ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲਾਲਜੀਤ ਸਿੰਘ ਭੁੱਲਰ ਨੇ ਟਰਾਇਲ ਮੌਕੇ ਕੀਤੀ ਸ਼ਿਰਕਤ
Published : Mar 19, 2025, 10:56 pm IST
Updated : Mar 19, 2025, 10:56 pm IST
SHARE ARTICLE
Cabinet Ministers Aman Arora and Laljit Singh Bhullar attended the trial.
Cabinet Ministers Aman Arora and Laljit Singh Bhullar attended the trial.

ਸਰਹੱਦ ਪਾਰੋਂ ਨਾਰਕੋ-ਅੱਤਵਾਦ ਦੀ ਚੁਣੌਤੀ ਨਾਲ ਨਜਿੱਠਣ ਲਈ ਪੰਜਾਬ ਦੁਨੀਆ ਦੀ ਸਭ ਤੋਂ ਉੱਨਤ ਐਂਟੀ-ਡਰੋਨ ਤਕਨੀਕ ਕਰੇਗਾ ਹਾਸਲ: ਅਮਨ ਅਰੋੜਾ

ਚੰਡੀਗੜ੍ਹ/ ਤਰਨ ਤਾਰਨ: ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਰਮਿਆਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਨੌਸ਼ਹਿਰਾ ਢਾਲਾ ਵਿੱਚ ਗਰਾਊਂਡ ਜ਼ੀਰੋ ’ਤੇ ਆਧੁਨਿਕ ਐਂਟੀ ਡਰੋਨ ਤਕਨੀਕ ਦਾ ਟਰਾਇਲ ਕੀਤਾ ਗਿਆ। ਪਿਛਲੇ ਦੋ ਸਾਲਾਂ ਵਿੱਚ ਡਰੋਨ ਗਤੀਵਿਧੀਆਂ ਅਤੇ ਸਰਹੱਦ ਪਾਰੋਂ ਤਸਕਰੀ ਦੇ ਹੌਟਸਪੌਟ ਬਣੇ ਸਰਾਏ ਅਮਾਨਤ ਖਾਨ ਖੇਤਰ ਵਿੱਚ ਕੀਤਾ ਗਿਆ ਇਹ ਟਰਾਇਲ ਪੰਜਾਬ ਦੀ ਰੱਖਿਆ ਸਮਰੱਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਨੂੰ ਦਰਸਾਉਂਦਾ ਹੈ।

ਇਸ ਟਰਾਇਲ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਸਮੇਤ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਮੌਜੂਦ ਸਨ ਅਤੇ ਇਹ ਟਰਾਇਲ 4 ਅਤੇ 5 ਮਾਰਚ, 2025 ਨੂੰ ਐਸ.ਏ.ਐਸ ਨਗਰ, ਮੋਹਾਲੀ ਵਿਖੇ ਕੀਤੇ ਗਏ ਪ੍ਰਦਰਸ਼ਨਾਂ ਨੂੰ ਜਾਰੀ ਰੱਖਦਿਆਂ ਕੀਤਾ ਗਿਆ ਹੈ।

ਟਰਾਇਲ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਦਾ ਉਦੇਸ਼ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਡਰੋਨ ਅਧਾਰਤ ਤਸਕਰੀ ਦੇ ਵਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਤਿਆਰ ਕੀਤੇ ਗਏ ਅਤਿ ਆਧੁਨਿਕ ਐਂਟੀ ਡਰੋਨ ਸਿਸਟਮ ਦਾ ਵਿਸ਼ਲੇਸ਼ਣ ਕਰਨਾ ਸੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ, ਜਿਸ ਨੂੰ ਪਿਛਲੀਆਂ ਸਰਕਾਰਾਂ ਹੱਲ ਕਰਨ ਵਿੱਚ ਅਸਫ਼ਲ ਰਹੀਆਂ। ਸ੍ਰੀ ਅਮਨ ਅਰੋੜਾ ਨੇ ਕਿਹਾ, “ਸਾਲਾਂ ਤੋਂ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਅਣਗਿਣਤ ਜ਼ਿੰਦਗੀਆਂ ਤਬਾਹ ਕਰ ਚੁੱਕਾ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਇਸ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਰੱਖਿਆ ਸੀ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅਸੀਂ ਸੂਬੇ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਕਦਮ ਚੁੱਕ ਰਹੇ ਹਾਂ।”

ਇੱਕ ਪ੍ਰਾਈਵੇਟ ਕੰਪਨੀ ਵੱਲੋਂ ਪ੍ਰਦਰਸ਼ਿਤ ਇਸ ਐਂਟੀ-ਡਰੋਨ ਪ੍ਰਣਾਲੀਆਂ ਵਿੱਚ ਡਰੋਨ ਦੀ ਖੋਜ, ਪਛਾਣ ਅਤੇ ਨਸ਼ਟ ਕਰਨ ਦੀਆਂ ਸਮਰੱਥਾਵਾਂ ਸ਼ਾਮਲ ਹੈ, ਜੋ ਕਿ ਪੰਜਾਬ ਦੀ ਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਆਪਕ ਰਣਨੀਤੀ ਦਾ ਹਿੱਸਾ ਹੈ। ਇਹ ਪ੍ਰਣਾਲੀਆਂ ਸਰਹੱਦ ਪਾਰ ਕਰਨ ਵਾਲੇ ਡਰੋਨਾਂ ਨੂੰ ਨਿਸ਼ਾਨਾ ਬਣਾ ਕੇ ਗੈਰ-ਕਾਨੂੰਨੀ ਗਤੀਵਿਧੀਆਂ ਜੋ ਕਿ ਕਾਨੂੰਨ ਲਾਗੂ ਕਰਨ ਲਈ ਵਧੇਰੇ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ, ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

ਇਹ ਟਰਾਇਲ ਚੁਣੌਤੀਪੂਰਨ ਸਰਹੱਦੀ ਸਥਿਤੀਆਂ ਵਿੱਚ ਤਕਨਾਲੋਜੀ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਅਸਲ ਪ੍ਰਸਥਿਤੀਆਂ ਵਿੱਚ ਕੀਤਾ ਗਿਆ ਸੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਜਿੱਥੇ ਅੰਤਰਰਾਸ਼ਟਰੀ ਸਰਹੱਦ ਨੂੰ ਸੁਰੱਖਿਅਤ ਕਰਨ ਦੀ ਮੁੱਢਲੀ ਜਿੰਮੇਵਾਰੀ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੀ ਹੈ, ਪਰ ਪੰਜਾਬ ਸਰਕਾਰ ਵੱਲੋਂ ਵੀ ਇਸ ਸਬੰਧ ਵਿੱਚ ਠੋਸ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਨੇ ਐਂਟੀ-ਡਰੋਨ ਤਕਨਾਲੋਜੀ ਵਿੱਚ ਮੁਹਾਰਤ ਰੱਖਣ ਵਾਲੀਆਂ ਵਿਸ਼ਵ ਭਰ ਦੀਆਂ ਹੋਰ ਕੰਪਨੀਆਂ ਨੂੰ ਵੀ ਅਜਿਹੇ ਪ੍ਰਦਰਸ਼ਨਾਂ ਲਈ ਪੰਜਾਬ ਆਉਣ ਦੀ ਪੇਸ਼ਕਸ਼ ਕੀਤੀ ਕਿਉਂਕਿ ਪੰਜਾਬ ਸਰਕਾਰ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ ਅੱਤਵਾਦ ਦੀ ਚੁਣੌਤੀ ਨਾਲ ਨਜਿੱਠਣ ਲਈ ਵਿਸ਼ਵ ਦੀ ਸਰਵੋਤਮ ਐਂਟੀ ਡਰੋਨ ਤਕਨਾਲੋਜੀ ਹਾਸਲ ਕਰਨਾ ਚਾਹੁੰਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement