ਬਠਿੰਡਾ ਅਤੇ ਫ਼ਿਰੋਜ਼ਪੁਰ ਹਲਕਿਆਂ ਦੀ ਕਮਾਨ ਰਾਹੁਲ ਹੱਥ
Published : Apr 20, 2019, 2:51 am IST
Updated : Apr 20, 2019, 2:51 am IST
SHARE ARTICLE
Rahul Gandhi
Rahul Gandhi

ਫ਼ਿਰੋਜ਼ਪੁਰ ਲਈ ਘੁਬਾਇਆ ਬਣੇ ਪਹਿਲੀ ਪਸੰਦ

ਚੰਡੀਗੜ੍ਹ : ਫ਼ਿਰੋਜ਼ਪੁਰ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਦੀ ਟਿਕਟ ਮਿਲਣਾ ਲਗਭਗ ਤੈਅ ਹੈ। ਇਸੇ ਤਰ੍ਹਾ ਬਠਿੰਡਾ ਹਲਕੇ ਦੀ ਉਮੀਦਵਾਰੀ ਲਈ ਨਵਜੋਤ ਸਿੰਘ ਸਿੱਧੂ ਵਲੋਂ ਇਨਕਾਰ ਕਰਨ ਉਪਰੰਤ ਹੁਣ ਪਹਿਲੀ ਪਸੰਦ ਮਨਪ੍ਰੀਤ ਸਿੰਘ ਬਾਦਲ ਹਨ। ਜੇ ਉਹ ਉਮੀਦਵਾਰ ਬਣਨ ਤੋਂ ਇਨਕਾਰ ਕਰਦੇ ਹਨ ਤਾਂ ਉਨ੍ਹਾਂ ਦੀ ਪਸੰਦ ਦੇ ਹੀ ਕਿਸੇ ਹੋਰ ਉਮੀਦਵਾਰ ਨੂੰ ਬਠਿੰਡਾ ਹਲਕੇ ਤੋਂ ਟਿਕਟ ਮਿਲ ਸਕਦੀ ਹੈ। 

Punjab Lok Sabha ElectionPunjab Lok Sabha Election

ਕਾਂਗਰਸ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਉਪਰੋਕਤ ਦੋਹਾਂ ਹਲਕਿਆਂ ਦੇ ਉਮੀਦਵਾਰ ਤੈਅ ਕਰਨ ਦੀ ਕਮਾਨ ਰਾਹੁਲ ਗਾਂਧੀ ਨੇ ਸਿੱਧੇ ਰੂਪ ਵਿਚ ਅਪਣੇ ਹੱਥ ਲੈ ਲਈ ਹੈ ਅਤੇ ਹੁਣ ਦੋਹਾਂ ਹਲਕਿਆਂ ਤੇ ਉਮੀਦਵਾਰ ਉਨ੍ਹਾਂ ਵਲੋਂ ਤੈਅ ਕੀਤੇ ਜਾਣਗੇ। ਅਪਣਾ ਨਾਂ ਨਾ ਛਾਪਣ ਦੀ ਸ਼ਰਤ 'ਤੇ ਕਾਂਗਰਸ ਦੇ ਇਕ ਸੀਨੀਅਰ ਆਗੂ ਨੇ ਸਪੱਸ਼ਟ ਕੀਤਾ ਕਿ ਰਾਹੁਲ ਗਾਂਧੀ ਨੂੰ ਇਹ ਸ਼ੰਕਾ ਪੈਦਾ ਹੋ ਗਈ ਹੈ ਕਿ ਇਨ੍ਹਾਂ ਦੋਹਾਂ ਹਲਕਿਆਂ ਵਿਚ ਅਕਾਲੀ ਦਲ ਨਾਲ ਰਲ ਕੇ ਖੇਡ ਖੇਡੀ ਜਾ ਸਕਦੀ ਹੈ। ਉਨ੍ਹਾਂ ਨੇ ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੀਟਿੰਗ ਵਿਚ ਇਹ ਮਾਮਲਾ ਉਠਾਇਆ ਵੀ ਸੀ। ਇਸੇ ਲਈ ਅਜੇ ਤਕ ਇਥੋਂ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਜਾ ਸਕਿਆ।

Sher Singh GhubayaSher Singh Ghubaya

ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦੇਣ ਲਈ ਖੁੱਲ੍ਹ ਕੇ ਹਮਾਇਤ ਕਰ ਰਹੇ ਹਨ ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ਵਿਚ ਹਨ। ਦੂਜਾ ਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਵਿਚ ਸ਼ਾਮਲ ਕਰਾਉਣ ਲਈ ਸੁਨੀਲ ਜਾਖੜ ਹੀ ਦਿੱਲੀ ਲੈ ਕੇ ਗਏ ਸਨ ਅਤੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਖ਼ੁਦ ਪਾਰਟੀ ਵਿਚ ਸ਼ਾਮਲ ਕੀਤਾ ਸੀ। ਬੇਸ਼ਕ ਕਿਹਾ ਇਹ ਜਾਂਦਾ ਰਿਹਾ ਹੈ ਕਿ ਉਹ ਬਿਨਾਂ ਸ਼ਰਤ ਪਾਰਟੀ ਵਿਚ ਆਏ ਸਨ ਪਰ ਉਨ੍ਹਾਂ ਨੂੰ ਫ਼ਿਰੋਜ਼ਪੁਰ ਹਲਕੇ ਦੀ ਟਿਕਟ ਦੇਣ ਦਾ ਇਸ਼ਾਰਾ ਕੀਤਾ ਗਿਆ ਸੀ।

Manpreet Singh BadalManpreet Singh Badal

ਰਾਹੁਲ ਗਾਂਧੀ ਖ਼ੁਦ ਵੀ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦੇਣ ਦੇ ਹਾਮੀ ਹਨ। ਇਸ ਲਈ ਉਨ੍ਹਾਂ ਨੂੰ ਇਕ-ਦੋ ਦਿਨਾਂ ਵਿਚ ਹੀ ਟਿਕਟ ਮਿਲ ਜਾਣ ਦੀ ਸੰਭਾਵਨਾ ਹੈ। ਕਾਂਗਰਸ ਦੇ ਨੇਤਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਹੁਣ ਇਨ੍ਹਾਂ ਹਲਕਿਆਂ ਲਈ ਹੋਰ ਵਿਚਾਰ ਦੀ ਸੰਭਾਵਨਾ ਨਹੀਂ ਬਚੀ। ਜਿਥੋਂ ਤਕ ਬਠਿੰਡਾ ਹਲਕੇ ਦਾ ਸਬੰਧ ਹੈ, ਪਹਿਲ ਮਨਪ੍ਰੀਤ ਸਿੰਘ ਬਾਦਲ ਨੂੰ ਦਿਤੀ ਜਾਵੇਗੀ ਅਤੇ ਜੇ ਉਹ ਇਨਕਾਰ ਕਰਦੇ ਹਨ ਤਾਂ ਉਨ੍ਹਾਂ ਦੀ ਸਲਾਹ ਨਾਲ ਹੀ ਕਿਸੇ ਹੋਰ ਉਮੀਦਵਾਰ ਨੂੰ ਟਿਕਟ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੋਹਾਂ ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਕਿਸੇ ਵੀ ਸਮੇਂ ਇਕ-ਦੋ ਦਿਨਾਂ ਵਿਚ ਹੋ ਜਾਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement