'ਆਪ' ਸਰਕਾਰ ਨੇ ਨਵਾ ਗਾਂਓਂ ਅਤੇ ਕਾਂਸਲ ਵਿੱਚ ਈਕੋ-ਸੰਵੇਦਨਸ਼ੀਲ ਜ਼ੋਨ ਨੂੰ 100 ਮੀਟਰ ਤੱਕ ਘਟਾਉਣ ਲਈ ਸੁਪਰੀਮ ਕੋਰਟ ਤੋਂ ਲਈ ਮਨਜ਼ੂਰੀ
Published : Mar 19, 2025, 5:09 pm IST
Updated : Mar 19, 2025, 5:10 pm IST
SHARE ARTICLE
AAP government seeks Supreme Court approval to reduce eco-sensitive zone in Navagaon and Kansal to 100 meter
AAP government seeks Supreme Court approval to reduce eco-sensitive zone in Navagaon and Kansal to 100 meter

50,000 ਵਾਸੀਆਂ ਨੂੰ ਰਾਹਤ, ਹੁਣ ਢਾਹੁਣ ਦਾ ਕੋਈ ਡਰ ਨਹੀਂ, ਨਿਰਮਾਣ ਯੋਜਨਾਵਾਂ ਵਿਚ ਕੋਈ ਦੇਰੀ ਨਹੀਂ ਹੋਵੇਗੀ: ਅਨਮੋਲ ਗਗਨ ਮਾਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਚੰਡੀਗੜ੍ਹ ਖੇਤਰ ਦੇ ਆਲੇ-ਦੁਆਲੇ ਈਕੋ-ਸੰਵੇਦਨਸ਼ੀਲ ਜ਼ੋਨ ਨੂੰ ਪਹਿਲਾਂ ਪ੍ਰਸਤਾਵਿਤ 3 ਕਿੱਲੋਮੀਟਰ ਤੋਂ 100 ਮੀਟਰ ਤੱਕ ਘਟਾ ਕੇ ਨਵਾਂਗਾਓਂ ਅਤੇ ਕਾਂਸਲ ਦੇ ਵਸਨੀਕਾਂ ਲਈ ਮਹੱਤਵਪੂਰਨ ਜਿੱਤ ਪ੍ਰਾਪਤ ਕੀਤੀ ਹੈ।  ਇਸ ਪ੍ਰਸਤਾਵ ਨੂੰ ਸੁਪਰੀਮ ਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ, ਜੋ ਇਸ ਖੇਤਰ ਦੇ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ।

ਇਸ ਫ਼ੈਸਲੇ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ, "ਈਕੋ-ਸੰਵੇਦਨਸ਼ੀਲ ਜ਼ੋਨ ਨੂੰ 100 ਮੀਟਰ ਤੱਕ ਸੀਮਤ ਕਰਨ ਦੀ ਨਵਾਗਾਂਓਂ ਅਤੇ ਕਾਂਸਲ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਆਖ਼ਰਕਾਰ ਪੂਰੀ ਹੋ ਗਈ ਹੈ, ਕਈ ਸਾਲਾਂ ਤੋਂ ਇੱਥੋਂ ਦੇ ਵਸਨੀਕ ਇਮਾਰਤਾਂ ਨੂੰ ਢਾਹੁਣ ਦੇ ਡਰ ਅਤੇ ਇਮਾਰਤੀ ਯੋਜਨਾਵਾਂ ਨੂੰ ਮਨਜ਼ੂਰੀ ਨਾ ਮਿਲਣ ਦੇ ਬੋਝ ਹੇਠ ਦੱਬੇ ਹੋਏ ਸਨ। ਅੱਜ ਸੁਪਰੀਮ ਕੋਰਟ ਵੱਲੋਂ 100 ਮੀਟਰ ਦੀ ਹੱਦ ਨੂੰ ਮਨਜ਼ੂਰੀ ਦੇਣ ਨਾਲ ਇਹ ਚੁਣੌਤੀਆਂ ਖ਼ਤਮ ਹੋ ਗਈਆਂ ਹਨ, ਜੋ ਕਿ ਲੋਕਾਂ ਲਈ ਵੱਡੀ ਰਾਹਤ ਦੀ ਗੱਲ ਹੈ।

ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਈਕੋ-ਸੰਵੇਦਨਸ਼ੀਲ ਜ਼ੋਨ ਨੂੰ 3 ਕਿੱਲੋਮੀਟਰ ਤੱਕ ਵਧਾਉਣ ਦੀ ਪਿਛਲੀ ਤਜਵੀਜ਼ ਨੇ ਜ਼ਮੀਨ ਦੇ ਵੱਡੇ ਹਿੱਸੇ ਨੂੰ ਬੇਕਾਰ ਬਣਾ ਦਿੱਤਾ ਸੀ ਅਤੇ ਜਾਇਦਾਦ ਦੇ ਮੁੱਲਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਕੇ ਮਕਾਨ ਮਾਲਕਾਂ ਲਈ ਰੁਕਾਵਟਾਂ ਪੈਦਾ ਕੀਤੀਆਂ ਸਨ।  ‘ਆਪ’ ਸਰਕਾਰ ਨੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਮੁੱਖ ਰੱਖਦਿਆਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਕਿ ਇਸ ਮੁੱਦੇ ਦਾ ਹੱਲ ਉਨ੍ਹਾਂ ਦੇ ਹੱਕ ਵਿੱਚ ਹੋਵੇ।

'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ, "ਇਹ ਫ਼ੈਸਲਾ 'ਆਪ' ਸਰਕਾਰ ਦੇ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਅਤੇ ਰੋਜ਼ੀ-ਰੋਟੀ ਦੀ ਰਾਖੀ ਲਈ ਅਟੁੱਟ ਸਮਰਪਣ ਨੂੰ ਦਰਸਾਉਂਦਾ ਹੈ। ਸਰਹੱਦ ਨੂੰ 3 ਕਿੱਲੋਮੀਟਰ ਤੱਕ ਵਧਾਉਣ ਲਈ ਕਈ ਚੁਣੌਤੀਆਂ ਅਤੇ ਵਿਰੋਧੀ ਧਿਰਾਂ ਦੇ ਯਤਨਾਂ ਦੇ ਬਾਵਜੂਦ, ਸਾਡੀ ਸਰਕਾਰ ਨੇ ਨਵਾਗਾਂਓਂ ਨਿਵਾਸੀਆਂ ਲਈ ਦ੍ਰਿੜ੍ਹ੍ਹਤਾ ਨਾਲ ਖੜ੍ਹੀ ਹੈ ਅਤੇ ਜਿੱਤ ਪ੍ਰਾਪਤ ਕੀਤੀ ਹੈ।"

ਉਨ੍ਹਾਂ ਅੱਗੇ ਕਿਹਾ ਕਿ ਇਸ ਫ਼ੈਸਲੇ ਨਾਲ ਇਲਾਕੇ ਦੇ 50,000 ਤੋਂ ਵੱਧ ਨਿਵਾਸੀਆਂ ਨੂੰ ਲਾਭ ਹੋਵੇਗਾ।  ਇਮਾਰਤ ਉਸਾਰੀ ਯੋਜਨਾਵਾਂ ਦੀ ਪ੍ਰਵਾਨਗੀ ਹੁਣ ਬਿਨਾਂ ਕਿਸੇ ਕਾਨੂੰਨੀ ਜਾਂ ਪ੍ਰਸ਼ਾਸਕੀ ਅੜਿੱਕੇ ਦੇ ਅੱਗੇ ਵਧੇਗੀ।  ਢਾਹੁਣ ਦਾ ਡਰ ਵੀ ਹੁਣ ਸਦਾ ਲਈ ਮਿਟ ਗਿਆ ਹੈ।

ਵਿਧਾਇਕ ਨੇ ਕਿਹਾ, "ਇਹ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਲੋਕਾਂ ਦੀ ਜਿੱਤ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਦਾਦਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਦੀ ਮਨ ਦੀ ਸ਼ਾਂਤੀ ਨੂੰ ਯਕੀਨੀ ਬਣਾਉਣ ਦਾ ਦ੍ਰਿੜ ਇਰਾਦਾ ਰੰਗ ਲਾਇਆ ਹੈ। ਅੱਜ ਨਵਾਂਗਾਂਓਂ ਅਤੇ ਕਾਂਸਲ ਦੇ ਵਾਸੀਆਂ ਲਈ ਜਿੱਤ ਦਾ ਦਿਨ ਹੈ ਅਤੇ ਮੈਂ ਉਨ੍ਹਾਂ ਨੂੰ ਦਿਲੋਂ ਵਧਾਈ ਦਿੰਦਾ ਹਾਂ।"

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement