
ਪੁਲਿਸ ਵਲੋਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਜਲੰਧਰ ਵਿਚ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਗਈ ਹੈ। ਜਲੰਧਰ ਦੇ ਕਮਿਸ਼ਨਰ ਪੁਲਿਸ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਰੀਬ 20-25 ਕਿਮੀ ਤੱਕ ਅੰਮ੍ਰਿਤਪਾਲ ਦਾ ਪਿੱਛਾ ਕੀਤਾ ਗਿਆ ਅਤੇ ਉਸ ਦੇ ਕੁਝ ਸਾਥੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਵਿਚ ਬੰਦ ਰਹਿਣਗੀਆਂ ਮੋਬਾਈਲ ਇੰਟਰਨੈੱਟ ਤੇ SMS ਸੇਵਾਵਾਂ
ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਕੋਲੋਂ ਕੁਝ ਹਥਿਆਰ ਵੀ ਬਰਾਮਦ ਹੋਏ ਹਨ। ਇਹ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਲਾਇਸੈਂਸੀ ਹਨ ਜਾਂ ਨਹੀਂ। ਇਸ ਦੇ ਨਾਲ ਹੀ ਚਾਹਲ ਨੇ ਦੱਸਿਆ ਕਿ ਜਲਦ ਹੀ ਅੰਮ੍ਰਿਤਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।