
ਕਿਹਾ - ਬਰਾੜ ਵਰਗੇ ਬਾਹਰੀ ਬੰਦੇ ਨੂੰ ਪਾਰਟੀ ਵਿਚ ਸ਼ਾਮਲ ਕਰ ਕੇ ਬਾਦਲਾਂ ਨੇ ਅਪਣੀ ਮਾਯੂਸੀ ਜ਼ਾਹਰ ਕੀਤੀ
ਚੰਡੀਗੜ੍ : ਸਾਬਕਾ ਸੰਸਦ ਮੈਂਬਰ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ 'ਤੇ ਤਿੱਖੀ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਗਮੀਤ ਸਿੰਘ ਬਰਾੜ ਦੀ ਮੌਕਾਪ੍ਰਸਤੀ ਦਾ ਮੌਜੂ ਉਡਾਉਂਦਿਆਂ ਕਿਹਾ ਕਿ ਕਾਂਗਰਸ ਵਿਚ ਵਾਪਸੀ ਦੇ ਤਮਾਮ ਰਸਤੇ ਬੰਦ ਹੋਣ ਤੋਂ ਬਾਅਦ ਅਪਣਾ ਸਿਆਸੀ ਵਜੂਦ ਬਚਾਉਣ ਲਈ ਉਸ ਨੇ ਆਖ਼ਰੀ ਹੰਭਲਾ ਮਾਰਿਆ ਹੈ।
Tweet-1
ਪਿਛਲੇ ਕੁੱਝ ਹਫ਼ਤਿਆਂ ਤੋਂ ਸ੍ਰੀ ਬਰਾੜ ਪਾਸੋਂ ਪ੍ਰਾਪਤ ਹੋਏ ਵਟਸਐਪ ਸੰਦੇਸ਼ਾਂ ਦੀ ਲੜੀ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਸੰਸਦ ਮੈਂਬਰ ਸਿਆਸਤ ਵਿਚ ਵਾਪਸੀ ਲਈ ਤਿਲਮਿਲਾ ਰਿਹਾ ਸੀ ਅਤੇ ਅਖ਼ੀਰ ਉਸ ਨੇ ਬਾਦਲਾਂ ਨਾਲ ਜਾਣ ਦਾ ਫ਼ੈਸਲਾ ਕੀਤਾ ਜਦਕਿ ਉਸ ਨੇ ਵਾਅਦਾ ਕੀਤਾ ਸੀ ਕਿ ਜੇਕਰ ਕਾਂਗਰਸ ਉਸ ਨੂੰ ਵਾਪਸ ਲਿਆਉਣ ਲਈ ਸਹਿਮਤ ਹੁੰਦੀ ਹੈ ਤਾਂ ਉਹ ਬਾਦਲਾਂ ਨਾਲ ਨਜਿੱਠਣਗੇ।
Tweet-2
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਭਾਵਕ ਗੱਲ ਹੈ ਕਿ ਸ੍ਰੀ ਬਰਾੜ ਅੱਗੇ ਇਕ ਸਿਆਸੀ ਏਜੰਡਾ ਹੈ ਅਤੇ ਇਸ ਲਈ ਉਹ ਕਿਸੇ ਵੀ ਹੱਦ ਤਕ ਜਾਣ ਲਈ ਤਿਆਰ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਸਪੱਸ਼ਟ ਹੈ ਕਿ ਉਨ੍ਹਾਂ ਵਲੋਂ ਸਾਬਕਾ ਸੰਸਦ ਮੈਂਬਰ ਦੇ ਸੰਦੇਸ਼ਾਂ ਪ੍ਰਤੀ ਹਾਮੀ ਭਰਨ ਤੋਂ ਇਨਕਾਰ ਕਰ ਦੇਣ ਤੋਂ ਬਾਅਦ ਬਰਾੜ ਨੇ ਬਾਦਲਾਂ ਦੇ ਪੈਰਾਂ ਵਿੱਚ ਡਿੱਗਣ ਦਾ ਫ਼ੈਸਲਾ ਲਿਆ ਜਿਨ੍ਹਾਂ ਨਾਲ ਨਜਿੱਠਣ ਦਾ ਉਹ ਵਾਅਦਾ ਕਰ ਰਿਹਾ ਸੀ।
Tweet-3
ਮੁੱਖ ਮੰਤਰੀ ਨੇ ਬਰਾੜ ਨੂੰ ਜੱਫੀ ਪਾਉਣ ਲਈ ਬਾਦਲਾਂ 'ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ 19 ਮਈ ਨੂੰ ਪੰਜਾਬ ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿਚ ਦਿਸਦੀ ਸਪੱਸ਼ਟ ਹਾਰ ਦੇ ਮੱਦੇਨਜ਼ਰ ਇਸ ਨਾਲ ਬਾਦਲਾਂ ਦੀ ਨਿਰਾਸ਼ਾ ਦਾ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਰਾੜ ਵਰਗੇ ਬਾਹਰੀ ਬੰਦੇ ਨੂੰ ਪਾਰਟੀ ਵਿਚ ਸ਼ਾਮਲ ਕਰ ਕੇ ਬਾਦਲਾਂ ਨੇ ਅਪਣੀ ਮਾਯੂਸੀ ਜ਼ਾਹਰ ਕੀਤੀ ਹੈ।
Tweet-4