ਕਿਸਾਨ ਪਰਿਵਾਰ ਨਾਲ ਸਬੰਧਿਤ ਅਨਮੋਲ ਰਤਨ ਸਿੰਘ ਸਿੱਧੂ ਦੇ AG ਬਣਨ ਤੱਕ ਦਾ ਸਫ਼ਰ, ਪੜ੍ਹੋ ਵੇਰਵਾ 
Published : Mar 19, 2022, 8:37 pm IST
Updated : Mar 19, 2022, 8:37 pm IST
SHARE ARTICLE
The journey of Anmol Ratan Singh Sidhu belonging to Kisan Parivar to become AG
The journey of Anmol Ratan Singh Sidhu belonging to Kisan Parivar to become AG

1997 ਤੋਂ ਲਗਾਤਾਰ ਪੰਜ ਵਾਰ ਬਾਰ ਕੌਂਸਲ ਆਫ਼ ਪੰਜਾਬ ਅਤੇ ਹਰਿਆਣਾ ਦੇ ਮੈਂਬਰ  ਵੀ ਚੁਣੇ ਗਏ 

ਐਡਵੋਕੇਟ ਜਨਰਲ ਵੱਲੋਂ ਆਪਣੀ ਤਨਖ਼ਾਹ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਦਾਨ ਦੇਣ ਦਾ ਲਿਆ ਅਹਿਦ
ਚੰਡੀਗੜ੍ਹ :
ਕਾਨੂੰਨੀ ਖੇਤਰ ਵਿੱਚ ਇੱਕ ਮਾਇਨਾਜ਼ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਅਨਮੋਲ ਰਤਨ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਨਸ਼ਿਆਂ ਵਿਰੁੱਧ ਜੰਗ ਵਿੱਚ ਆਪਣਾ ਬਣਦਾ ਯੋਗਦਾਨ ਪਾਉਂਦਿਆਂ ਅੱਜ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਆਪਣੀ ਤਨਖ਼ਾਹ ਨਸ਼ਾ ਪੀੜਤ ਲੋਕਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਦਾਨ ਕਰਨ ਦਾ ਵਾਅਦਾ ਕੀਤਾ।

The journey of Anmol Ratan Singh Sidhu belonging to Kisan Parivar to become AGThe journey of Anmol Ratan Singh Sidhu belonging to Kisan Parivar to become AG

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਨਰਲ ਨੇ ਦੱਸਿਆ ਕਿ ਉਹ ਇਸ ਨੇਕ ਕਾਰਜ ਦੀ ਸ਼ੁਰੂਆਤ ਅੰਮ੍ਰਿਤਸਰ (ਪੂਰਬੀ) ਦੀ ਵਿਧਾਇਕ ਜੀਵਨ ਜੋਤ ਕੌਰ ਦੀ ਅਗਵਾਈ ਵਿੱਚ ਪਿੰਡ ਮਕਬੂਲਪੁਰਾ ਤੋਂ ਕਰਨਗੇ। ਦੱਸਣਯੋਗ ਹੈ ਕਿ ਅਨਮੋਲ ਰਤਨ ਸਿੱਧੂ ਦਾ ਜਨਮ 1 ਮਈ 1958 (ਮਜ਼ਦੂਰ ਦਿਵਸ) ਨੂੰ ਇੱਕ ਕਿਸਾਨ ਪਰਿਵਾਰ ਵਿੱਚ ਹੋਇਆ ਸੀ।

ਪਿੰਡ ਦੇ ਸਕੂਲ ਤੋਂ ਆਪਣੀ ਮੁੱਢਲੀ ਵਿੱਦਿਆ ਪ੍ਰਾਪਤ ਉਪਰੰਤ, ਜ਼ਿੰਦਗੀ  ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਦੇ ਦ੍ਰਿੜ ਇਰਾਦੇ ਨਾਲ ਸਿੱਧੂ 1975 ਵਿੱਚ ਚੰਡੀਗੜ੍ਹ ਚਲੇ ਗਏ ਅਤੇ ਸਰਕਾਰੀ ਕਾਲਜ ਸੈਕਟਰ-11, ਚੰਡੀਗੜ੍ਹ ਤੋਂ ਉੱਚ ਸਿੱਖਿਆ ਪ੍ਰਾਪਤ ਕੀਤੀ। ਰਾਜਨੀਤੀ ਸ਼ਾਸਤਰ ਵਿੱਚ ਪੋਸਟ ਗ੍ਰੈਜੂਏਟ ਦੀ ਡਿਗਰੀ ਹਾਸਲ ਕਰਨ ਪਿੱਛੋ  ਉਨ੍ਹਾਂ ਨੇ  ਪੰਜਾਬ ਯੂਨੀਵਰਸਿਟੀ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ ਅਤੇ ਇੱਥੋਂ ਹੀ  ਐਲ.ਐਲ.ਐਮ. ਅਤੇ ਪੀ.ਐਚ.ਡੀ. (ਕਾਨੂੰਨ) ਦੀ ਡਿਗਰੀ  ਵੀ ਕੀਤੀ।

The journey of Anmol Ratan Singh Sidhu belonging to Kisan Parivar to become AGThe journey of Anmol Ratan Singh Sidhu belonging to Kisan Parivar to become AG

ਉਹ ਕਾਲਜ ਦੇ ਸ਼ੁਰੂਆਤੀ ਦਿਨਾਂ ਦੌਰਾਨ ਸਮਾਜਿਕ-ਰਾਜਨੀਤਕ ਵਿਦਿਆਰਥੀ ਵਜੋਂ ਵਿਚਰਦੇ ਰਹੇ। ਅਨਮੋਲ ਰਤਨ ਸਿੰਘ ਸਿੱਧੂ 1978-79 ਵਿੱਚ ਸਰਕਾਰੀ ਕਾਲਜ ਸੈਕਟਰ 11, ਚੰਡੀਗੜ੍ਹ ਦੇ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਅਤੇ ਸਾਲ 1981-82 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਦੇ ਵੀ ਰਹੇ। ਇਸ ਤੋਂ ਬਾਅਦ, ਉਹ 1990 ਤੋਂ ਲਗਾਤਾਰ (12 ਸਾਲ) ਲਈ ਸੈਨੇਟ ਅਤੇ ਸਿੰਡੀਕੇਟ ਦੇ ਚੁਣੇ ਹੋਏ ਮੈਂਬਰ ਵਜੋਂ ਸੇਵਾ ਨਿਭਾਈ ਅਤੇ 2003-04 ਵਿੱਚ ਡੀਨ ਫੈਕਲਟੀ ਆਫ਼ ਲਾਅ ਵਜੋਂ ਵੀ ਕੰਮ ਕੀਤਾ।

The journey of Anmol Ratan Singh Sidhu belonging to Kisan Parivar to become AGThe journey of Anmol Ratan Singh Sidhu belonging to Kisan Parivar to become AG

1985 ਵਿੱਚ ਕਾਨੂੰਨੀ ਪੇਸ਼ੇ ਦੀ ਸ਼ੁਰੂਆਤ ਕਰਦਿਆਂ, ਸਿੱਧੂ 1993 ਵਿੱਚ ਡਿਪਟੀ ਐਡਵੋਕੇਟ ਜਨਰਲ, ਪੰਜਾਬ ਵਜੋਂ ਨਿਯੁਕਤ ਹੋਏ ਅਤੇ 2005 ਤੱਕ ਆਪਣੀ ਡਿਊਟੀ ਬੜੀ ਤਨਦੇਹੀ ਨਾਲ ਨਿਭਾਈ। ਉਨ੍ਹਾਂ ਨੇ ਵਧੀਕ ਐਡਵੋਕੇਟ ਜਨਰਲ (ਪੰਜਾਬ ਅਤੇ ਹਰਿਆਣਾ) ਦੇ ਆਹੁਦੇ 'ਤੇ ਰਹਿੰਦਿਆਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਆਏ ਕਈ ਅਤਿ ਸੰਵੇਦਨਸ਼ੀਲ ਸਰਕਾਰੀ ਅਤੇ ਨਿੱਜੀ ਮਾਮਲਿਆਂ ਨੂੰ ਸੰਵਿਧਾਨਕ, ਫ਼ੌਜਦਾਰੀ , ਸਿਵਲ, ਸੇਵਾ ਅਤੇ ਜ਼ਮੀਨੀ ਮਾਮਲਿਆਂ ਨੂੰ ਆਪਣੀ ਕਾਨੂੰਨੀ ਸੂਝ-ਬੂਝ ਨਾਲ ਨਜਿੱਠਿਆ।

The journey of Anmol Ratan Singh Sidhu belonging to Kisan Parivar to become AGThe journey of Anmol Ratan Singh Sidhu belonging to Kisan Parivar to become AG

ਸਾਲ 2007 ਵਿੱਚ ਇੱਕ ਸੀਨੀਅਰ ਵਕੀਲ ਵਜੋਂ ਵਕਾਲਤ ਸ਼ੁਰੂ ਕਰਨ ਅਤੇ ਬਾਅਦ ਵਿੱਚ ਸਾਲ 2008 ਤੋਂ 2014 ਤੱਕ ਭਾਰਤ ਦੇ ਸਹਾਇਕ ਸੌਲਿਸੀਟਰ ਜਨਰਲ ਵਜੋਂ ਸੇਵਾ ਨਿਭਾ ਚੁੱਕੇ ਅਨਮੋਲ ਰਤਨ ਇੰਘ ਸਿੱਧੂ ਇਸੇ ਕਾਰਜਕਾਲ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੀ.ਬੀ.ਆਈ. ਦੇ ਵਿਸ਼ੇਸ਼ ਸਰਕਾਰੀ ਵਕੀਲ ਵੀ ਰਹੇ।

ਆਪਣੀ ਮਿਹਨਤ ਅਤੇ ਸੁਹਿਰਦ ਲਗਨ ਸਦਕਾ ਕਾਨੂੰਨ ਦੇ ਖੇਤਰ ਵਿੱਚ ਆਪਣਾ ਨਾਮ ਸਥਾਪਿਤ ਕਰਨ ਵਾਲੇ ਸਿੱਧੂ 1997 ਤੋਂ ਲਗਾਤਾਰ ਪੰਜ ਵਾਰ ਬਾਰ ਕੌਂਸਲ ਆਫ਼ ਪੰਜਾਬ ਅਤੇ ਹਰਿਆਣਾ ਦੇ ਮੈਂਬਰ ਵੀ ਚੁਣੇ ਗਏ ਅਤੇ ਉਹਨਾਂ ਨੇ ਸਾਲ 2001-02 ਵਿੱਚ ਵਕੀਲਾਂ ਦੀ  ਸਰਵ-ੳੱਚ ਰੈਗੂਲੇਟਿੰਗ ਸੰਸਥਾ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਈ।

The journey of Anmol Ratan Singh Sidhu belonging to Kisan Parivar to become AGThe journey of Anmol Ratan Singh Sidhu belonging to Kisan Parivar to become AG

ਹਾਈ ਕੋਰਟ ਵਿੱਚ ਪ੍ਰੈਕਟਿਸ ਕਰਦੇ ਹੋਏ, ਉਹ 2018-19 ਵਿੱਚ ਅੱਠ ਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹੇ (ਦੇਸ਼ ਵਿੱਚ ਕਿਸੇ ਵੀ ਹਾਈ ਕੋਰਟ ਵਿੱਚ ਇੰਨੀ ਵਾਰ ਚੁਣੇ ਜਾਣ ਵਾਲੇ ਪਹਿਲੇ ਵਿਅਕਤੀ ਹਨ)। ਕਾਨੂੰਨੀ ਖੇਤਰ ਦੀ ਇਸ ਅਜ਼ੀਮ ਹਸਤੀ ਨੂੰ ਪੰਜਾਬ ਸਰਕਾਰ (ਰਾਜ ਦੁਆਰਾ ਸਰਵਉੱਚ ਨਾਗਰਿਕ ਪੁਰਸਕਾਰ) ਵੱਲੋਂ ਲਾਸਾਨੀ ਸਮਾਜ ਸੇਵਾ ਕਰਨ ਲਈ ਪਰਮਾਣ ਪੱਤਰ ਨਾਲ ਵੀ ਨਿਵਾਜਿਆ ਗਿਆ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement