ਸ਼ੰਭੂ ਸਰਹੱਦ ਨੇੜੇ ਇੰਟਰਨੈੱਟ ਬੰਦ, ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ’ਚ ਭਾਰੀ ਪੁਲੀਸ ਫੋਰਸ ਤਾਇਨਾਤ
Published : Mar 19, 2025, 5:32 pm IST
Updated : Mar 19, 2025, 5:32 pm IST
SHARE ARTICLE
Internet shut down near Shambhu border, heavy police force deployed in Patiala and Sangrur districts
Internet shut down near Shambhu border, heavy police force deployed in Patiala and Sangrur districts

ਐਂਬੂਲੈਂਸਾਂ ਅਤੇ ਇੱਥੋਂ ਤੱਕ ਕਿ ਦੰਗਾ ਕੰਟਰੋਲ ਵਾਹਨ ਵੀ ਇਲਾਕੇ ਵਿੱਚ ਤਾਇਨਾਤ ਕੀਤੇ ਗਏ ਹਨ

ਪਟਿਆਲਾ: ਸ਼ੰਭੂ ਸਰਹੱਦ ਦੇ ਆਲੇ-ਦੁਆਲੇ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ ਅਤੇ ਨੇੜਲੇ ਪਿੰਡਾਂ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਸ਼ੰਭੂ ਵਿੱਚ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਐਂਬੂਲੈਂਸਾਂ ਅਤੇ ਇੱਥੋਂ ਤੱਕ ਕਿ ਦੰਗਾ ਕੰਟਰੋਲ ਵਾਹਨ ਵੀ ਇਲਾਕੇ ਵਿੱਚ ਤਾਇਨਾਤ ਕੀਤੇ ਗਏ ਹਨ।

ਇੱਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਅਗਲੇ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ। ਐਸਪੀ-ਪੱਧਰ ਦੇ ਅਧਿਕਾਰੀ ਕਿਹਾ, “ਸਾਨੂੰ ਖਾਸ ਥਾਵਾਂ 'ਤੇ ਰਿਪੋਰਟ ਕਰਨ ਲਈ ਕਿਹਾ ਗਿਆ ਸੀ ਅਤੇ ਅਸੀਂ ਹੋਰ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਹਾਂ। ਸਾਨੂੰ ਇਹ ਵੀ ਸਪੱਸ਼ਟ ਨਹੀਂ ਹੈ ਕਿ ਕੀ ਸਾਨੂੰ ਮੁਜ਼ਾਹਰਾਕਾਰੀਆਂ ਨੂੰ ਖਿੰਡਾਉਣ ਲਈ ਤਾਇਨਾਤ ਕੀਤਾ ਗਿਆ ਹੈ, ਜਾਂ ਹੋਰ ਕਿਸੇ ਕਾਰਨ।”

ਟੋਇੰਗ ਹੁੱਕਾਂ ਵਾਲੇ ਟਰੈਕਟਰ ਸ਼ੰਭੂ ਵਿਖੇ ਪੁਲਿਸ ਚੌਕੀ ਦੇ ਨੇੜੇ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਜਿਹੜੇ ਕਿਸਾਨ ਕੇਂਦਰ ਨਾਲ ਗੱਲਬਾਤ ਲਈ ਚੰਡੀਗੜ੍ਹ ਗਏ ਵਫ਼ਦ ਦਾ ਹਿੱਸਾ ਨਹੀਂ ਸਨ, ਇਲਾਕੇ ਵਿੱਚ ਇਕੱਠੇ ਹੋ ਰਹੇ ਹਨ।ਸ਼ੰਭੂ ਤੋਂ 15 ਕਿਲੋਮੀਟਰ ਦੂਰ ਬਨੂੜ ਦੇ ਨੇੜੇ ਵਾਧੂ ਬਲਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ। ਬਨੂੜ ਦੇ ਨੇੜੇ ਪੁਲਿਸ ਵੱਲੋਂ ਵਾਹਨਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਯਾਤਰੀਆਂ ਤੋਂ ਪੁੱਛਿਆ ਜਾ ਰਿਹਾ ਹੈ ਕਿ ਉਹ ਕਿੱਥੇ ਜਾ ਰਹੇ ਹਨ।
ਕਿਸਾਨ ਆਗੂ ਨੇ ਖਨੌਰੀ ਮੋਰਚੇ ਨੂੰ ਖਦੇੜਨ ਦਾ ਜਤਾਇਆ ਖਦਸ਼ਾ

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਸੋਸ਼ਲ ਮੀਡੀਆ ਵੀਡੀਓ ਜਾਰੀ ਕਰ ਕੇ ਮਾਲਵੇ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਖਨੌਰੀ ਮੋਰਚੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪੁੱਜਣ ਕਿਉਂਕਿ ਉਹ ਜਿੱਤੀ ਬਾਜ਼ੀ ਹਾਰਨਾ ਨਹੀਂ ਚਾਹੁੰਦੇ। ਉਨ੍ਹਾਂ ਦੱਸਿਆ ਕਿ ਲੱਡਾ ਕੋਠੀ ਵਿਖੇ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਤੇ ਬਠਿੰਡਾ ਜ਼ਿਲ੍ਹਿਆਂ ਦੀ ਪੁਲੀਸ ਫੋਰਸ ਇਕੱਠੀ ਕੀਤੀ ਗਈ ਹੈ ਅਤੇ ਕਿਸੇ ਵੀ ਸਮੇਂ ਸ਼ੰਭੂ ਅਤੇ ਖਨੌਰੀ ਮੋਰਚਿਆਂ ਨੂੰ ਖਦੇੜਨ ਲਈ ਹਮਲਾ ਹੋ ਸਕਦਾ ਹੈ।ਉਧਰ ਵੱਡੀ ਤਾਦਾਦ ’ਚ ਲੱਡਾ ਕੋਠੀ ਵਿਖੇ ਪੁਲਿਸ ਦੀ ਨਫਰੀ ਵੇਖ ਲੋਕਾਂ ’ਚ ਤਰਾਂ ਤਰਾਂ ਦੇ ਚਰਚੇ ਚੱਲ ਰਹੇ ਹਨ। ਲੋਕਾਂ ’ਚ ਇਹ ਚਰਚਾ ਹੈ ਕਿ ਪੁਲੀਸ ਕਿਸੇ ਵੱਡੇ ਐਕਸ਼ਨ ਦੀ ਤਿਆਰੀ ਵਿਚ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement