Mohali News: ਕੋਰੋਨਾ ਵਲੰਟੀਅਰ ਨੇ DSP ਦੀ ਹਾਜ਼ਰੀ 'ਚ ਪੀਤਾ ਜ਼ਹਿਰ, ਸਰਕਾਰ ਤੋਂ ਕਰ ਰਹੇ ਨੇ ਨੌਕਰੀ ਦੀ ਮੰਗ 
Published : Mar 19, 2024, 10:27 am IST
Updated : Mar 19, 2024, 10:27 am IST
SHARE ARTICLE
File Photo
File Photo

ਰੋਡ ਜਾਮ ਕਰਨ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ

Mohali News: ਮੁਹਾਲੀ - ਮੁਹਾਲੀ ਦੇ ਖਰੜ ਕਸਬੇ ਵਿਚ ਸਰਕਾਰ ਦਾ ਵਿਰੋਧ ਕਰ ਰਹੇ ਇੱਕ ਕੋਰੋਨਾ ਵਾਲੰਟੀਅਰ ਨੇ ਡੀਐਸਪੀ ਕਰਨ ਸੰਧੂ ਦੀ ਹਾਜ਼ਰੀ ਵਿਚ ਜ਼ਹਿਰ ਪੀ ਲਿਆ। ਉਸ ਨੂੰ ਖਰੜ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ। ਕੋਰੋਨਾ ਵਲੰਟੀਅਰ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। 

ਪੰਜਾਬ ਭਰ ਵਿਚ ਸੈਂਕੜੇ ਵਾਲੰਟੀਅਰਾਂ ਨੇ ਕੋਰੋਨਾ ਦੇ ਸਮੇਂ ਦੌਰਾਨ ਸਰਕਾਰ ਦੇ ਹੁਕਮਾਂ 'ਤੇ ਸੇਵਾ  ਕੀਤੀ। ਹੁਣ ਉਹ ਸਰਕਾਰ ਤੋਂ ਨੌਕਰੀ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪੰਜਾਬ ਭਰ ਤੋਂ 200 ਦੇ ਕਰੀਬ ਕੋਰੋਨਾ ਵਾਲੰਟੀਅਰ ਖਰੜ ਬਾਰਡਰ 'ਤੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਸੜਕ ਨੂੰ ਜਾਮ ਕਰ ਦਿੱਤਾ। ਵੱਧਦੇ ਰੋਸ ਨੂੰ ਦੇਖਦਿਆਂ ਡੀਐਸਪੀ ਕਰਨ ਸੰਧੂ ਮੌਕੇ ’ਤੇ ਪੁੱਜੇ।  

ਰੋਡ ਜਾਮ ਕਰਨ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮਨਪ੍ਰੀਤ ਨੇ ਪੁਲਿਸ ਦੇ ਸਾਹਮਣੇ ਹੀ ਜ਼ਹਿਰ ਪੀ ਲਿਆ। ਇਸ ਮਗਰੋਂ ਮੌਕੇ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਅਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਕੇ ਧਰਨਾ ਸਮਾਪਤ ਕਰ ਦਿੱਤਾ ਗਿਆ। 


 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement