ਕੈਪ. ਅਮਰਿੰਦਰ ਭੰਬਲਭੂਸਾ ਪੈਦਾ ਕਰਨ ਦੀ ਥਾਂ ਕਰਮਚਾਰੀਆਂ ਤੇ ਮਜ਼ਦੂਰਾਂ ਦੀ ਬਾਂਹ ਫੜਨ : ਅਮਨ ਅਰੋੜਾ
Published : Apr 19, 2020, 11:31 am IST
Updated : Apr 19, 2020, 11:31 am IST
SHARE ARTICLE
File Photo
File Photo

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ

ਚੰਡੀਗੜ੍ਹ, 18 ਅਪ੍ਰੈਲ (ਨੀਲ ਭÇਲੰਦਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਚੁਣੌਤੀ ਭਰੇ ਹਲਾਤਾਂ ‘ਚ ਉਹ ਪੰਜਾਬ ’ਚ ਸੱਭ ਛੋਟੇ-ਵੱਡੇ ਸਨਅਤਕਾਰਾਂ, ਵਪਾਰੀਆਂ, ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਉਨ੍ਹਾਂ ਕੋਲ ਕੰਮ ਕਰਨ ਵਾਲੇ ਕਰਮਚਾਰੀਆਂ ਅਤੇ ਕਾਮਿਆਂ ਦਰਮਿਆਨ ਭੰਬਲਭੂਸਾ ਪੈਦਾ ਕਰਨ ਦੀ ਥਾਂ ਸੱਭ ਦੀ ਬਾਂਹ ਫੜਨ ਅਤੇ ਵਿਸ਼ੇਸ਼ ਰਾਹਤਾਂ ਅਤੇ ਵਿੱਤੀ ਪੈਕੇਜ ਦਾ ਐਲਾਨ ਕਰਨ, ਕਿਉਂਕਿ ਇਹ ਮਸਲਾ ਨਾ ਕੇਵਲ ਲੱਖਾਂ ਪਰਵਾਰਾਂ ਦੀ ਦੋ ਡੰਗ ਦੀ ਰੋਟੀ ਨਾਲ ਜੁੜਿਆ ਹੋਇਆ ਹੈ, ਸਗੋਂ ਸੂਬੇ ਦੀ ਆਰਥਿਕਤਾ ਨਾਲ ਵੀ ਜੁੜਿਆ ਹੋਇਆ ਹੈ। 

‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਪੰਜਾਬ ਦੇ ਉਦਯੋਗਿਕ ਯੂਨਿਟਾਂ, ਵਪਾਰਕ ਅਦਾਰਿਆਂ, ਦੁਕਾਨਾਂ ਤੇ ਕਾਰੋਬਾਰੀਆਂ ਕੋਲ ਕੰਮ ਕਰਦੇ ਕਰੀਬ 45 ਲੱਖ ਮੁਲਾਜ਼ਮਾਂ ਅਤੇ ਕਾਮਿਆਂ ਨੂੰ ਮੌਜੂਦਾ ਹਾਲਾਤ ’ਚ ਮਾਸਿਕ ਤਨਖ਼ਾਹ ਬਾਰੇ ਸਰਕਾਰ ਦੀ ਪਹੁੰਚ ਅਤੇ ਮਾਲੀ ਰਾਹਤ ਜਾਂ ਮਦਦ ਬਾਰੇ ਸਪੱਸ਼ਟ ਕਰਨ, ਕਿਉਂਕਿ ਇਸ ਮੁੱਦੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਿਖੀ ਗਈ ਚਿੱਠੀ ਅਤੇ ਪੰਜਾਬ ਦੇ ਲੇਬਰ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਲੋਂ 11 ਅਪ੍ਰੈਲ 2020 ਨੂੰ ਜਾਰੀ ਪੱਤਰ ਇਕ-ਦੂਜੇ ਦੇ ਵਿਰੋਧਾਭਾਸ਼ੀ (ਕੰਟਰਾਡਿਕਟਰੀ) ਕਦਮ ਹਨ, ਜਿਸ ਕਾਰਨ ਰੁਜ਼ਗਾਰ ਦਾਤਿਆਂ ਅਤੇ ਕਾਮਿਆਂ ਦਰਮਿਆਨ ਨਾ ਕੇਵਲ ਭੰਬਲਭੂਸਾ ਪੈਦਾ ਹੋ ਰਿਹਾ ਹੈ, ਸਗੋਂ ਆਪਸੀ ਸਬੰਧ ਵੀ ਪ੍ਰਭਾਵਤ ਹੋ ਰਹੇ ਹਨ।

 File PhotoFile Photo

 ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਰਾਹੀਂ ਕਹਿ ਰਹੇ ਹਨ ਕਿ ਕੇਂਦਰ ਸਰਕਾਰ ਵਲੋਂ ਸਾਰੇ ਵਪਾਰਕ ਅਦਾਰਿਆਂ ਨੂੰ ਅਪਣੇ ਮੁਲਾਜ਼ਮਾਂ-ਕਾਮਿਆਂ ਨੂੰ ਸਮੇਂ ਸਿਰ ਪੂਰੀ ਤਨਖ਼ਾਹ ਬਾਰੇ ਜਾਰੀ ਨਿਰਦੇਸ਼ਾਂ ’ਤੇ ਮੁੜ ਵਿਚਾਰ ਕਰੇ ਕਿਉਂਕਿ ਅਜਿਹੇ ਹਲਾਤਾਂ ’ਚ ਇਹ ਵਪਾਰਕ ’ਤੇ ਉਦਯੋਗਿਕ ਯੂਨਿਟ ਦੀਵਾਲੀਆ ਹੋ ਸਕਦੇ ਹਨ। ਦੂਜੇ ਪਾਸੇ ਲੇਬਰ ਵਿਭਾਗ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸਾਰੇ ਸਨਅਤੀ, ਵਪਾਰਕ ਤੇ ਕਾਰੋਬਾਰੀ ਅਦਾਰਿਆਂ ਨੂੰ ਅਪਣੇ ਮੁਲਾਜ਼ਮਾਂ-ਕਾਮਿਆਂ ਨੂੰ ਸਮੇਂ ਸਮੇਂ ਪੂਰੀ ਤਨਖ਼ਾਹ ਦੇਣ ਲਈ ਫ਼ਰਮਾਨ ਜਾਰੀ ਕੀਤੇ ਹਨ। ਇੰਨਾ ਹੀ ਬੱਸ ਨਹੀਂ ਫ਼ਰਮਾਨਾਂ ’ਚ ਸਰਕਾਰੀ ਮੁਲਾਜ਼ਮਾਂ-ਕਾਮਿਆਂ ਨੂੰ ਅਪਣੇ-ਅਪਣੇ ਅਦਾਰਿਆਂ ਵਿਚੋਂ ਪੂਰੀਆਂ ਤਨਖ਼ਾਹਾਂ ਲੈਣ ਲਈ ਕਿਹਾ ਗਿਆ ਹੈ, ਪ੍ਰੰਤੂ ਕਰਫ਼ਿਊ (ਲਾਕਡਾਊਨ) ਦੀ ਸਥਿਤੀ ’ਚ ਇਹ ਕਿਵੇਂ ਸੰਭਵ ਹੈ? 

ਜਦੋਂ ਕਰਫ਼ਿਊ ਦੀ ਉਲੰਘਣਾ ਲਈ ਸਖ਼ਤ ਕਾਨੂੰਨੀ ਕਾਰਵਾਈ ਅਤੇ 2 ਸਾਲ ਤਕ ਦੀ ਸਜ਼ਾ ਹੋ ਸਕਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਸਮੇਂ ਦੌਰਾਨ ਸਾਰੇ ਮੁਲਾਜ਼ਮਾਂ ਤੇ ਕਾਮਿਆਂ ਨੂੰ ਸਮੇਂ ਸਿਰ ਤਨਖ਼ਾਹਾਂ ਦੀ ਵਕਾਲਤ ਕਰਦੀ ਹੈ, ਪ੍ਰੰਤੂ ਇਸ ਲਈ ਸਬੰਧਤ ਅਦਾਰਿਆਂ ਨਾਲੋਂ ਵੀ ਵੱਧ ਪੰਜਾਬ ਤੇ ਕੇਂਦਰ ਸਰਕਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਦਯੋਗਾਂ, ਦੁਕਾਨਦਾਰਾਂ ਤੇ ਕਾਰੋਬਾਰੀਆਂ ਲਈ ਵਿਸ਼ੇਸ਼ ਵਿੱਤੀ ਪੈਕੇਜ ਅਤੇ ਵਿਸ਼ੇਸ਼ ਰਾਹਤਾਂ ਐਲਾਨਣ ਤਾਕਿ ਇਹ ਨਿੱਜੀ ਅਦਾਰੇ ਅਪਣੇ ਕਾਮਿਆਂ-ਕਰਮਚਾਰੀਆਂ ਨੂੰ ਸਮੇਂ ਸਿਰ ਪੂਰੀ ਤਨਖ਼ਾਹ ਦੇ ਸਕਣ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement