Jalandhar News: ਜਲੰਧਰ 'ਚ ਕੱਪੜੇ 'ਚ ਲਪੇਟਿਆ ਮਿਲਿਆ ਬੱਚੇ ਦਾ ਭਰੂਣ, ਚਾਰਾ ਕੱਟਣ ਆਏ ਕਿਸਾਨ ਨੇ ਦੇਖਿਆ
Published : Mar 19, 2025, 11:36 am IST
Updated : Mar 19, 2025, 11:37 am IST
SHARE ARTICLE
Jalandhar Baby's fetus News in punjabi
Jalandhar Baby's fetus News in punjabi

Jalandhar News: ਦਹਿਸ਼ਤ ਦਾ ਬਣਿਆ ਮਾਹੌਲ

ਜਲੰਧਰ ਦੇ ਮਿੱਠਾਪੁਰ ਨੇੜੇ ਇੱਕ ਖੇਤ ਵਿੱਚੋਂ ਇੱਕ ਨਵਜੰਮੇ ਬੱਚੇ ਦਾ ਭਰੂਣ ਬਰਾਮਦ ਹੋਇਆ ਹੈ। ਬੱਚੇ ਦਾ ਭਰੂਣ ਤਾਜ਼ਾ ਹੈ ਅਤੇ ਅੱਜ ਸਵੇਰੇ ਕਿਸੇ ਨੇ ਕੱਪੜੇ ਵਿੱਚ ਲਪੇਟ ਕੇ ਖੇਤ ਵਿੱਚ ਸੁੱਟ ਦਿੱਤਾ ਹੈ। ਮ੍ਰਿਤਕ ਦੇਹ ਨੂੰ ਸਭ ਤੋਂ ਪਹਿਲਾਂ ਸੁਰਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਦੇਖਿਆ ਜੋ ਚਾਰਾ ਕੱਟਣ ਲਈ ਖੇਤ ਵਿੱਚ ਆਇਆ ਸੀ।

ਜਿਸ ਤੋਂ ਬਾਅਦ ਪਿੰਡ ਦੇ ਬਜ਼ੁਰਗਾਂ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਇਸ ਸਬੰਧੀ ਪੁਲੀਸ ਕੰਟਰੋਲ ਰੂਮ ਵਿੱਚ ਸੂਚਨਾ ਦਿੱਤੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਸ਼ੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਦੌਰਾਨ ਬੱਚੇ ਦੀ ਭਰੂਣ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ ਹੈ।

ਮਿੱਠਾਪੁਰ ਵਾਸੀ ਸੁਰਿੰਦਰ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਗਾਂ ਲਈ ਚਾਰਾ ਕੱਟਣ ਲਈ ਖੇਤ ਵਿੱਚ ਆਇਆ ਤਾਂ ਉਸ ਨੂੰ ਇੱਕ ਬੱਚੇ ਦਾ ਭਰੂਣ ਨੀਲੇ ਰੰਗ ਦੇ ਕੱਪੜੇ ਵਿੱਚ ਪਿਆ ਮਿਲਿਆ। ਬੱਚੇ ਦਾ ਭਰੂਣ ਬਿਲਕੁਲ ਤਾਜ਼ਾ ਲੱਗ ਰਿਹਾ ਸੀ। ਸੁਰਿੰਦਰ ਨੇ ਭਾਵੁਕ ਹੋ ਕੇ ਕਿਹਾ- ਇਸ ਦੁਨੀਆਂ ਵਿੱਚ ਅਜਿਹੇ ਗੁਨਾਹਾਂ ਦੀ ਕੋਈ ਸਜ਼ਾ ਨਹੀਂ ਹੈ। ਸੁਰਿੰਦਰ ਨੇ ਅੱਗੇ ਦੱਸਿਆ ਕਿ ਕੱਲ੍ਹ ਇੱਥੇ ਕੁਝ ਨਹੀਂ ਸੀ। ਪੁਲਿਸ ਨੂੰ ਚਾਹੀਦਾ ਹੈ ਕਿ ਮਾਮਲੇ 'ਚ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement