ਭ੍ਰਿਸ਼ਟਾਚਾਰ ਦੇ ਖਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ, ਇੱਕ ਮਹੀਨੇ ‘ਚ 70 ਮੁਲਜਮਾਂ ਵਿਰੁੱਧ 32 ਕੇਸ ਕੀਤੇ ਦਰਜ
Published : Mar 19, 2025, 7:51 pm IST
Updated : Mar 19, 2025, 7:51 pm IST
SHARE ARTICLE
Vigilance takes major action against corruption, 32 cases registered against 70 accused in one month
Vigilance takes major action against corruption, 32 cases registered against 70 accused in one month

12 ਮਾਲ ਅਧਿਕਾਰੀ, 10 ਪੁਲਿਸ ਮੁਲਾਜਮਾਂ ਸਮੇਤ 20 ਮੁਲਜ਼ਮ ਕੀਤੇ ਗ੍ਰਿਫ਼ਤਾਰ

ਚੰਡੀਗੜ: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਚੁੱਕੇ ਜਾ ਰਹੇ ਦ੍ਰਿੜ ਕਦਮਾਂ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ 18 ਫਰਵਰੀ, 2025 ਤੋਂ ਹੁਣ ਤੱਕ 70 ਮੁਲਜ਼ਮਾਂ ਉਪਰ ਵੱਖ-ਵੱਖ ਤਰ੍ਹਾਂ ਦੇ 32 ਕੇਸ ਦਰਜ ਕੀਤੇ ਹਨ। ਮੌਜੂਦਾ ਸਮੇਂ ਚੱਲ ਰਹੀ ਮੁਹਿੰਮ ਦੌਰਾਨ 20 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨਾਂ ਵਿੱਚ 12 ਮਾਲ ਕਰਮਚਾਰੀ, 10 ਪੁਲਿਸ ਮੁਲਾਜ਼ਮ, 8 ਸਥਾਨਕ ਸਰਕਾਰ ਦੇ ਮੁਲਾਜ਼ਮ, 7 ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਤੇ 2 ਬਿਜਲੀ ਨਿਗਮ ਦੇ ਮੁਲਾਜ਼ਮ ਸ਼ਾਮਲ ਹਨ।

ਇਸ ਬਾਰੇ ਹੋਰ ਖੁਲਾਸੇ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਨਾਂ ਕੇਸਾਂ ਵਿੱਚ 11 ਕੇਸਾਂ ਵਿੱਚ ਰੰਗੇ ਹੱਥੀਂ ਰਿਸ਼ਵਤ ਲੈਣ ਸਬੰਧੀ, 20 ਅਪਰਾਧਿਕ ਕੇਸ ਅਤੇ ਇੱਕ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਸ਼ਾਮਲ ਹੈ। ਵਿਜੀਲੈਂਸ ਬਿਊਰੋ ਨੇ ਆਉਣ ਵਾਲੇ ਮਹੀਨਿਆਂ ਵਿੱਚ ਇਸ ਮੁਹਿੰਮ ਨੂੰ ਹੋਰ ਜ਼ੋਰਦਾਰ ਢੰਗ ਨਾਲ ਅੱਗੇ ਵਧਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ ਅਤੇ ਜਨਤਾ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501 200 200 ‘ਤੇ ਰਿਸ਼ਵਤਖੋਰੀ ਸਬੰਧੀ ਸੂਚਨਾ ਦੇ ਕੇ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਉਨਾਂ ਅੱਗੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਹਰ ਰੂਪ ਨੂੰ ਜੜ੍ਹੋਂ ਖਤਮ ਕਰਨ ਅਤੇ ਰਾਜ ਦੀ ਸ਼ਾਸਨ ਪ੍ਰਣਾਲੀ ‘ਤੇ ਪੈਂਦੇ ਇਸ ਦੇ ਮਾੜੇ ਪ੍ਰਭਾਵ ਨੂੰ ਖਤਮ ਕਰਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਭ ਤੋਂ ਵੱਡੀ ਤਰਜੀਹ ਹੈ। ਨਾਗਰਿਕਾਂ ਨੂੰ ਜਨਤਕ ਦਫਤਰਾਂ ਵਿੱਚ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਦੀ ਸੂਚਨਾ ਦੇਣ ਲਈ ਅੱਗੇ ਆਉਣ ਖਾਤਰ ਉਤਸਾਹਿਤ ਕਰਨ ਲਈ ਸਰਕਾਰ ਨੇ ਪਹਿਲਾਂ ਹੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸਨ ਲਾਈਨ ਸ਼ੁਰੂ ਕੀਤੀ ਹੋਈ ਹੈ। ਇਸ ਐਕਸ਼ਨ ਲਾਈਨ ’ਤੇ, ਵਿਜੀਲੈਂਸ ਬਿਊਰੋ ਵੱਲੋਂ ਲੋਕਾਂ ਨੂੰ ਰਿਸ਼ਵਤ ਦੇ ਗੈਰ-ਕਾਨੂੰਨੀ ਅਮਲ ਸਬੰਧੀ ਸ਼ਿਕਾਇਤਾਂ ਦਰਜ ਕਰਨ ਲਈ ਇੱਕ ਉਪਭੋਗਤਾ-ਅਨੁਕੂਲ, ਆਰਟੀਫੀਸ਼ੀਅਲ ਇੰਟੈਲੀਜੈਂਸ-ਅਧਾਰਤ ਵਟਸਐਪ ਪਲੇਟਫਾਰਮ ਦੀ ਸਹੂਲਤ ਦਿੱਤੀ ਗਈ ਹੈ।

ਉਨਾਂ ਅੱਗੇ ਕਿਹਾ, “ਇਹ ਨਵੀਨਤਾਕਾਰੀ ਪਲੇਟਫਾਰਮ ਲੋਕਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਜਿਵੇਂ ਫ਼ਿਰੌਤੀ ਤੇ ਜ਼ਬਰਨ ਵਸੂਲੀ ਆਦਿ ਸੰਬੰਧੀ ਆਡੀਓ ਅਤੇ ਵੀਡੀਓ ਰਿਕਾਰਡਿੰਗਾਂ ਦੇ ਨਾਲ 24 ਘੰਟੇ-ਸੱਤੇ ਦਿਨ ਸ਼ਿਕਾਇਤਾਂ ਦਰਜ ਕਰਨ ਦੀ ਸਹੂਲਤ ਪ੍ਰਦਾਨ ਕਰਦਾ ਹੈ। ਇਸ ਪਹਿਲ ਦਾ ਉਦੇਸ਼ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਂਦੇ ਹੋਏ ਸ਼ਿਕਾਇਤਾਂ ਦੇ ਜਲਦ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ”।

ਵਿਜੀਲੈਂਸ ਬਿਊਰੋ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਜਨਤਕ ਥਾਵਾਂ ‘ਤੇ ਕਿਸੇ ਵੀ ਤਰਾਂ ਦੀ ਵਿੱਤੀ ਬੇਨਿਯਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਪਰਾਧੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੇ ਸੱਦੇ ਨੂੰ ਵਿਆਪਕ ਜਨਤਕ ਸਮਰਥਨ ਮਿਲਿਆ ਹੈ ਕਿਉਂਕਿ ਨਾਗਰਿਕਾਂ ਨੂੰ ਇਸ ਪਰਿਵਰਤਨਸ਼ੀਲ ਪਹਿਲਕਦਮੀ ਵਿੱਚ ਸਰਕਾਰ ਨਾਲ ਹੱਥ ਮਿਲਾਉਣ ਲਈ ਉਤਸ਼ਾਹਿਤ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਲਗਾਤਾਰ ਯਤਨਾਂ, ਮੁੱਖ ਮੰਤਰੀ ਦੇ ਅਡੋਲ ਇਰਾਦੇ ਅਤੇ ਉੱਨਤ ਤਕਨੀਕੀ ਸਾਧਨਾਂ ਦੀ ਮੱਦਦ ਨਾਲ ਪੰਜਾਬ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਇੱਕ ਨਵਾਂ ਮੀਲਪੱਥਰ ਸਥਾਪਤ ਕਰਨ ਲਈ ਤਿਆਰ ਹੈ ਜਿਸ ਨਾਲ ਆਪਣੇ ਨਾਗਰਿਕਾਂ ਲਈ ਇੱਕ ਉੱਜਵਲ ਅਤੇ ਵਧੇਰੇ ਬਰਾਬਰੀ ਵਾਲਾ ਭਵਿੱਖ ਯਕੀਨੀ ਬਣਾਇਆ ਜਾ ਸਕੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement