ਜਿਸ ਗੱਡੀ ਵਿਚ ਅੰਮ੍ਰਿਤਪਾਲ ਸਿੰਘ ਭੱਜ ਰਿਹਾ ਸੀ ਪੁਲਿਸ ਨੇ ਉਹ ਗੱਡੀ ਕੀਤੀ ਬਰਾਮਦ

By : KOMALJEET

Published : Mar 19, 2023, 3:45 pm IST
Updated : Mar 19, 2023, 3:45 pm IST
SHARE ARTICLE
The police recovered the vehicle in which Amritpal Singh was escaping
The police recovered the vehicle in which Amritpal Singh was escaping

ਕਿਰਪਾਨ, 315 ਬੋਰ ਰਾਈਫ਼ਲ ਤੇ ਜ਼ਿੰਦਾ ਕਾਰਤੂਸ ਹੋਏ ਬਰਾਮਦ 

SSP ਸਵਰਨਦੀਪ ਸਿੰਘ ਨੇ ਦਿੱਤੀ ਜਾਣਕਾਰੀ 

ਜਲੰਧਰ : ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਵਲੋਂ ਲਗਾਤਾਰ ਕੋਸ਼ਿਸ਼ ਜਾਰੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਜਿਸ ਗੱਡੀ ਵਿਚ ਅੰਮ੍ਰਿਤਪਾਲ ਸਿੰਘ ਭੱਜ ਰਿਹਾ ਸੀ ਉਸ ਗੱਡੀ ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ।

ਇਹ ਬਰਾਮਦਗੀ ਜਲੰਧਰ ਦਿਹਾਤੀ ਪੁਲਿਸ ਵਲੋਂ ਕੀਤੀ ਗਈ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸਵਰਨਦੀਪ ਸਿੰਘ  ਨੇ ਦੱਸਿਆ ਕਿ ਜ਼ਬਤ ਕੀਤੀ ਗਈ ਇਸ ਗੱਡੀ ਵਿਚੋਂ ਹਥਿਆਰ ਵੀ ਬਰਾਮਦ ਹੋਏ ਹਨ। ਦੱਸ ਦੇਈਏ ਕਿ ਜਲੰਧਰ ਦਿਹਾਤੀ ਪੁਲਿਸ ਨੇ ਮਹਿਤਪੁਰ ਦੇ ਪਿੰਡ ਸਲੇਮਾ ਤੋਂ ਇਹ ਗੱਡੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਗੁਰਦਾਸ ਮਾਨ ਨਾਲ ਕੀਤਾ ਮਸ਼ਹੂਰ ਗੀਤ 'ਛੱਲਾ' ਦਾ ਰੀ-ਕ੍ਰੀਏਟ

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਗੱਡੀ ਵਿਚੋਂ ਕਿਰਪਾਨ, 315 ਬੋਰ ਰਾਈਫ਼ਲ ਅਤੇ ਕੁਝ ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਗਲਬਾਤ ਕਰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਇਸ ਗੱਡੀ ਦੇ ਬਾਰੇ ਸੂਚਨਾ ਮਿਲੀ ਸੀ ਜਿਸ 'ਤੇ ਕਾਰਵਾਈ ਕਰਦਿਆਂ ਮੌਕੇ ਤੋਂ ਗੱਡੀ ਬਰਾਮਦ ਕਰ ਲਈ ਗਈ ਹੈ ਅਤੇ ਕੁਝ ਹਥਿਆਰ ਵੀ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ ਤਾਂ ਗੱਡੀ ਲੌਕ ਸੀ ਅਤੇ ਕੁਝ ਦੂਰੀ 'ਤੇ ਚਾਬੀ ਵੀ ਪਈ ਸੀ।

ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਜੋ ਕੱਲ੍ਹ ਵੀਡੀਓ ਵਾਇਰਲ ਹੋ ਰਹੀ ਸੀ ਜਿਸ ਵਿਚ ਅੰਮ੍ਰਿਤਪਾਲ ਸਿੰਘ ਬੈਠਾ ਨਜ਼ਰ ਆ ਰਿਹਾ ਸੀ, ਇਹ ਉਹੀ ਗੱਡੀ ਹੈ।ਜਦੋਂ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਉਸ ਦਾ ਪਿੱਛਾ ਕਰ ਰਹੀ ਸੀ ਤਾਂ ਉਹ ਆਪਣੀ ਇਹ ਗੱਡੀ ਛੱਡ ਕੇ ਕਿਸੇ ਹੋਰ ਗੱਡੀ ਵਿਚ ਫਰਾਰ ਹੋ ਗਿਆ ਸੀ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ 4 ਸਮਰਥਕਾਂ ਦੀਆਂ Exclusive ਤਸਵੀਰਾਂ

ਜਨਤਾ ਨੂੰ ਵਿਸ਼ਵਾਸ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਜਲੰਧਰ ਵਿਚ ਸਥਿਤੀ ਬਿਲਕੁਲ ਆਮ ਵਰਗੀ ਹੈ। ਲੋਕ ਆਪਣੇ ਕੰਮਕਾਰ ਕਰ ਸਕਦੇ ਹਨ ਅਤੇ ਕਿਸੇ ਨੂੰ ਵੀ ਡਰਨ ਆਦਿ ਦੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਗੱਡੀ ਅਤੇ ਹੋਰ ਸਮਾਨ ਬਰਾਮਦ ਹੋਇਆ ਹੈ ਜਿਸ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਗ਼ਲਤ ਜਾਣਕਾਰੀ ਦੇਣ ਤੋਂ ਗੁਰੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਇਸ ਮਾਮਲੇ ਬਾਰੇ ਗ਼ਲਤ ਜਾਣਕਾਰੀ ਸਾਂਝੀ ਕਰੇਗਾ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਮੀਡੀਆ ਜ਼ਰੀਏ ਅੰਮ੍ਰਿਤਪਾਲ ਸਿੰਘ ਨੂੰ ਸੰਦੇਸ਼ ਦਿੰਦਿਆਂ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਕਿਹਾ ਕਿ ਜੇਕਰ ਉਹ ਸਾਨੂੰ ਸੁਣ ਜਾਂ ਦੇਖ ਰਿਹਾ ਹੋਵੇ ਤਾਂ ਇਹੀ ਕਹਿਣਾ ਹੈ ਕਿ ਇਹ ਕਾਨੂੰਨ ਦੀ ਲੜਾਈ ਹੈ। ਜਿਸ ਦਾ ਅੰਮ੍ਰਿਤਪਾਲ ਸਿੰਘ ਨੂੰ ਸਾਹਮਣਾ ਕਰਨਾ ਚਾਹੀਦਾ ਹੈ। ਕਾਨੂੰਨ ਮੁਤਾਬਕ ਜੋ ਵੀ ਕਾਰਵਾਈ ਹੋਵੇਗੀ ਉਹ ਹੀ ਕੀਤੀ ਜਾਵੇਗੀ।

 

ਜਿਸ ਗੱਡੀ ‘ਚ ਅੰਮ੍ਰਿਤਪਾਲ ਭੱਜ ਰਿਹਾ ਸੀ ਉਹ ਗੱਡੀ ਪੁਲਿਸ ਨੇ ਕੀਤੀ ਜ਼ਬਤ, ਹਥਿਆਰ ਹੋਏ ਬਰਾਮਦ

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement