MP ਹਰਭਜਨ ਸਿੰਘ ਨੇ ਆਪਣੇ MP Land Fund ’ਚੋਂ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੂੰ 3 ਐਂਬੂਲੈਂਸਾਂ ਕੀਤੀਆਂ ਦਾਨ
Published : Mar 19, 2025, 10:27 am IST
Updated : Mar 19, 2025, 4:59 pm IST
SHARE ARTICLE
MP Harbhajan donated 3 ambulances from his MP Land Fund to the Civil Surgeon's Office and District Red Cross Society
MP Harbhajan donated 3 ambulances from his MP Land Fund to the Civil Surgeon's Office and District Red Cross Society

ਰਾਜ ਸਭਾ ਮੈਂਬਰ ਨੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੂੰ ਪੰਜ ਬੈਟਰੀ ਨਾਲ ਚੱਲਣ ਵਾਲੀਆਂ ਵ੍ਹੀਲਚੇਅਰਾਂ ਵੀ ਪ੍ਰਦਾਨ ਕੀਤੀਆਂ

MP Harbhajan donated 3 ambulances from his MP Land Fund to the Civil Surgeon's Office and District Red Cross Society: ਜਲੰਧਰ  : ਰਾਜ ਸਭਾ ਮੈਂਬਰ ਅਤੇ ਮਸ਼ਹੂਰ ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਅੱਜ ਆਪਣੇ ਐਮਪੀ ਲੈਂਡ ਫੰਡ ਵਿੱਚੋਂ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੂੰ ਤਿੰਨ ਐਂਬੂਲੈਂਸਾਂ ਦਾਨ ਕੀਤੀਆਂ। ਇਨ੍ਹਾਂ ਐਂਬੂਲੈਂਸਾਂ ਦੀ ਵਰਤੋਂ ਜ਼ਿਲ੍ਹੇ ਵਿੱਚ ਮਰੀਜ਼ਾਂ ਨੂੰ ਲਿਜਾਣ ਲਈ ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਦਾ ਜਲਦੀ ਇਲਾਜ ਅਤੇ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾ ਸਕੇਗੀ।

ਇਸ ਤੋਂ ਇਲਾਵਾ, ਅਪਾਹਜਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਰਾਜ ਸਭਾ ਮੈਂਬਰ ਨੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੂੰ ਪੰਜ ਬੈਟਰੀ ਨਾਲ ਚੱਲਣ ਵਾਲੀਆਂ ਵ੍ਹੀਲਚੇਅਰਾਂ ਵੀ ਪ੍ਰਦਾਨ ਕੀਤੀਆਂ। ਇਹ ਵ੍ਹੀਲ ਚੇਅਰ ਅਪਾਹਜਾਂ ਦੀ ਆਸਾਨੀ ਨਾਲ ਆਵਾਜਾਈ ਲਈ ਮਦਦਗਾਰ ਸਾਬਤ ਹੋਣਗੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ।

ਹਰਭਜਨ ਸਿੰਘ ਨੇ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਕਿਹਾ ਕਿ ਇਨ੍ਹਾਂ ਵਿੱਚੋਂ 2 ਐਂਬੂਲੈਂਸਾਂ ਸਿਵਲ ਸਰਜਨ ਦਫ਼ਤਰ ਨੂੰ ਅਤੇ 1 ਐਂਬੂਲੈਂਸ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਐਂਬੂਲੈਂਸਾਂ ਮਰੀਜ਼ਾਂ ਨੂੰ ਜਲਦੀ ਅਤੇ ਸੁਰੱਖਿਅਤ ਢੰਗ ਨਾਲ ਹਸਪਤਾਲ ਪਹੁੰਚਾਉਣ ਵਿੱਚ ਮਦਦ ਕਰਨਗੀਆਂ। ਭਵਿੱਖ ਵਿੱਚ ਹਰ ਸੰਭਵ ਮਦਦ ਦਾ ਭਰੋਸਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਉਪਲਬਧ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਪਹਿਲਕਦਮੀ ਲਈ ਰਾਜ ਸਭਾ ਮੈਂਬਰ ਹਰਭਜਨ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਐਂਬੂਲੈਂਸ ਰਾਹੀਂ ਸਮੇਂ ਸਿਰ ਹਸਪਤਾਲ ਪਹੁੰਚ ਕੇ ਮਨੁੱਖੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੂੰ ਹਦਾਇਤ ਕੀਤੀ ਕਿ ਉਹ ਲਾਭਪਾਤਰੀਆਂ ਨੂੰ ਵ੍ਹੀਲਚੇਅਰਾਂ ਜਲਦੀ ਪਹੁੰਚਾਉਣ।

ਇਹ ਜ਼ਿਕਰਯੋਗ ਹੈ ਕਿ ਮੁਹੱਲਾ ਸਰਾਂ ਤਹਿਸੀਲ ਨਕੋਦਰ ਦੇ ਜਗਦੀਸ਼, ਪਿੰਡ ਮਾਲੋਵਾਲ ਦੀ ਸੁਖਜੀਤ ਕੌਰ, ਬਸਤੀ ਬਾਵਾ ਖੇਲ ਜਲੰਧਰ ਦੇ ਜਸਵੀਰ ਸਿੰਘ, ਪਿੰਡ ਸਿੰਧਰ ਦੇ ਅਮਰੀਕ ਸਿੰਘ ਅਤੇ ਪਿੰਡ ਕੰਗ ਕਲਾਂ ਦੇ ਯਾਦਵਿੰਦਰ ਸਿੰਘ ਨੂੰ ਇਨ੍ਹਾਂ ਵ੍ਹੀਲ ਚੇਅਰਾਂ ਦਾ ਲਾਭ ਮਿਲੇਗਾ।

ਇਸ ਮੌਕੇ ਸਿਵਲ ਸਰਜਨ ਡਾ. ਗੁਰਮੇਲ ਲਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ-ਕਮ-ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮਨਜਿੰਦਰ ਸਿੰਘ ਆਦਿ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement