
ਸਮਰਥਕਾਂ ਕੋਲੋਂ ਹਥਿਆਰ ਤੇ ਕਾਰਤੂਸ ਵੀ ਹੋਏ ਬਰਾਮਦ
ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਕਈ ਸਮਰਥਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਅਜੇ ਵੀ ਉਨ੍ਹਾਂ ਦੀ ਗ੍ਰਿਫ਼ਤ ਵਿਚੋਂ ਬਾਹਰ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Gurbeer Singh
ਸੂਤਰਾਂ ਦੇ ਹਵਾਲੇ ਤੋਂ ਖਬਰਾਂ ਮਿਲ ਰਹੀਆਂ ਸਨ ਕਿ ਅੰਮ੍ਰਿਤਪਾਲ ਸਿੰਘ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਜਿਨ੍ਹਾਂ ਨੂੰ ਪੰਜਾਬ ਪੁਲਿਸ ਅਸਮ ਲੈ ਜਾ ਰਹੀ ਹੈ। ਹੁਣ ਇਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਇਸ ਗੱਲ ਦੀ ਪੁਸ਼ਟੀ ਹੋਈ ਹੈ।
Harminder Singh
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਨੂੰ ਜਲਦ ਕੀਤਾ ਜਾਵੇਗਾ ਗ੍ਰਿਫ਼ਤਾਰ : CP ਜਲੰਧਰ
ਵੀਡੀਓ ਵਿਚ ਚਾਰ ਵਿਅਕਤੀ ਦਿਖਾਈ ਦੇ ਰਹੇ ਹਨ ਜਿਨ੍ਹਾਂ ਦੀ ਪਛਾਣ ਰਾਜਾਤਾਲ, ਅੰਮ੍ਰਿਤਸਰ ਦੇ ਰਹਿਣ ਵਾਲੇ ਹਰਮਿੰਦਰ ਸਿੰਘ, ਸਿਰਸਾ ਦੇ ਅਮਨਦੀਪ ਸਿੰਘ (21), ਗੁਰਬੀਰ ਸਿੰਘ, ਵੈਰੋਵਾਲ ਅਤੇ ਬਲਜਿੰਦਰ ਸਿੰਘ ਬਰਨਾਲਾ ਦੇ ਰਹਿਣ ਵਾਲੇ ਵਜੋਂ ਹੋਈ ਹੈ। ਹਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਨਵੰਬਰ ਤੋਂ ਇਸ ਜਥੇਬੰਦੀ ਨਾਲ ਜੁੜਿਆ ਹੋਇਆ ਹੈ।
Amandeep Singh
ਇਹ ਵੀ ਪੜ੍ਹੋ: ਪੰਜਾਬ ਵਿਚ ਬੰਦ ਰਹਿਣਗੀਆਂ ਮੋਬਾਈਲ ਇੰਟਰਨੈੱਟ ਤੇ SMS ਸੇਵਾਵਾਂ
ਵੀਡੀਓ ਵਿਚ ਸਾਫ ਸੁਣਿਆ ਜਾ ਰਿਹਾ ਹੈ ਕਿ ਪੁਲਿਸ ਵਾਲੇ ਇਨ੍ਹਾਂ ਤੋਂ ਜਾਣਕਾਰੀ ਲੈ ਰਹੇ ਹਨ ਜਿਸ ਵਿਚ ਅਮਨਦੀਪ ਸਿੰਘ ਨੇ ਦੱਸਿਆ ਕਿ ਉਹ ਸਿਰਸਾ ਦਾ ਰਹਿਣ ਵਾਲਾ ਹੈ ਅਤੇ ਨਸ਼ਾ ਛੱਡਣ ਲਈ ਇਥੇ ਆਇਆ ਸੀ। ਇਸ ਤੋਂ ਇਲਾਵਾ ਹਰਮਿੰਦਰ ਸਿੰਘ ਦੇ ਦੱਸਣ ਮੁਤਾਬਕ ਉਹ ਲੰਬੇ ਸਮੇਂ ਤੋਂ ਇਸ ਜਥੇਬੰਦੀ ਦੇ ਨਾਲ ਹੈ।ਉਸ ਨੇ ਦੱਸਿਆ ਕਿ ਦੀਪ ਸਿੱਧੂ ਦੇ ਵੇਲੇ ਤੋਂ ਹੀ ਉਹ ਸੰਸਥਾ ਨਾਲ ਜੁੜਿਆ ਹੋਇਆ ਹੈ।
Baljinder Singh
ਦੱਸਣਯੋਗ ਹੈ ਕਿ ਪੁਲਿਸ ਨੇ ਇਨ੍ਹਾਂ ਚਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਨ੍ਹਾਂ ਦੇ ਕਬਜ਼ੇ ਵਿਚੋਂ ਹਥਿਆਰ ਅਤੇ ਕਾਰਤੂਸ ਵੀ ਬਰਾਮਦ ਹੋਏ ਹਨ।