋਂ 13 ਸੀਟਾਂ ਆਮ ਆਦਮੀ ਪਾਰਟੀ ਜਿੱਤੀ ਹੈ ਪਰ ਬੜੇ ਹੀ ਦੁੱਖ ਦੀ ਗੱਲ ਹੈ ਕਿ ਫਿਰ ਵੀ ਲੁਧਿਆਣਾ ਨੂੰ ਮੰਤਰੀ ਮੰਡਲ ਤੋਂ ਪਰ੍ਹੇ ਰੱਖਿਆ ਗਿਆ।

Ravneet Bittu Ravneet Bittu

 

ਪੰਜਾਬ ਸੂਬੇ ਦਾ ਇੱਕ ਵੱਡਾ ਜ਼ਿਲ੍ਹਾ ਲੁਧਿਆਣਾ ਹੈ ਤੇ ਇੱਕ ਵੀ ਕੈਬਨਿਟ ਮੰਤਰੀ ਇੱਥੋਂ ਬਣਾ ਕੇ ਸਹੁੰ ਨਹੀਂ ਚੁਕਾਈ ਗਈ। ਇਹ ਬੜੀ ਮੰਦਭਾਗੀ ਗੱਲ ਹੈ। ਦੱਸ ਦੇਈਏ ਕਿ ਪੰਜਾਬ ਦਾ ਲੁਧਿਆਣਾ ਜ਼ਿਲ੍ਹਾ ਉਦਯੋਗਿਕ ਹੱਬ ਮੰਨਿਆ ਜਾਂਦਾ ਹੈ ਅਤੇ ਸੂਬੇ ਦੀ ਖੁਸ਼ਹਾਲੀ ਤੇ ਲੋਕਾਂ ਨੂੰ ਰੁਜ਼ਗਾਰ ਦੇਣ ਵਿਚ ਇਸ ਦਾ ਅਹਿਮ ਯੋਗਦਾਨ ਮੰਨਿਆ ਜਾਂਦਾ ਹੈ।

Ravneet Bittu Ravneet Bittu

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement