ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਗਵਰਨਰ ਐਡਰੈੱਸ, ਬਜਟ ਸੈਸ਼ਨ ਅਤੇ ਹੋਰ ਅਹਿਮ ਮੁੱਦੇ ਸੰਕੇਤਿਕ ਭਾਸ਼ਾ ’ਚ ਕੀਤੇ ਜਾਣਗੇ ਪ੍ਰਸਾਰਿਤ
Published : Mar 19, 2025, 4:44 pm IST
Updated : Mar 19, 2025, 4:44 pm IST
SHARE ARTICLE
Punjab government to broadcast Governor's address, budget session and other important issues in sign language during Vidhan Sabha session
Punjab government to broadcast Governor's address, budget session and other important issues in sign language during Vidhan Sabha session

ਦਿਵਿਆਂਗ ਵਿਅਕਤੀਆਂ ਨੂੰ ਉਹਨਾਂ ਦੇ ਮਨੁੱਖੀ ਅਧਿਕਾਰਾਂ ਤੋਂ ਜਾਣੂ ਕਰਵਾਉਣ ਲਈ ਸੰਚਾਰ ਦੇ ਸਾਧਨਾਂ ਨੂੰ ਪਹੁੰਚਯੋਗ ਬਣਾਉਣ ਦੀ ਜ਼ਰੂਰਤ ਹੈ।

 

 

Punjab News: ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਿਲੱਖਣ ਕਦਮ ਚੁੱਕਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਆਰ.ਪੀ.ਡਬਲਿਊ.ਡੀ ਐਕਟ 2016 ਦੀ ਧਾਰਾ-40 ਅਧੀਨ, ਦਿਵਿਆਂਗ ਵਿਅਕਤੀਆਂ ਨੂੰ ਉਹਨਾਂ ਦੇ ਮਨੁੱਖੀ ਅਧਿਕਾਰਾਂ ਤੋਂ ਜਾਣੂ ਕਰਵਾਉਣ ਲਈ ਸੰਚਾਰ ਦੇ ਸਾਧਨਾਂ ਨੂੰ ਪਹੁੰਚਯੋਗ ਬਣਾਉਣ ਦੀ ਜ਼ਰੂਰਤ ਹੈ। ਇਸੇ ਤਹਿਤ, ਪੰਜਾਬ ਵਿਧਾਨ ਸਭਾ ਵਿੱਚ ਹੁਣ ਗਵਰਨਰ ਐਡਰੈੱਸ, ਬਜਟ ਸੈਸ਼ਨ ਅਤੇ ਹੋਰ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਪ੍ਰਸਾਰਿਤ ਕਰਨ ਦਾ ਫੈਸਲਾ ਲਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਰਧ-ਸਰਕਾਰੀ ਪੱਤਰ ਭੇਜ ਕੇ ਇਹ ਉਪਰਾਲਾ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ, ਜਿਸ ਨੂੰ ਹੁਣ ਸਵੀਕਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਅਤੇ ਸੁਣਨ ਤੋਂ ਅਸਮਰੱਥ ਵਿਅਕਤੀਆਂ ਲਈ ਪੂਰੀ ਤਰ੍ਹਾਂ ਪਹੁੰਚਯੋਗ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਨੂੰ ਸਮਾਜ ਵਿੱਚ ਸਮੂਲੀਅਤ ਦਿਵਾਉਣ ਲਈ ਸਤੰਬਰ 2024 ਵਿੱਚ ਪਹਿਲੀ ਵਾਰ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਵੀ ਮਨਾਇਆ ਗਿਆ। ਉਨ੍ਹਾਂ ਵਿਧਾਨ ਸਭਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਉਪਰਾਲੇ ਨੂੰ ਜਲਦ ਤੋਂ ਜਲਦ ਲਾਗੂ ਕਰਕੇ, ਵਿਧਾਨ ਸਭਾ ਦੀ ਕਾਰਵਾਈ ਸੰਕੇਤਿਕ ਭਾਸ਼ਾ ਵਿੱਚ ਉਪਲੱਬਧ ਕਰਵਾਈ ਜਾਵੇ, ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਨੀਤੀਆਂ ਅਤੇ ਫੈਸਲਿਆਂ ਦੀ ਜਾਣਕਾਰੀ ਮਿਲ ਸਕੇ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement