ਅੰਮ੍ਰਿਤਸਰ: ਬਾਬਾ ਫਰੀਦ ਯੂਨੀਵਰਸਿਟੀ ’ਚ ਕਰੋੜਾਂ ਦੇ ਘਪਲੇ ਦੇ ਦੋਸ਼
Published : Mar 19, 2026, 7:11 pm IST
Updated : Mar 19, 2026, 7:11 pm IST
SHARE ARTICLE
Amritsar: Allegations of scam worth crores in Baba Farid University
Amritsar: Allegations of scam worth crores in Baba Farid University

ਜਥੇਬੰਦੀਆਂ ਵੱਲੋਂ 2 ਅਪ੍ਰੈਲ ਨੂੰ ਫਰੀਦਕੋਟ ਬੰਦ ਦਾ ਐਲਾਨ

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਵਿੱਚ ਕਥਿਤ ਧਾਂਧਲੀਆਂ ਦਾ ਮਾਮਲਾ ਉਠਾਇਆ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਆਰੋਪ ਲਗਾਇਆ ਕਿ ਯੂਨੀਵਰਸਿਟੀ ਦੇ ਪ੍ਰਸ਼ਾਸਨ ਵੱਲੋਂ ਟੈਂਡਰਾਂ, ਭਰਤੀਆਂ ਅਤੇ ਮਸ਼ੀਨਾਂ ਦੀ ਖਰੀਦ ਵਿੱਚ ਵੱਡੇ ਪੱਧਰ ‘ਤੇ ਘਪਲੇ ਕੀਤੇ ਗਏ ਹਨ।

ਸਾਂਝਾ ਐਕਸ਼ਨ ਫਰੰਟ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਅਤੇ ਕੁਝ ਹੋਰ ਅਧਿਕਾਰੀਆਂ ‘ਤੇ ਕਰੋੜਾਂ ਰੁਪਏ ਦੇ ਘਪਲੇ ਦੇ ਗੰਭੀਰ ਦੋਸ਼ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਟੈਂਡਰ ਆਪਣੇ ਨਜ਼ਦੀਕੀ ਲੋਕਾਂ ਅਤੇ ਬਾਹਰੀ ਰਾਜਾਂ ਦੇ ਵਿਅਕਤੀਆਂ ਨੂੰ ਦਿੱਤੇ ਗਏ ਹਨ, ਜਦਕਿ ਭਰਤੀਆਂ ਵਿੱਚ ਵੀ ਨਿਯਮਾਂ ਦੀ ਉਲੰਘਣਾ ਹੋਈ ਹੈ।

ਉਨ੍ਹਾਂ ਨੇ ਦਾਅਵਾ ਕੀਤਾ ਕਿ ਯੂਨੀਵਰਸਿਟੀ ਵਿੱਚ ਸਕੈਨ ਮਸ਼ੀਨਾਂ ਦੀ ਖਰੀਦ ਅਤੇ ਹੋਰ ਪ੍ਰੋਜੈਕਟਾਂ ਵਿੱਚ ਵੀ ਕਰੋੜਾਂ ਰੁਪਏ ਦੀ ਗੜਬੜ ਹੋਈ ਹੈ।ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਇਸ ਸਬੰਧੀ ਉਹ ਪਹਿਲਾਂ ਹੀ ਵਿਜੀਲੈਂਸ, ਸੀਬੀਆਈ, ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਸ਼ਿਕਾਇਤਾਂ ਦੇ ਚੁੱਕੇ ਹਨ ਅਤੇ ਇਸ ਮਾਮਲੇ ਵਿੱਚ ਵਿਜੀਲੈਂਸ ਜਾਂਚ ਵੀ ਚੱਲ ਰਹੀ ਹੈ। ਪਰ ਉਨ੍ਹਾਂ ਦਾ ਆਰੋਪ ਹੈ ਕਿ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਢੁੱਕਵੀ ਕਾਰਵਾਈ ਨਹੀਂ ਹੋਈ।

ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ 2 ਅਪ੍ਰੈਲ 2026 ਨੂੰ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਫਰੀਦਕੋਟ ਪੂਰੀ ਤਰ੍ਹਾਂ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਦੋਸ਼ੀਆਂ ਖਿਲਾਫ਼ ਐਫਆਈਆਰ ਦਰਜ ਕਰਕੇ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰੈਸ ਕਾਨਫਰੰਸ ਕਰਕੇ ਲੋਕਾਂ ਨੂੰ ਇਸ ਮਾਮਲੇ ਬਾਰੇ ਜਾਣੂ ਕਰਵਾਇਆ ਜਾਵੇਗਾ। ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਯੂਨੀਵਰਸਿਟੀ ਵਿੱਚ ਹੋਏ ਕਥਿਤ ਘਪਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement