
ਰਿਮਾਂਡ ਖ਼ਤਮ ਹੋਣ ਤੋਂ ਬਾਅਦ 23 ਮਾਰਚ ਨੂੰ ਮੁੜ ਤੋਂ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ।
ਬਾਬਾ ਬਕਾਲਾ ਸਾਹਿਬ - ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵੱਲੋਂ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਗਏ 7 ਸਾਥੀਆਂ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ ਐੱਸ.ਡੀ.ਜੇ.ਐਮ. ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਮਾਣਯੋਗ ਅਦਾਲਤ ਨੇ ਉਕਤ ਸਾਰਿਆਂ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਹੈ। ਇਹਨਾਂ ਸਮਰਥਕਾਂ ਨੂੰ ਬੀਤੇ ਦਿਨ ਯਾਨੀ 18 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ 23 ਮਾਰਚ ਨੂੰ ਮੁੜ ਤੋਂ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ।