
ਬਰਨਾਲਾ ਜ਼ਿਲ੍ਹਾ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਆਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਕਾਂਗਰਸ ‘ਚ ਸ਼ਾਮਿਲ ਹੋਏ।
ਚੰਡੀਗੜ੍ਹ: ਪੰਜਾਬ ਡੈਮੋਕ੍ਰੇਟਿਕ ਸਾਂਝਾ ਮੋਰਚਾ ਅਤੇ ਪੰਜਾਬ ਏਕਤਾ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪੀਏਪੀ ਦੇ ਬਰਨਾਲਾ ਜ਼ਿਲ੍ਹਾ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਆਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਕਾਂਗਰਸ ‘ਚ ਸ਼ਾਮਿਲ ਹੋਏ।
ਪੀਏਪੀ ਆਗੂ ਅਤੇ ਉਹਨਾਂ ਦੇ ਸਮਰਥਕਾਂ ਦਾ ਸਵਾਗਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਸੀਂ ਆਗੂਆਂ ਦਾ ਸਵਾਗਤ ਕਰਦੇ ਹਾਂ ਅਤੇ ਇਹ ਕੈਪਟਨ ਅਮਰਿੰਦਰ ਸਿੰਘ ਦੀ ਲੋਕ ਪੱਖੀ ਨੀਤੀਆਂ ਸਦਕਾ ਕਾਂਗਰਸ ਪਾਰਟੀ ਦੀ ਲਹਿਰ ਦੀ ਸ਼ੁਰੂਆਤ ਹੈl ਆਉਣ ਵਾਲੇ ਦਿਨਾਂ ਵਿਚ ਹੋਰ ਵੀ ਆਗੂ ਕਾਂਗਰਸ ਦਾ ਪੱਲਾ ਫੜਣਗੇ ਅਤੇ ਕਾਂਗਰਸ ਪਾਰਟੀ ਦੀ ਲੋਕ ਸਭਾ ਸੀਟ ‘ਤੇ ਵੱਡੀ ਜਿੱਤ ਹਾਸਲ ਕਰਨਗੇ ।
Congress
ਇਸ ਮੌਕੇ ਤੇ ਬੋਲਦਿਆਂ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਮੈਂ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਫੈਸਲਾ ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਸਿੰਘ ਢਿੱਲੋਂ ਦੀ ਦੂਰਅੰਦੇਸ਼ੀ ਸੋਚ ਅਤੇ ਵਿਕਾਸ ਪ੍ਰਤੀ ਲਗਨ ਨੂੰ ਵੇਖਦਿਆਂ ਲਿਆ ਹੈ। ਕਾਲਾ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਮਿਸਨ 13 ਤਹਿਤ ਕਾਂਗਰਸ ਪਾਰਟੀ ਸੰਗਰੂਰ ਸੀਟ ਤੇ ਵੱਡੀ ਜਿੱਤ ਹਾਸਲ ਕਰੇਗੀ ।
Kuldeep singh kala join congress
ਇਸ ਮੌਕੇ ‘ਤੇ ਸੂਰਤ ਬਾਜਵਾ (ਸਟੇਟ ਮੈਂਬਰ, ਪੀਏਪੀ), ਹਰਵਿੰਦਰ ਸੇਖੋਂ (ਆਪ ਮਾਲਵਾ ਜ਼ੋਨ ਜਨਰਲ ਸਕੱਤਰ) ਪ੍ਰੇਮ ਗੁਪਤਾ (ਆਪ ਪ੍ਰਧਾਨ ਅਗਰਵਾਲ ਸਭਾ ਸੁਨਾਮ), ਭਾਰਤ ਭੂਸ਼ਣ ਗਰਗ, ਸੁਭਾਸ਼ ਗਰਗ ਅਤੇ ਸੰਦੀਪ ਗਰਗ ਵੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਕਰਨ ਢਿੱਲੋਂ ਸਪੁੱਤਰ ਕੇਵਲ ਢਿੱਲੋਂ ਵੀ ਹਾਜ਼ਰ ਸਨ ।