ਮੁਲਾਜ਼ਮਾਂ ਦੀਆਂ ਤਨਖ਼ਾਹਾਂ ਕੱਟਣ ਦੀ ਥਾਂ ਵਿਧਾਇਕਾਂ ਤੇ ਸੰਸਦਾਂ ਦੀਆਂ ਪੈਨਸ਼ਨਾਂ ਬੰਦ ਕਰੇ ਸਰਕਾਰ : ਆਪ
Published : Apr 19, 2020, 8:25 am IST
Updated : Apr 19, 2020, 8:25 am IST
SHARE ARTICLE
File Photo
File Photo

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ ਅਤੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕੋਰੋਨਾ ਸੰਕਟ ਦੇ ਚਲਦਿਆਂ ਸਰਕਾਰੀ

ਚੰਡੀਗੜ੍ਹ, 18 ਅਪ੍ਰੈਲ (ਨੀਲ ਭÇਲੰਦਰ ਸਿੰਘ)  : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ ਅਤੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕੋਰੋਨਾ ਸੰਕਟ ਦੇ ਚਲਦਿਆਂ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ-ਪੈਨਸ਼ਨਾਂ ’ਚ ਕਟੌਤੀ ਕੀਤੇ ਜਾਣ ਦੇ ਸੁਝਾਅ ਨੂੰ ਸਿਰੇ ਤੋਂ ਖ਼ਾਰਜ ਕਰ ਦਿਤਾ ਹੈ, ਨਾਲ ਹੀ ਮੰਗ ਕੀਤੀ ਹੈ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ-ਪੈਨਸ਼ਨਾਂ ’ਤੇ ਕੱਟ ਲਗਾਉਣ ਦੀ ਥਾਂ ਬਤੌਰ ਸਾਬਕਾ ਵਿਧਾਇਕ ਜਾਂ ਸੰਸਦ ਮੈਂਬਰ ਕਈ ਪੈਨਸ਼ਨਾਂ ਲੈ ਰਹੇ ਸਾਰੇ ਸਿਆਸੀ ਆਗੂਆਂ ਦੀਆਂ 1 ਤੋਂ ਵੱਧ ਪੈਨਸ਼ਨਾਂ ਪੱਕੇ ਤੌਰ ’ਤੇ ਬੰਦ ਕਰ ਦਿਤੀਆਂ ਜਾਣ

, ਕਿਉਂਕਿ ਜਿਥੇ ਵਿਧਵਾਵਾਂ, ਬਜ਼ੁਰਗ ਅਤੇ ਅਪੰਗ ਪ੍ਰਤੀ ਮਹੀਨਾ 750 ਰੁਪਏ ਪੈਨਸ਼ਨ ਲਈ ਕਈ-ਕਈ ਮਹੀਨੇ ਤਰਸਦੇ ਹੋਣ, ਜਿਥੇ ਟੈਟ, ਨੈੱਟ, ਪੀਐਚਡੀ, ਐਮ.ਬੀ.ਬੀ.ਐਸ ਅਤੇ ਇੰਜੀਨੀਅਰਿੰਗ ਵਰਗੀਆਂ ਉੱਚੀਆਂ ਤੇ ਔਖੀਆਂ ਪੜਾਈਆਂ ਕਰ ਕੇ ਲੱਖਾਂ ਨੌਜਵਾਨਾਂ ਨੂੰ ਗੁਜ਼ਾਰੇ ਜੋਗੀ ਤਨਖ਼ਾਹ ਵੀ ਨਾ ਮਿਲਦੀ ਹੋਵੇ, ਉਥੇ ਸਾਬਕਾ ਵਿਧਾਇਕ ਜਾਂ ਸੰਸਦ ਵਜੋਂ ਪ੍ਰਤੀ ਮਹੀਨਾ ਕਈ-ਕਈ ਲੱਖ ਰੁਪਏ ਪੈਨਸ਼ਨਾਂ ਕਿਸੇ ਵੀ ਲਿਹਾਜ਼ ਨਾਲ ਸਹੀ ਨਹੀਂ ਹਨ। 

File photoFile photo

‘ਆਪ’ ਆਗੂਆਂ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆ ’ਤੇ ਆਰਥਕ ਮੰਦੀ ਦਾ ਖ਼ਤਰਾ ਮੰਡਰਾ ਰਿਹਾ ਹੈ। ਅਜਿਹੇ ਹਲਾਤਾਂ ’ਚ ਸਰਕਾਰਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਬੇਲੋੜੇ ਅਤੇ ਤਰਕਹੀਣ ਖ਼ਰਚਿਆਂ ਨੂੰ ਬੰਦ ਕਰਨ। ਇਸ ਦੀ ਸ਼ੁਰੂਆਤ ਸਿਆਸੀ ਲੋਕਾਂ ਨੂੰ ਖ਼ੁਦ ਆਪਣੇ ਤੋਂ ਕਰਨੀ ਬਣਦੀ ਹੈ। ‘ਆਪ’ ਵਿਧਾਇਕਾਂ ਨੇ ਸਾਬਕਾ ਵਿੱਤੀ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਉਸ ਬਿਆਨ ਨਾਲ ਅਸਹਿਮਤੀ ਪ੍ਰਗਟਾਈ, ਜਿਸ ਰਾਹੀਂ ਉਨ੍ਹਾਂ ਲਾਕਡਾਊਨ ਦੌਰਾਨ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਤੇ 30 ਫ਼ੀ ਸਦੀ ਕੱਟ ਲਗਾਉਣ ਦਾ ਸੁਝਾਅ ਦਿਤਾ ਸੀ। 

ਸੰਧਵਾਂ ਨੇ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿਚ ਮੁਲਾਜ਼ਮ ਸਿਰਫ਼ 10,300  ਰੁਪਏ ’ਤੇ ਬੜੀ ਮੁਸ਼ਕਿਲ ਨਾਲ ਗੁਜ਼ਾਰਾ ਕਰਨ ਲਈ ਮਜਬੂਰ ਹਨ। ਉਨ੍ਹਾਂ ਦੀ ਥਾਂ ਕਈ ਮੌਜੂਦਾ/ਸਾਬਕਾ ਮੰਤਰੀ, ਸੰਸਦ ਅਤੇ ਵਿਧਾਇਕ ਤਿੰਨ ਤੋਂ ਸੱਤ ਪੈਨਸ਼ਨਾਂ  ਭੱਤਿਆਂ ਸਮੇਤ ਲੈ ਕੇ ਸਰਕਾਰੀ ਖ਼ਜ਼ਾਨੇ ’ਤੇ ਬੇਲੋੜਾ ਬੋਝ ਬਣੇ ਹੋਏ ਹਨ। ਉਨ੍ਹਾਂ ਦੀਆਂ ਵਾਧੂ ਪੈਨਸ਼ਨਾਂ ’ਤੇ ਕੱਟ ਲਗਾਉਣਾ ਚਾਹੀਦਾ ਹੈ, ਕਿਉਂਕਿ ਜੇਕਰ ਇਕ ਪੈਨਸ਼ਨ ਛੱਡ ਕੇ ਬਾਕੀ ਪੈਨਸ਼ਨਾਂ ਬੰਦ ਕੀਤੀਆਂ ਜਾਣ ਤਾਂ ਸੂਬਾ ਸਰਕਾਰ ਨੂੰ ਕਾਫ਼ੀ ਵਿੱਤੀ ਲਾਭ ਮਿਲੇਗਾ, ਜਿਸ ਸਦਕਾ ਲੋਕਾਂ ਨੂੰ ਕਾਫ਼ੀ ਰਾਹਤ ਦਿਤੀ ਜਾ ਸਕਦੀ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement