
‘ਵਾਰਿਸ ਪੰਜਾਬ ਦੇ’ ਨਾਲ ਜੁੜੇ 100 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਮੁਹਾਲੀ : ਜਥੇਬੰਦੀ ‘ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਫਿਲਹਾਲ ਫਰਾਰ ਹੈ। ਪੰਜਾਬ ਪੁਲਿਸ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਲਈ ਤੇਜ਼ੀ ਨਾਲ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਹੁਣ ਤੱਕ ‘ਵਾਰਿਸ ਪੰਜਾਬ ਦੇ’ ਨਾਲ ਜੁੜੇ 100 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਇਸ ਦੇ ਨਾਲ ਹੀ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕਰ ਦਿੱਤੀ ਹੈ। ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇੱਥੇ ਹੀ ਬੱਸ ਨਹੀਂ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿੱਚ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਪੁਲਿਸ ਤਾਇਨਾਤ ਹੈ।
ਇਸ ਦੇ ਨਾਲ ਹੀ ਪੁਲਿਸ ਵੱਲੋਂ ਸ਼ਹਿਰਾਂ ਵਿੱਚ ਫਲੈਗ ਮਾਰਚ ਵੀ ਕੱਢਿਆ ਗਿਆ। ਇਸ ਤੋਂ ਇਲਾਵਾ ਸੋਮਵਾਰ ਦੁਪਹਿਰ 12 ਵਜੇ ਤੱਕ ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਅਤੇ ਬਲਕ ਐਸਐਮਐਸ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।