
Punjab Weather Update News: ਚੰਡੀਗੜ੍ਹ ਲਈ ਨਹੀਂ ਜਾਰੀ ਕੀਤਾ ਕੋਈ ਅਲਰਟ
ਪੰਜਾਬ ਦਾ ਮੌਸਮ ਅੱਜ ਇੱਕ ਵਾਰ ਫਿਰ ਤੋਂ ਬਦਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ੍ਹ (20 ਮਾਰਚ) ਨੂੰ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਤੂਫ਼ਾਨ ਅਤੇ ਬਿਜਲੀ ਗਰਜਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਕਾਰਨ ਹੋ ਰਿਹਾ ਹੈ, ਜੋ ਦੱਖਣ-ਪੂਰਬੀ ਈਰਾਨ ਦੇ ਆਲੇ-ਦੁਆਲੇ ਚੱਕਰਵਾਤੀ ਚੱਕਰ ਦੇ ਰੂਪ ਵਿੱਚ ਸਰਗਰਮ ਹੈ।
ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਅਧਿਕਤਮ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਆ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 30.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਲਈ ਅੱਜ ਕੋਈ ਅਲਰਟ ਨਹੀਂ ਹੈ।
ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿੱਚ ਹੋਰ ਵਾਧਾ ਹੋ ਸਕਦਾ ਹੈ ਅਤੇ ਇਸ ਵਿੱਚ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਤੱਕ ਦਾ ਵਾਧਾ ਹੋਣ ਦੀ ਸੰਭਾਵਨਾ ਹੈ।
ਅੱਜ ਫਾਜ਼ਿਲਕਾ, ਮੁਕਤਸਰ ਸਾਹਿਬ, ਫ਼ਰੀਦਕੋਟ ਅਤੇ ਪਠਾਨਕੋਟ ਜ਼ਿਲਿਆਂ ਦੇ ਕੁਝ ਹਿੱਸਿਆਂ 'ਚ ਮੀਂਹ ਪੈ ਸਕਦਾ ਹੈ। ਹਾਲਾਂਕਿ, ਇਸ ਮਹੀਨੇ ਹੁਣ ਤੱਕ ਔਸਤ ਨਾਲੋਂ 51% ਘੱਟ ਬਾਰਿਸ਼ ਹੋਈ ਹੈ। ਆਮ ਤੌਰ 'ਤੇ ਮਾਰਚ ਦੇ ਇਸ ਸਮੇਂ ਤੱਕ 15.4 ਮਿਲੀਮੀਟਰ ਬਾਰਿਸ਼ ਹੁੰਦੀ ਸੀ, ਜਦੋਂ ਕਿ ਇਸ ਵਾਰ ਸਿਰਫ 7.6 ਮਿਲੀਮੀਟਰ ਵਰਖਾ ਹੀ ਦਰਜ ਕੀਤੀ ਗਈ ਹੈ।