ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ‘ਚ ਵਟਸਅੱਪ 'ਤੇ ਲਗਾਈ ਰੋਕ ਦਾ ਫ਼ੈਸਲਾ ਲਿਆ ਵਾਪਿਸ
Published : Apr 19, 2019, 12:15 pm IST
Updated : Apr 19, 2019, 12:16 pm IST
SHARE ARTICLE
Punjab Govt
Punjab Govt

ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ‘ਚ ਵ੍ਹਟਸਐਪ ਚਲਾਉਣ ‘ਤੇ ਰੋਕ ਲਗਾਉਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ...

ਚੰਡੀਗੜ: ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ‘ਚ ਵ੍ਹਟਸਐਪ ਚਲਾਉਣ ‘ਤੇ ਰੋਕ ਲਗਾਉਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਪੰਜਾਬ ਸਰਕਾਰ ਨੇ ਪਹਿਲਾਂ ਇਹ ਪੱਤਰ ਜਾਰੀ ਕਰ ਦਿੱਤਾ ਸੀ ਕਿ ਸਰਕਾਰੀ ਦਫ਼ਤਰਾਂ ‘ਚ ਵ੍ਹਟਸਐਪ ‘ਤੇ ਸਰਕਾਰੀ ਦਸਤਾਵੇਜ਼ ਭੇਜਣ ਦੇ ਚਲਦੇ ਸਰਕਾਰ ਦੀ ਛਵੀ ‘ਤੇ ਅਸਰ ਪੈਂਦਾ ਹੈ ਪਰ ਸਰਕਾਰ ਨੇ ਪੱਤਰ ਜਾਰੀ ਹੋਣ ਤੋਂ ਬਾਅਦ ਇਹ ਫੈਸਲਾ ਵਾਪਸ ਲੈ ਲਿਆ ਹੈ। ਦੱਸ ਦਈਏ ਕਿ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਵਿਚ ਦਫ਼ਤਰੀ ਹੁਕਮ ਸੰਚਾਰ ਦੇ ਨਿੱਜੀ ਸਾਧਨਾਂ ਰਾਹੀਂ ਨਾ ਭੇਜਣ ਦੀ ਹਦਾਇਤ ਜਾਰੀ ਕਰ ਦਿਤੀ ਸੀ।

Watsapp Watsapp

ਅਧੀਨ ਸਕੱਤਰ ਦੇ ਹਸਤਾਖ਼ਰ ਹੇਠ ਜਾਰੀ ਹੋਏ ਪੱਤਰ 'ਚ ਕਿਹਾ ਗਿਆ ਸੀ ਕਿ ਨਿੱਜੀ ਈ-ਮੇਲ ਤੇ ਵ੍ਹਟਸਐਪ ਰਾਹੀਂ ਭੇਜਿਆ ਜਾਂਦਾ ਦਫ਼ਤਰੀ ਰਿਕਾਰਡ ਸੁਰੱਖਿਅਤ ਨਹੀਂ ਹੈ। ਇਸ ਲਈ ਹੁਕਮਾਂ ਦੀ ਪਾਲਣਾ ਕੀਤੀ ਜਾਵੇ। ਦਰਅਸਲ ਵਿਭਾਗੀ ਪੱਤਰਾਂ 'ਤੇ ਤੁਰਤ ਪ੍ਰਭਾਵ ਵਾਲੇ ਹੁਕਮ ਵ੍ਹਟਸਐਪ ਰਾਹੀਂ ਦੁਰਵਰਤੋਂ ਵਿਚ ਆ ਜਾਂਦੇ ਹਨ। ਹੁਕਮ ਸੀ ਕਿ ਕੋਈ ਵੀ ਸਰਕਾਰੀ ਦਸਤਾਵੇਜ਼ ਨਿੱਜੀ ਈ-ਮੇਲ ਤੋਂ ਵੀ ਨਾ ਭੇਜਿਆ ਜਾਵੇ। ਹੁਣ ਨਵੇਂ ਹੁਕਮਾਂ ਵਿਚ ਸਾਰੇ ਦਫ਼ਤਰੀ ਰਿਕਾਰਡ ਸਰਕਾਰੀ ਈ-ਮੇਲਾਂ ਰਾਹੀਂ ਭੇਜੇ ਜਾਣਗੇ।

WatsapWatsapp

ਸਰਕਾਰ ਨੂੰ ਡਰ ਹੈ ਕਿ ਦਫ਼ਤਰੀ ਦਸਤਵੇਜ਼ਾਂ ਵਿਚ ਕਈ ਅਜਿਹੇ ਗੁਪਤ ਸੁਨੇਹੇ ਹੁੰਦੇ ਹਨ, ਜਿਹੜੇ ਵ੍ਹਟਸਐਪ ਰਾਂਹੀ ਭੇਜੇ ਜਾਣ ਕਰਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੇ ਹਨ। ਹੁਕਮਾਂ ਦੀਆਂ ਕਾਪੀਆਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਵਧੀਕ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤ ਕਮਿਸ਼ਨਰ, ਪ੍ਰਮੁੱਖ ਸਕੱਤਰ ਤੋਂ ਇਲਾਵਾ ਹੋਰ ਉੱਚ ਅਧਿਕਾਰੀਆਂ ਨੂੰ ਵੀ ਭੇਜੀਆਂ ਗਈਆਂ ਹਨ ਜਿਨ੍ਹਾਂ ਵਿਚ ਨਿੱਜੀ ਸਾਧਨਾਂ ਰਾਹੀਂ ਦਸਤਾਵੇਜ਼ ਭੇਜਣ ’ਤੇ ਮੁਕੰਮਲ ਪਾਬੰਦੀ ਲਗਾ ਦਿਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement